ਨਵਾਂਸ਼ਹਿਰ/ਮੁਕੰਦਪੁਰ: 5 ਅਗਸਤ (ਹਰਿੰਦਰ ਸਿੰਘ) ਪ੍ਰਿੰਸੀਪਲ ਕਿਸ਼ਨ ਖਟਕੜ ਦੀ ਯੋਗ ਅਗਵਾਈ ਹੇਠ ਹੋ ਰਹੇ ਸਲਾਨਾ ਜ਼ੋਨਲ ਟੂਰਨਾਮੈਂਟ ਜੋਨ ਨੰਬਰ ਤਿੰਨ ਮੁਕਦਪੁਰ ਦੇ ਸਲਾਨਾ ਟੂਰਨਾਮੈਂਟ ਦੇ ਦੂਜੇ ਦਿਨ ਦਿਲ ਖਿੱਚਵੇਂ ਤੇ ਫਸਵੇ ਮੁਕਾਬਲੇ ਦੇਖਣ ਨੂੰ ਮਿਲੇ । ਦੂਜੇ ਦਿਨ ਪਹੁੰਚਿਆ ਵੱਖ-ਵੱਖ ਨਾਮਵਰ ਸ਼ਖ਼ਸੀਅਤਾਂ ਨੇ ਵਿਦਿਆਰਥੀਆਂ ਨੂੰ ਆਪਣਾ ਆਸ਼ੀਰਵਾਦ ਦਿੱਤਾ । ਅਮਰਜੀਤ ਖਟਕੜ ਸਾਬਕਾਂ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ) ਸ਼ਹੀਦ ਭਗਤ ਸਿੰਘ ਨਗਰ ਨੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਡਾਂ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਆਪਣਾ ਅਹਿਮ ਯੋਗਦਾਨ ਪਾਉਂਦੀਆਂ ਹਨ ਅਤੇ ਵਿਦਿਆਰਥੀਆਂ ਦੇ ਜੀਵਨ ਨੂੰ ਤੰਦਰੁਸਤ ਬਣਾਈ ਰੱਖਣ ਲਈ ਜਰੂਰੀ ਹੁੰਦੀਆਂ ਹਨ । ਐਸ ਐਚ ਓ ਮਹਿੰਦਰ ਸਿੰਘ ਨੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਜੀਵਨ ਵਿੱਚ ਅਹਿਮ ਯੋਗਦਾਨ ਅਦਾ ਕਰਦੀਆਂ ਹਨ । ਜਿਸ ਨਾਲ ਬੱਚਿਆਂ ਦਾ ਮਾਨਸਿਕ ਵਿਕਾਸ ਹੁੰਦਾ ਹੈ । ਪ੍ਰਿੰਸੀਪਲ ਕਿਸ਼ਨ ਖਟਕੜ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਖੇਡਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਤਾਂ ਕਿ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਦਾ ਸਰੀਰਕ ਵਿਕਾਸ ਵੀ ਹੁੰਦਾ ਰਹੇ ।ਪ੍ਰਿੰਸੀਪਲ ਕਿਸ਼ਨ ਖੜਕਟ , ਜਨਰਲ ਸਕੱਤਰ ਲੈਬਰ ਸਿੰਘ ਅਤੇ ਉਪ ਜਨਰਲ ਸਕੱਤਰ ਜਗਸੀਰ ਸਿੰਘ ਯੋਗਾ ਕਨਵੀਨਰ ਹਰਪ੍ਰੀਤ ਕੌਰ ਰਮਨਦੀਪ ਵੱਲੋਂ ਦੱਸਿਆ ਗਿਆ ਕਿ ਯੋਗਾ ਅੰਡਰ 14 ਸਾਲਾਂ , ਅੰਡਰ 17 ਸਾਲਾਂ ਮੁੰਡਿਆਂ ਦੇ ਫਾਈਨਲ ਮੁਕਾਬਲੇ ਵਿੱਚ ਸ ਹ ਸ ਲਿੱਦੜ ਕਲਾਂ ਨੇ ਪਹਿਲਾ ਸਥਾਨ ਸਥਾਨ ਹਾਸਿਲ ਕੀਤਾ। ਵਾਲੀਬਾਲ ਕਨਵੀਨਰ ਰਾਮ ਲੁਭਾਇਆ ਕਲਸੀ ਨੇ ਦੱਸਿਆ ਕਿ ਵਾਲੀਬਾਲ 14 ਸਾਲਾਂ ਕੁੜੀਆਂ ਦੇ ਫਾਈਨਲ ਮੁਕਾਬਲੇ ਵਿੱਚ ਪੀਐਮ ਸ੍ਰੀ ਸਕੂਲ ਗੁਣਾਚੌਰ ਨੇ ਪਹਿਲੀ ਪੁਜੀਸ਼ਨ ਅਤੇ ਡੈਰਿਕ ਇੰਟਰਨੈਸ਼ਨਲ ਸਕੂਲ ਗੁਣਾਚੌਰ ਨੇ ਦੂਜੀ ਪੁਜੀਸ਼ਨ ਹਾਸਲ ਕੀਤੀ ।ਰੱਸਾਕਸ਼ੀ ਦੇ ਕਨਵੀਨਰ ਪੂਨਮ ਰਾਣੀ ਅਤੇ ਗੁਰਵਿੰਦਰ ਸਿੰਘ ਵੱਲੋਂ ਦੱਸਿਆ ਗਿਆ ਕਿ ਅੰਡਰ 14 ਸਾਲਾਂ ਮੁੰਡਿਆਂ ਦੇ ਮੁਕਾਬਲੇ ਵਿੱਚ ਡੈਰਿਕ ਇੰਟਰਨੈਸ਼ਨਲ ਸਕੂਲ ਗੁਣਾਚੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਪੀਐਮ ਸ੍ਰੀ ਸਕੂਲ ਗੁਣਾਚੌਰ ਨੇ ਗੁਣਾਚੌਰ ਨੇ ਦੂਜੀ ਪੁਜੀਸ਼ਨ ਹਾਸਲ ਕੀਤੀ । ਅੰਡਰ 17 ਸਾਲਾਂ ਮੁੰਡਿਆਂ ਦੇ ਮੁਕਾਬਲੇ ਵਿੱਚ ਡੈਰਿਕ ਇੰਟਰਨੈਸ਼ਨਲ ਸਕੂਲ ਗੁਣਾਚੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਪੀਐਮ ਸ੍ਰੀ ਸਕੂਲ ਗੁਣਾਚੌਰ ਨੇ ਗੁਣਾਚੌਰ ਨੇ ਦੂਜੀ ਪੁਜੀਸ਼ਨ ਹਾਸਲ ਕੀਤੀ । ਅੰਡਰ 17 ਸਾਲਾਂ ਮੁੰਡਿਆਂ ਦੇ ਮੁਕਾਬਲੇ ਵਿੱਚ ਡੈਰਿਕ ਇੰਟਰਨੈਸ਼ਨਲ ਸਕੂਲ ਗੁਣਾਚੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਪੀਐਮ ਸ੍ਰੀ ਸਕੂਲ ਗੁਣਾਚੌਰ ਨੇ ਗੁਣਾਚੌਰ ਨੇ ਦੂਜੀ ਪੁਜੀਸ਼ਨ ਹਾਸਲ ਕੀਤੀ ।ਅੰਡਰ 19 ਸਾਲਾਂ ਮੁੰਡਿਆਂ ਦੇ ਮੁਕਾਬਲੇ ਵਿੱਚ ਡੈਰਿਕ ਇੰਟਰਨੈਸ਼ਨਲ ਸਕੂਲ ਗੁਣਾਚੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ ਡੀਏਵੀ ਸਕੂਲ ਮੁਕੰਦਪੁਰ ਨੇ ਦੂਜੀ ਪੁਜੀਸ਼ਨ ਹਾਸਲ ਕੀਤੀ ।ਅੰਡਰ ਕੁੜੀਆਂ ਦੇ ਫਾਈਨਲ ਮੁਕਾਬਲੇ ਵਿੱਚ ਡੈਰਿਕ ਇੰਟਰਨੈਸ਼ਨਲ ਸਕੂਲ ਗੁਣਾਚੌਰ ਨੇ ਪਹਿਲਾ ਸਥਾਨ ਅਤੇ ਸਕਸਸ ਹੇੜੀਆ ਨੇ ਦੂਜੀ ਪੁਜੀਸ਼ਨ ਹਾਸਲ ਕੀਤੀ ।ਫੁਟਬਾਲ ਕਨਵੀਨਰ ਗੁਰਦੀਪ ਸਿੰਘ ਵੱਲੋਂ ਦੱਸਿਆ ਗਿਆ ਕਿ ਅੱਜ ਹੋਏ ਅੰਡਰ 14 ਸਾਲਾਂ ਮੁੰਡਿਆਂ ਦੇ ਫੁਟਬਾਲ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਝਿੰਗੜਾ ਨੇ ਸਰਕਾਰੀ ਹਾਈ ਸਕੂਲ ਝਿੰਗੜਾਂ ਨੂੰ ਹਰਾਇਆ ,ਸਰਕਾਰੀ ਹਾਈ ਸਕੂਲ ਖਾਨਖਾਨਾਂ ਨੇ ਪੀਐਮ ਸ਼੍ਰੀ ਸਕੂਲ ਮੁਕੰਦਪੁਰ ਨੂੰ ਹਰਾਇਆ ਅਤੇ ਕੁੜੀਆਂ ਦੇ ਹੋਏ ਮੁਕਾਬਲੇ ਵਿੱਚ ਸੀਨੀਅਰ ਸੈਕੰਡਰੀ ਸਕੂਲ ਰਟੈਂਡਾ ਨੇ ਸਰਕਾਰੀ ਹਾਈ ਸਕੂਲ ਜਗਤਪੁਰ ਨੂੰ ਹਰਾਇਆ । ਇਸ ਮੌਕੇ ਮੁੱਖ ਅਧਿਆਪਕ ਪ੍ਰਦੀਪ ਕੁਮਾਰ ,ਅਵਤਾਰ ਸਿੰਘ ਡੀਪੀਈ ਤਜਿੰਦਰ ਪਾਲ ਡੀਪੀ ਹਰਸਿਮਰਨਜੀਤ ਸਿੰਘ ਡੀਪੀਈ ਪੂਨਮ ਰਾਣੀ ਡੀਪੀਈ ਅਮਨਦੀਪ ਕੌਰ ਡੀਪੀਈ ਸਤਿੰਦਰ ਸੋਢੀ, ਮਨਦੀਪ ਸਿੰਘ ਵਰਿੰਦਰ ਸਿੰਘ ਕੰਪਿਊਟਰ ਫੈਕਲਟੀ ਗੁਰਪ੍ਰੀਤ ਸਿੰਘ ਡੀਪੀਈ, ਪਰਵੀਨ ਕੌਰ, ਇੰਦਰਪਾਲ ਸਿੰਘ, ਰਾਮ ਲੁਭਾਇਆ, ਸੁਰਜੀਤ ਸਿੰਘ, ਡਾ. ਇੰਦਰਜੀਤਪਾਲ, ਮੀਨਾਕਸ਼ੀ , ਜਸਵਿੰਦਰ, ਕੁਲਬੀਰ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਕੌਰ, ਗੀਤਾ ਖੁਰਾਣਾ, ਜਸਵਿੰਦਰ ਸਿੰਘ ,ਸੰਜੀਵ ਕੁਮਾਰ ਸਤਿੰਦਰ ਸੋਢੀ, ਮਨਦੀਪ ਸਿੰਘ,ਦਲਜੀਤ ਸਿੰਘ, ਵਿਜੈ ਕੁਮਾਰ, ਰਣ ਬਹਾਦਰ , ਸਤਵੀਰ ਸਿੰਘ , ਭੁਪਿੰਦਰ ਸਿੰਘ , ਹਰਪ੍ਰੀਤ ਕੌਰ, ਰਮਨਦੀਪ , ਮਮਤਾ , ਸਰਬਜੀਤ ਕੌਰ ,ਰੀਨਾ ਰਾਣੀ, ਰਕੇਸ਼ ਕੁਮਾਰ, ਲੈਂਬਰ ਸਿੰਘ, ਨੀਰੂ ਸ਼ਰਮਾ, ਸੁਨਾਰੀਕਾ ਕੌਲ, ਕੈਂਪਸ ਮੈਨੇਜਰ ਪਰਮਜੀਤ ਸਿੰਘ, ਸੰਤੋਖ ਸਿੰਘ, ਗੁਰਦੀਪ ਸਿੰਘ, ਬਲਰਾਜ, ਕੰਚਨ, ਨਿਰਮਲ ਕੌਰ, ਬਲਰਾਮ ਸਿੰਘ, ਬਿੱਕਰ ਸਿੰਘ, ਪੂਜਾ ਆਦਿ ਮੌਜੂਦ ਸਨ।


