ਬੂਟੇ ਲਗਾ ਕੇ ਮਨਾਈ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ

ਨਵਾਂਸ਼ਹਿਰ 16 ਅਗਸਤ (ਹਰਿੰਦਰ ਸਿੰਘ) ਸਾਫ਼-ਸੁਥਰਾ ਵਾਤਾਵਰਣ ਅਤੇ ਪੀਣ ਵਾਲੇ ਪਾਣੀ ਨੂੰ ਬਚਾਉਣ ਲਈ ਲੰਬੇ ਸਮੇਂ ਤੋਂ ਲਗਾਤਾਰ ਕੰਮ ਕਰ ਰਹੀ ਸੰਸਥਾ ਵਾਤਾਵਰਣ ਸੰਭਾਲ ਸੁਸਾਇਟੀ ਦੇ ਮੈਂਬਰਾਂ ਵੱਲੋਂ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਸਥਾਨਕ ਬਾਰਾਂਦਰੀ ਗਾਰਡਨ ਵਿਖੇ ਵੱਖ-ਵੱਖ ਕਿਸਮਾਂ ਦੇ 11 ਬੂਟੇ ਲਗਾਏ ਗਏ। ਇਸ ਮੌਕੇ ਤੇ ਸੁਸਾਇਟੀ ਦੇ ਫਾਂਉਡਰ ਮੈਂਬਰ ਬਲਜੀਤ ਚੋਪੜਾ ਨੇ ਕਿਹਾ ਹਰੇਕ ਤਿਉਹਾਰ ਜਾਂ ਹੋਰ ਖਾਸ ਦਿਨ ਸੁਸਾਇਟੀ ਵੱਲੋਂ ਬੂਟੇ ਲਗਾਏ ਜਾਂਦੇ ਹਨ ਤਾਂ ਜੋ ਧਰਤੀ ਦਾ ਹਾਰ-ਸ਼ਿੰਗਾਰ ਕਰਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਸੁਸਾਇਟੀ ਦੇ ਵਾਇਸ ਪ੍ਰਧਾਨ ਤਰਸੇਮ ਲਾਲ ਨੇ ਪਾਰਕ ਵਿੱਚ ਸੈਰ ਕਰ ਰਹੇ ਸ਼ਹਿਰ ਵਾਸੀਆਂ ਮਨਜੀਤ ਕੁਮਾਰ ਅਤੇ ਰਾਜਵਿੰਦਰ ਕੌਰ ਤੋਂ ਬੂਟੇ ਲਗਵਾਏ ਅਤੇ ਉਨ੍ਹਾਂ ਨੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਲੋਕ-ਭਲਾਈ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਤੇ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਭੱਟੀ, ਵਾਈਸ ਪ੍ਰਧਾਨ ਤਰਸੇਮ ਲਾਲ, ਕੁਲਦੀਪ ਕੁਮਾਰ, ਅਰੁਣ ਬਾਲੀ, ਬਲਜੀਤ ਚੋਪੜਾ, ਰੇਸ਼ਮ ਸਿੰਘ, ਧਰਮਪਾਲ ਬਾਲੀ, ਮਨਜੀਤ ਕੁਮਾਰ ਅਤੇ ਰਾਜਵਿੰਦਰ ਕੌਰ ਮੌਜੂਦ ਸਨ।

Leave a Reply

Your email address will not be published. Required fields are marked *

error: Content is protected !!