ਨਵਾਂਸ਼ਹਿਰ (ਹਰਿੰਦਰ ਸਿੰਘ) ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਮਲ ਕਰਦਿਆਂ ਬੱਚਿਆਂ ਦੇ ਜ਼ਿਲ੍ਹਾ ਪੱਧਰੀ ਕਲਾ ਉਤਸਵ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਕਰਵਾਏ ਗਏ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਵੱਖ ਵੱਖ ਤਰ੍ਹਾਂ ਦੀ ਸੰਗੀਤਕ ਕਲਾ ਕ੍ਰਿਤਾਂ,ਵੱਖ ਵੱਖ ਤਰ੍ਹਾਂ ਦੇ ਸਾਜ਼ਾਂ ਅਤੇ ਹੋਰ ਗਤੀਵਿਧੀਆਂ ਵਿੱਚ ਭਾਗ ਲਿਆ। ਇਸੇ ਹੀ ਲੜੀ ਤਹਿਤ ਡਾਕਟਰ ਸੁਰਿੰਦਰਪਾਲ ਅਗਨੀਹੋਤਰੀ ਪ੍ਰਿੰਸੀਪਲ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੀ ਯੋਗ ਅਗਵਾਈ ਹੇਠ ਉਨ੍ਹਾਂ ਦੇ ਸਕੂਲ ਦੇ ਬੱਚਿਆਂ ਨੇ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋ ਕੇ ਵਧੀਆ ਪ੍ਰਦਰਸ਼ਨ ਕੀਤਾ ਤੇ ਸਕੂਲ, ਜ਼ਿਲ੍ਹੇ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।ਮੁਕਾਬਲੇ ਵਿੱਚ ਭਾਗ ਲੈਣ ਵਾਲੇ ਬੱਚਿਆਂ ਦੇ ਗਾਈਡ ਅਧਿਆਪਕਾ ਮੈਡਮ ਬਰਿੰਦਰ ਕੌਰ ਅਤੇ ਕੋ ਮੈਂਬਰ ਰੇਖਾ ਜਨੇਜਾ (ਜਿਨ੍ਹਾਂ ਨੇ ਬੱਚਿਆਂ ਨੂੰ ਇਸ ਮੁਕਾਬਲੇ ਲਈ ਤਿਆਰ ਕੀਤਾ ਹੈ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਪੱਧਰੀ ਕਰਵਾਏ ਗਏ ਇਸ ਕਲਾ ਉਤਸਵ ਮੁਕਾਬਲਿਆਂ ਵਿੱਚ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੇ ਬਾਰਵੀਂ ਜਮਾਤ ਦੇ ਤਰਨ ਨੇ “ਇੰਸਟਰੂਮੈਂਟਲ ਮਿਊਜ਼ਿਕ ਪ੍ਰਕਿਊਜਨ (ਸੋਲੋ)” ਵਿਚ ਭਾਗ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ। “ਵਿਜ਼ੂਅਲ ਆਰਟ ਟੂ ਡੀ” ਮੁਕਾਬਲੇ ਵਿੱਚ ਗਿਆਰਵੀਂ ਜਮਾਤ ਦੇ ਹਰਜੋਤ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ “ਇੰਸਟਰੂਮੈਂਟਲ ਮਿਊਜ਼ਿਕ ਗਰੁੱਪ” ਚ ਨੌਵੀਂ ਜਮਾਤ ਦੀ ਦਮਨਪ੍ਰੀਤ ਤੇ ਅਮਨ ਕਾਜਲ, ਦਸਵੀਂ ਜਮਾਤ ਦੇ ਹਰਸ਼ਦੀਪ ਬਾਲੀ, ਬਾਰਵੀਂ ਜਮਾਤ ਦੇ ਤਰਨ ਦੇ ਗਰੁੱਪ ਨੇ ਤੀਸਰਾ ਸਥਾਨ ਹਾਸਲ ਕੀਤਾ। “ਟੋਆਏ ਮੇਕਿੰਗ” ਮੁਕਾਬਲੇ ਵਿੱਚ ਗਿਆਰਵੀਂ ਜਮਾਤ ਦੀਆਂ ਗੁਰਪ੍ਰੀਤ ਕੌਰ ਤੇ ਰੁਪਿੰਦਰ ਕੌਰ ਦੂਸਰੇ ਸਥਾਨ ਤੇ ਰਹੀਆਂ। ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਬੱਚਿਆਂ ਦੇ ਵਧੀਆ ਪ੍ਰਦਰਸ਼ਨ ਦਿਖਾਉਣ ਤੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਿੰਸੀਪਲ ਅਗਨੀਹੋਤਰੀ ਤੇ ਸਮੁੱਚੇ ਸਟਾਫ ਨੇ ਬੱਚਿਆਂ ਦੀ ਇਸ ਕਾਰਗੁਜ਼ਾਰੀ ਤੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਬੱਚਿਆਂ ਨੇ ਜ਼ਿਲ੍ਹੇ ਲੈਵਲ ਤੇ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਤੇ ਆਪਣੇ ਮਾਪਿਆਂ ਨਾਮ ਰੌਸ਼ਨ ਕੀਤਾ। ਇਸ ਮੌਕੇ ਤੇ ਸੰਸਥਾ ਦੇ ਮੈਡਮ ਗੁਨੀਤ, ਸੁਖਵਿੰਦਰ ਲਾਲ, ਅਮਨਦੀਪ ਕੌਰ, ਮਨਜਿੰਦਰ ਕੌਰ, ਆਸਵੀਰ ਕੌਰ, ਸਰੁਤੀ ਸ਼ਰਮਾ, ਹਰਿੰਦਰ ਸਿੰਘ, ਅਮਨਦੀਪ ਕੌਰ, ਮੀਨਾ ਰਾਣੀ, ਕਲਪਨਾ ਬੀਕਾ,ਨੀਰਜ ਬਾਲੀ, ਰਜਨੀ ਬਾਲਾ ਸੁਮੀਤ ਸੋਢੀ, ਸੁਸ਼ੀਲ ਕੁਮਾਰ ਜਸਵਿੰਦਰ ਕੌਰ, ਬਲਦੀਪ ਸਿੰਘ, ਪ੍ਰਦੀਪ ਸਿੰਘ, ਗੁਰਪ੍ਰੀਤ ਸਿੰਘ, ਪਰਵਿੰਦਰ ਕੌਰ, ਪਰਮਿੰਦਰ ਕੌਰ,ਕਮਲਜੀਤ ਕੌਰ ਆਦਿ ਨੇ ਬੱਚਿਆਂ ਤੇ ਉਨ੍ਹਾਂ ਦੇ ਗਾਈਡ ਅਧਿਆਪਕਾ ਨੂੰ ਵਧਾਈ ਦਿੱਤੀ।



