ਡਿਪਟੀ ਕਮਿਸ਼ਨਰ ਵਲੋਂ ਭਲਕੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ

ਨਵਾਂਸ਼ਹਿਰ 26 ਅਗਸਤ (ਹਰਿੰਦਰ ਸਿੰਘ) ਪੂਰੇ ਪੰਜਾਬ ਰਾਜ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਬਈ ਹੋਈ ਹੈ।ਭਾਰੀ ਬਾਰਿਸ਼ ਕਾਰਨ ਬਹੁਤ ਸਾਰੇ ਸਕੂਲਾਂ ਨੂੰ ਜਾਣ ਵਾਲੇ ਰਸਤਿਆ ਵਿੱਚ ਪਾਣੀ ਭਰ ਗਿਆ ਹੈ। ਜਿਸ ਕਾਰਨ ਬੱਚਿਆਂ ਦਾ ਸਕੂਲਾਂ ਵਿੱਚ ਆਉਣਾ/ਜਾਣਾ ਬਹੁਤ ਮੁਸ਼ਕਿਲ ਹੈ।ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸ਼ਹੀਦ ਭਗਤ ਸਿੰਘ ਨਗਰ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਭਾਰੀ ਬਾਰਿਸ਼ ਹੋਣ ਕਾਰਨ ਕਈ ਸਕੂਲਾਂ ਵਿੱਚ ਪਾਣੀ ਖੜ੍ਹ ਗਿਆ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਪ੍ਰਤੀ ਬੇਨਤੀ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 26.08.2025 ਨੂੰ ਅੱਧੇ ਦਿਨ (ਬਾਅਦ ਦੁਪਿਹਰ) ਅਤੇ ਮਿਤੀ 27.08.2025 ਨੂੰ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Leave a Reply

Your email address will not be published. Required fields are marked *

error: Content is protected !!