ਨਵਾਂਸ਼ਹਿਰ 15 ਅਗਸਤ (ਹਰਿੰਦਰ ਸਿੰਘ) ਰੈੱਡ ਕਰਾਸ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਿਖੇ “ਆਜ਼ਾਦੀ ਦਿਵਸ” ਮਨਾਇਆ ਗਿਆ। ਸੈਮੀਨਾਰ ਦੀ ਪ੍ਰਧਾਨਗੀ ਚਮਨ ਸਿੰਘ ਪ੍ਰਾਜੈਕਟ ਡਾਇਰੈਕਟਰ ਨੇ ਕੀਤੀ। ਝੰਡਾ ਲਹਿਰਾਉਣ ਦੀ ਰਸਮ ਕੇਂਦਰ ਵਿਖੇ ਆਯੋਜਿਤ ਕੀਤੀ ਗਈ। ਉਨ੍ਹਾਂ ਕਿਹਾ ਕਿ ਅੱਜ ਅਸੀਂ 79 ਵਾਂ ਭਾਰਤੀ ਆਜ਼ਾਦੀ ਦਿਵਸ ਮਨਾ ਰਹੇ ਹਾਂ। ਸਾਡਾ ਦੇਸ਼ ਭਾਰਤ ਵਿਭਿੰਨਤਾ ਵਿੱਚ ਏਕਤਾ ਦਾ ਦੇਸ਼ ਹੈ। ਦੇਸ਼ ਦੇ ਹਰ ਰਾਜ ਦੇ ਨਾਗਰਿਕ 15 ਅਗਸਤ ਨੂੰ ਆਜ਼ਾਦੀ ਦਿਵਸ ਨੂੰ ਬਹੁਤ ਮਾਣ ਨਾਲ ਰਾਸ਼ਟਰੀ ਤਿਉਹਾਰ ਵਜੋਂ ਮਨਾਉਂਦੇ ਹਨ। ਆਜ਼ਾਦੀ ਦਿਵਸ ਸਾਡੇ ਦੇਸ਼ ਵਿੱਚ ਵਿਭਿੰਨਤਾ ਵਿੱਚ ਏਕਤਾ ਦਾ ਸੰਦੇਸ਼ ਦਿੰਦਾ ਹੈ। ਬਹੁਤ ਸਮਾਂ ਪਹਿਲਾਂ, ਭਾਰਤ ਬ੍ਰਿਟਿਸ਼ ਰਾਜ ਅਧੀਨ ਸੀ।ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸਾਡੇ ਵਰਗੇ ਬੱਚੇ ਦਾਦਾ-ਦਾਦੀ, ਬਜ਼ੁਰਗ ਸਾਰਿਆਂ ਨੇ ਇਕੱਠੇ ਹੋ ਕੇ ਅੰਗਰੇਜ਼ਾਂ ਵਿਰੁੱਧ ਲੜਾਈ ਲੜੀ। ਅੱਜ ਅਸੀਂ ਇਸਨੂੰ ਆਜ਼ਾਦੀ ਸੰਗਰਾਮ ਵਜੋਂ ਜਾਣਦੇ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਆਪਣਾ ਫਰਜ਼ ਨਿਭਾਉਣਾ ਚਾਹੀਦਾ ਹੈ ਅਤੇ ਸਮਾਜ ਵਿੱਚ ਪਾਈਆਂ ਜਾ ਰਹੀਆਂ ਬੁਰਾਈਆਂ ਨੂੰ ਖਤਮ ਕਰਨ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਡਾਇਰੈਕਟਰ ਨੇ ਕਿਹਾ ਕਿ ਨਸ਼ਾ ਇੱਕ ਭਿਆਨਕ ਸਮੱਸਿਆ ਬਣ ਗਈ ਹੈ ਜਿਸ ਨੂੰ ਖਤਮ ਕਰਨ ਲਈ ਸਾਨੂੰ ਸਰਕਾਰ ਨਾਲ ਵੀ ਸਹਿਯੋਗ ਕਰਨਾ ਚਾਹੀਦਾ ਹੈ। ਇਸ ਮੌਕੇ ‘ਮੇਰਾ ਯੁਵਾ ਭਾਰਤ’ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ ਅਤੇ ਮਰੀਜ਼ਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਗੋਬਿੰਦ ਅਧਿਕਾਰੀ ਨੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਲਵਪ੍ਰੀਤ, ਵਿਕਰਮ, ਦਿਨੇਸ਼ ਕੁਮਾਰ, ਪਰਵੇਸ਼ ਕੁਮਾਰ, ਮਨਜੀਤ ਸਿੰਘ, ਪਰਵੀਨ ਕੁਮਾਰ, ਕਮਲਜੀਤ ਕੌਰ, ਜਸਵਿੰਦਰ ਕੌਰ, ਇੰਦਰਜੀਤ ਸਿੰਘ, ਕਮਲਾ ਰਾਣੀ, ਕੁਲਵੰਤ ਸਿੰਘ, ਹਰਸ਼ ਸਾਹਨੀ, ਮੁਕੇਸ਼ ਸ਼ਰਮਾ, ਸੋਨੀ, ਮਰੀਜ. ਅਤੇ ਉਨ੍ਹਾਂ ਦੇ ਮਾਤਾ-ਪਿਤਾ ਮੌਜੂਦ ਸਨ।



