ਨਸ਼ਾ ਬਰਬਾਦੀ ਦਾ ਕਾਰਨ ਬਣਦਾ ਹੈ :- ਚਮਨ ਸਿੰਘ ਪ੍ਰਾਜੈਕਟ ਡਾਇਰੈਕਟਰਨਵਾਂਸ਼ਹਿਰ 28 ਅਗਸਤ (ਹਰਿੰਦਰ ਸਿੰਘ) ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਤੇ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਅੱਜ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ,ਪਿੰਡ ਕੁਲਾਮ ਵਿਖੇ “ਨਸ਼ਾ ਮੁਕਤ ਭਾਰਤ ਅਭਿਆਨ” ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੀ ਪ੍ਰਧਾਨਗੀ ਬਲਜੀਤ ਸਿੰਘ (ਸਰਪੰਚ) ਵਲੋਂ ਕੀਤੀ ਗਈ।ਇਸ ਮੌਕੇ ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸਭ ਤੋਂ ਪਹਿਲਾਂ ਰੈੱਡ ਕਰਾਸ ਦੀ ਸਥਾਪਨਾ ਬਾਰੇ ਦੱਸਿਆ ਅਤੇ ਭਾਈ ਘਨਈਆ ਜੀ ਦੇ ਜੀਵਨ ਦੇ ਚਾਨਣਾ ਪਾਇਆ ਕਿ ਕਿਵੇ ਉਨ੍ਹਾਂ ਨੇ ਯੁੱਧ ਵਿੱਚ ਜਖਮੀ ਲੋਕਾਂ ਨੂੰ ਬਿਨ੍ਹਾਂ ਕਿਸੇ ਭੇਦ ਭਾਵ ਤੋਂ ਪਾਣੀ ਪਿਲਾਉਣ ਦੀ ਸੇਵਾ ਕੀਤੀ। ਇਸੇ ਤਰਾਂ ਹੀ ਪੂਰੀ ਦੁਨੀਆਂ ਵਿੱਚ ਰੈੱਡ ਕਰਾਸ ਸੰਸਥਾ ਵੀ ਲੋੜਵੰਦ ਲੋਕਾਂ ਦੀ ਸੇਵਾ ਕਰਦੀ ਹੈ। ਉਨ੍ਹਾਂ ਨੇ “ਯੁੱਧ ਨਸ਼ਿਆਂ ਵਿਰੁੱਧ” ਵਿਸ਼ੇ ਤੇ ਚਰਚਾ ਕਰਦਿਆਂ ਕਿਹਾ ਕਿ ਪੰਜਾਬ ਸਮੇਤ ਪੂਰਾ ਭਾਰਤ ਨਸ਼ਿਆਂ ਦੀ ਲਪੇਟ ਵਿੱਚ ਆਇਆ ਹੋਇਆ ਹੈ। ਜਿਸ ਵਿੱਚ ਛੋਟੇ ਬੱਚੇ ਅਤੇ ਲੜਕੀਆਂ ਵੀ ਨਸ਼ੇ ਦੀ ਗ੍ਰਿਫ਼ਤ ਵਿੱਚ ਆ ਰਹੀਆਂ ਹਨ। ਇਸ ਕਰਕੇ ਸਰਕਾਰਾਂ ਨੇ ਆਪਣਾ ਪੂਰਾ ਜੋਰ ਲਗਾਇਆ ਹੈ ਕਿ ਨਸ਼ੇ ਨੂੰ ਦੇਸ਼ ਵਿੱਚੋਂ ਖਤਮ ਕਰੀਏ। ਚਮਨ ਸਿੰਘ ਪ੍ਰਾਜੈਕਟ ਡਾਇਰੈਕਟਰ ਨੇ ਮਾਪਿਆਂ ਨੂੰ ਬੱਚਿਆਂ ਤੇ ਖਾਸ ਧਿਆਨ ਦੇਣ ਦੀ ਗੱਲ ਤੇ ਜ਼ੋਰ ਦਿੰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨ ਬੱਚੇ ਬੱਚੀਆਂ ਜਿਆਦਾ ਗਿਣਤੀ ਵਿੱਚ ਨਸ਼ੇ ਦੇ ਆਦੀ ਹੋ ਰਹੇ ਹਨ। ਜਿਸ ਨਾਲ ਨੌਜਵਾਨ ਅਤੇ ਉਨਾਂ ਦੇ ਮਾਤਾ ਪਿਤਾ ਮਾਨਸਿਕ ਰੋਗੀ ਹੋ ਰਹੇ ਹਨ। ਇਨ੍ਹਾਂ ਸਮੱਸਿਆ ਵਿੱਚੋ ਨਿਕਲਣ ਲਈ ਉਹ ਹੋਰ ਨਸ਼ੇ ਦਾ ਸੇਵਨ ਕਰਦੇ ਹਨ। ਨੌਜਵਾਨ ਦੇਸ਼ ਦਾ ਭੱਵਿਖ ਹੁੰਦੇ ਹਨ, ਪਰ ਸਾਡੇ ਨੌਜਵਾਨ ਨਸ਼ੇ ਦੀ ਗ੍ਰਿਫਤ ਵਿੱਚ ਆ ਰਹੇ ਹਨ ਉਨ੍ਹਾਂ ਨੇ ਨਸ਼ੇ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਵਿਸਥਾਰ ਪੂਰਵਕ ਦੱਸਿਆ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਸਾਨੂੰ ਆਪਣੀ ਨੌਜਵਾਨ ਪੀੜ੍ਹੀ ਨੂੰ ਆਪਣੇ ਗੁਰੂਆਂ,ਪੀਰਾਂ,ਸ਼ਹੀਦ ਯੋਧਿਆਂ ਦੀਆਂ ਕੁਰਬਾਨੀਆਂ ਦੇ ਇਤਿਹਾਸ ਨਾਲ ਜੋੜਨਾ ਚਾਹੀਦਾ ਹੈ, ਤਾਂ ਕਿ ਨੌਜਵਾਨ ਇਨ੍ਹਾਂ ਦਾ ਇਤਿਹਾਸ ਪੜ੍ਹ ਕੇ ਸੇਧ ਲੈ ਸਕਣ ਅਤੇ ਇਤਿਹਾਸ ਨਾਲ ਜੁੜ ਕੇ ਆਪਣੇ ਸਭਿਆਚਾਰ ਨੂੰ ਸੰਭਾਲਣ ਵਿਚ ਯੋਗਦਾਨ ਪਾਉਣ।ਕਮਲਜੀਤ ਕੌਰ ਕੌਂਸਲਰ ਨੇ ਸੈਂਟਰ ਵਿੱਖੇ ਮਰੀਜਾਂ ਦੇ ਇਲਾਜ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਕਿ ਕੋਈ ਵੀ ਨਸ਼ੇ ਦਾ ਆਦੀ ਵਿਆਕਤੀ ਆਪਣੀ ਇੱਛਾ ਅਨੁਸਾਰ ਇੱਕ ਮਹੀਨਾ ਦਾਖਲ ਰਹਿ ਕੇ ਮੁਫਤ ਇਲਾਜ ਕਰਵਾ ਸਕਦਾ ਹੈ, ਕਿਉਕਿ ਨਸ਼ਾ ਘਰ ਰਹਿ ਕੇ ਨਹੀਂ ਛੱਡਿਆ ਜਾ ਸਕਦਾ । ਨਸੇ ਨੂੰ ਛੱਡਣ ਲਈ ਮਨੋਰੋਗਾਂ ਦੇ ਡਾਕਟਰ ਅਤੇ ਨਸ਼ਾ ਛੁਡਾਊ ਕੇਂਦਰਾਂ ਤੱਕ ਪਹੁੰਚ ਕਰਨੀ ਜਰੂਰੀ ਹੈ।ਬਲਜੀਤ ਸਿੰਘ ਸਰਪੰਚ ਨੇ ਪਿੰਡ ਵਾਸੀਆਂ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕੀਤਾ ਅਤੇ ਰੈੱਡ ਕਰਾਸ ਟੀਮ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਵਿਸ਼ਵਾਸ ਦਵਾਇਆ ਕਿ ਭਵਿੱਖ ਵਿੱਚ ਵੀ ਨਸ਼ਾ ਵਿਰੋਧੀ ਜਾਗਰੂਕਤਾ ਕੈੰਪ ਲਗਵਾਉਦੇ ਰਹਿਣਗੇ। ਇਸ ਮੌਕ ਤੇ ਰਾਜਵਿੰਦਰ ਕੌਰ ਆਂਗਣਵਾੜੀ ਵਰਕਰ, ਸੁਖਵਿੰਦਰ ਕੌਰ ਆਂਗਣਵਾੜੀ ਵਰਕਰ, ਵਿਸ਼ਾਲੀ ਆਂਗਣਵਾੜੀ ਹੈਲਪਰ, ਰਾਣੀ ਆਂਗਣਵਾੜੀ ਹੈਲਪਰ, ਜਗਦੀਸ਼ ਕੌਰ ਆਂਗਣਵਾੜੀ ਹੈਲਪਰ, ਬਲਜੀਤ ਸਾਬਕਾ ਸਰਪੰਚ, ਅਮਨਦੀਪ ਕੌਰ,ਮਦਨ ਲਾਲ ਪੰਚ, ਹੰਸ ਰਾਜ, ਬਲਜੀਤ ਕੌਰ, ਛਿੰਦੋ ਪੰਚਾਇਤ ਮੈਂਬਰ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।



