ਨਵਾਂਸ਼ਹਿਰ (ਹਰਿੰਦਰ ਸਿੰਘ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁਖਦੀਪ ਸਿੰਘ ਸੁਕਾਰ ਨੇ ਅੱਜ ਪੰਜਾਬ ਵਿਚ ਬਰਸਾਤ ਦੇ ਮੌਸਮ ਦੌਰਾਨ ਆਏ ਵਿਨਾਸ਼ਕਾਰੀ ਹੜ੍ਹਾਂ ਦੇ ਹਾਲਾਤਾਂ ਤੇ ਚਿੰਤਾ ਕਰਦੇ ਹੋਏ ਦੱਸਿਆ ਕਿ ਪੂਰਾ ਪੰਜਾਬ ਕੁਦਰਤੀ ਕਰੋਪੀ ਦਾ ਸ਼ਿਕਾਰ ਹੋ ਹੜ੍ਹਾਂ ਦੀ ਚਪੇਟ ਵਿੱਚ ਆ ਕੇ ਆਪਣੇ ਪਰਿਵਾਰ ਅਤੇ ਮਾਲ ਡੰਗਰਾਂ ਨੂੰ ਬਚਾਉਣ ਲਈ ਜਦੋ ਜਹਿਦ ਕਰ ਰਿਹਾ ਹੈ ਅਤੇ ਦੂਸਰੇ ਪਾਸੇ ਸੂਬੇ ਦਾ ਮੁੱਖ ਮੰਤਰੀ ਨਸ਼ੇ ਵਿੱਚ ਧੁੱਤ ਹੋ ਸਿਹਤ ਵਿਗੜਨ ਦਾ ਬਹਾਨਾ ਬਣਾ ਕੇ ਹਸਪਤਾਲ ਵਿੱਚ ਪਿਆ ਹੈ ਜੋ ਕਿ ਬਹੁਤ ਹੀ ਸ਼ਰਮਨਾਕ ਕਰਤੂਤ ਹੈ। ਜਥੇਦਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਮਹਿਜ਼ ਇੱਕ ਡਰਾਮਾ ਹੈ। ਜਿਸ ਦੀ ਮਿਸਾਲ ਤੁਸੀਂ ਮੁੱਖ ਮੰਤਰੀ ਵੱਲੋਂ ਕੀਤੇ ਅਲਕੋਹਲ ਦੇ ਸੇਵਨ ਵਾਲੀਆਂ ਤਸੀਵਰਾਂ ਚੋਂ ਦੇਖ ਸਕਦੇ ਹੋ। ਜਥੇਦਾਰ ਸੁਕਾਰ ਨੇ ਸੂਬੇ ਦੀ ਸਰਕਾਰ ਨੂੰ ਲਾਹਨਤਾਂ ਪਾਉਂਦਿਆਂ ਕਿਹਾ ਕਿ ਇਸ ਮੁਸੀਬਤ ਦੀ ਘੜੀ ਵਿੱਚ ਮੁੱਖ ਮੰਤਰੀ ਨੇ ਪੰਜਾਬੀਆਂ ਦੀ ਬਾਂਹ ਦਾ ਕੀ ਫੜਨੀ ਸੀ ਸਗੋਂ ਆਪਣੀ ਮਸ਼ਹੂਰੀ ਲਈ ਸੋਸ਼ਲ ਮੀਡੀਆ ਤੇ ਵਾਇਰਲ ਕਰਨਾ ਇੱਕ ਘਿਣਾਉਣੀ ਹਰਕਤ ਹੈ। ਉਨ੍ਹਾਂ ਧੈਂਗੜਪੁਰ ਦੇ ਬੰਨ੍ਹ ਤੇ ਪੁੱਜ ਕੇ ਜ਼ਿਲ੍ਹਾ ਵਾਸੀਆਂ ਨੂੰ ਯਕੀਨ ਦਵਾਇਆ ਕਿ ਹੜ੍ਹ ਕਾਰਨ ਕਿਸੇ ਦਾ ਵੀ ਕੋਈ ਵੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਅਤੇ ਜਿਹੜਾ ਵੀ ਪਰਿਵਾਰ ਜ਼ਿਆਦਾ ਪ੍ਰਭਾਵਿਤ ਹੋਵੇਗਾ ਉਸਦੀ ਭਰਪਾਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾਵੇਗੀ।ਇਸ ਮੌਕੇ ਉਨ੍ਹਾਂ ਨਾਲ ਦਿਨੇਸ਼ ਕੁਮਾਰ ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਤੋਂ ਇਲਾਵਾ ਹੋਰ ਅਕਾਲੀ ਵਰਕਰ ਹਾਜ਼ਰ ਸਨ।

