ਨਵਾਂਸ਼ਹਿਰ (ਹਰਿੰਦਰ ਸਿੰਘ) ਨਿਊ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ-100 ਨੇ ਕੀਤੀ ਮਹੀਨਾਵਾਰ ਮੀਟਿੰਗ ਪਿੰਡ ਲੰਗੜੋਆ ਵਿਖੇ ਸੂਬਾ ਜਨਰਲ ਸਕੱਤਰ ਅਵਤਾਰ ਬਾਲੀ ਤੇ ਹਰਭਜਨ ਸਿੰਘ ਮੱਲ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਅਵਤਾਰ ਬਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਹੈ ਉਸ ਸਬੰਧੀ ਸਰਕਾਰ ਦਾ ਧੰਨਵਾਦ ਕਰਦੇ ਹਾਂ ਅਤੇ ਸਰਕਾਰ ਦਾ ਹਰ ਵੇਲੇ ਸਾਥ ਦਿੰਦੇ ਰਹਾਂਗੇ। ਸਰਕਾਰ ਨੇ ਚੋਣ ਮੈਨੀਫੈਸਟੋ ਵਿੱਚ ਇਹ ਵਾਅਦਾ ਕੀਤਾ ਸੀ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਦਾ ਮਸਲਾ ਸਰਕਾਰ ਬਣਦਿਆਂ ਹੀ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ ਪਰ ਅਜੇ ਤੱਕ ਉਸ ਤਰ੍ਹਾਂ ਹੀ ਖੜ੍ਹਾ ਹੈ। ਅਸੀ ਮਾਨ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਸਾਡਾ ਇਹ ਮਸਲਾ ਪਹਿਲ ਦੇ ਆਧਾਰ ਹੱਲ ਕੀਤਾ ਜਾਵੇ ਜੀ। ਮਿਤੀ 25 ਜੁਲਾਈ ਨੂੰ ਲੁਧਿਆਣਾ ਵਿਖੇ ਸਟੇਟ ਦਾ ਸਲਾਨਾ ਅਜਲਾਸ ਹੋਇਆ, ਜਿਸ ਵਿਚ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਡੈਲੀਗੇਟ ਪਹੁੰਚੇ । ਉਸ ਤੋਂ ਬਾਅਦ ਸੂਬਾ ਕੁਮੇਟੀ ਦੀ ਚੋਣ ਹੋਈ। ਸੂਬਾ ਸਟੇਟ ਦੀ ਮੀਟਿੰਗ ਤੋਂ ਬਾਅਦ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਅਵਤਾਰ ਬਾਲੀ ਨੂੰ ਸੂਬਾ ਜਨਰਲ ਸਕੱਤਰ ਅਤੇ ਹਰਭਜਨ ਸਿੰਘ ਮੱਲ ਨੂੰ ਸੂਬੇ ਦਾ ਵਾਈਸ ਚੇਅਰਮੈਨ ਨਿਯੁਕਤ ਕੀਤੇ ਗਏ ਜੋ ਕਿ ਸਾਡੇ ਜ਼ਿਲ੍ਹੇ ਲਈ ਬਹੁਤ ਮਾਣ ਵਾਲੀ ਗੱਲ ਹੈ। ਜਿਸ ਕਰਕੇ ਡਾਕਟਰ ਸਾਹਿਬਾਨ ਵਲੋਂ ਇਸ ਮੀਟਿੰਗ ਵਿੱਚ ਸੂਬਾ ਜਨਰਲ ਸਕੱਤਰ ਅਵਤਾਰ ਬਾਲੀ , ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਮੱਲ ਨੂੰ ਜ਼ਿਲ੍ਹੇ ਦੇ ਸਾਰੇ ਮੈਂਬਰਾਂ ਵਲੋਂ ਸਿਰੇਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਮੀਟਿੰਗ ਵਿੱਚ ਇਹਨ੍ਹਾਂ ਤੋਂ ਇਲਾਵਾ ਡਾਕਟਰ ਮਲਕੀਤ ਸਿੰਘ ਚੋਪੜਾ, ਜਾਡਲਾ ਬਲਾਕ ਪ੍ਰਧਾਨ ਸੰਤੋਖ ਸਿੰਘ,ਮੁਹਿੰਦਰ ਕੁਮਾਰ, ਤਰਵਿੰਦਰ ਸਿੰਘ ,ਹਰਬੰਸ ਲਾਲ,ਕਸ਼ਮੀਰ ਸਿੰਘ,ਰੋਹਿਤ ਬਾਲੀ, ਮਨਿੰਦਰ ਕੁਮਾਰ ਹਾਜ਼ਰ ਸਨ।

