ਹੜ੍ਹ ਤ੍ਰਾਸਦੀ ਦੌਰਾਨ ਵਿਰੋਧੀ ਪਾਰਟੀਆਂ ਨੇ ਮਹਿਰੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੀਤਾ ਯਾਦ – ਜਥੇਦਾਰ ਸੁਕਾਰ

ਨਵਾਂਸ਼ਹਿਰ 5 ਸਤੰਬਰ (ਹਰਿੰਦਰ ਸਿੰਘ) ਪਿਛਲੇ ਕਰੀਬ ਇੱਕ ਹਫਤੇ ਤੋਂ ਪੰਜਾਬ ਵਿਨਾਸ਼ਕਾਰੀ ਹੜ੍ਹਾਂ ਦੀ ਮਾਰ ਹੇਠ ਆਇਆ ਹੋਇਆ ਹੈ। ਅਤੇ ਪੰਜਾਬ ਦੇ ਅੱਗੇ ਤੋਂ ਜਿਆਦਾ ਜ਼ਿਲ੍ਹੇ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਹਨ।ਇਸ ਦੌਰਾਨ ਵੱਖ-ਵੱਖ ਚੈਨਲਾਂ ਤੇ ਚੱਲ ਰਹੀਆਂ ਡਿਬੇਟ ਦੌਰਾਨ ਸਿਆਸੀ ਪਾਰਟੀਆਂ ਵੱਲੋਂ ਆਪਣੇ ਆਣੇ ਆਕਾਵਾਂ ਦਾ ਗੁਣਗਾਨ ਕੀਤਾ ਜਾ ਰਿਹਾ ਹੈ । ਪ੍ਰੰਤੂ ਇਸ ਮੌਕੇ ਤੇ ਵਿਰੋਧੀ ਧਿਰ ਦੇ ਨੇਤਾਵਾਂ ਵਲੋਂ ਅੱਜ ਵੀ ਮਹਿਰੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕੀਤਾ ਗਿਆ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਵੇਲੇ ਦਰਿਆਵਾਂ ਦੇ ਕੰਢਿਆਂ ਦੇ ਬੰਨ੍ਹਾਂ ਨੂੰ ਪੱਕਾ ਕੀਤਾ ਸੀ ਅਤੇ ਇਸ ਤਰ੍ਹਾਂ ਦੀ ਵਿਨਾਸ਼ਕਾਰੀ ਸਥਿਤੀ ਕਦੇ ਵੀ ਨਹੀਂ ਦੇਖੀ ਗਈ। ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਲੰਮੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਵਿਕਾਸ਼ ਕਾਰਜਾਂ ਦੀ ਹਨੇਰੀ ਲਿਆਂਦੀ ਸੀ। ਉਨ੍ਹਾਂ ਪੰਜਾਬ ਦੇ ਗਰੀਬ ਵਰਗ ਲਈ ਆਟਾ ਦਾਲ ਤੇ ਹੋਰ ਸ਼ਗਨ ਸਕੀਮ ਵਰਗੀਆਂ ਸਕੀਮਾਂ ਨੂੰ ਸੂਬੇ ਵਿੱਚ ਲਾਗੂ ਕੀਤਾ ਸੀ। ਉਕਤ ਗੱਲਾਂ ਦਾ ਪ੍ਰਗਟਾਵਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁਖਦੀਪ ਸਿੰਘ ਸੁਕਾਰ ਨੇ ਕਿਹਾ ਕਿ ਪੰਜਾਬ ਦੇ ਲੋਕ ਅੱਜ ਵੀ ਮਹਰੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰ ਰਹੇ ਹਨ। ਜਥੇਦਾਰ ਸੁਕਾਰ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਡੀਜ਼ਲ ਅਤੇ ਨਗਦੀ ਵੰਡ ਰਹੇ ਹਨ ਤਾਂ ਕਿ ਪੰਜਾਬ ਦੇ ਲੋਕਾਂ ਦੇ ਵਿਨਾਸ਼ਕਾਰੀ ਹੜ੍ਹਾਂ ਕਾਰਨ ਨੁਕਸਾਨ ਦੀ ਰਾਹਤ ਦੇ ਰੂਪ ਵਿੱਚ ਪੂਰਤੀ ਹੋ ਸਕੇ।ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੁਬਾਰਾ ਆਵੇਗੀ ਤਾਂ ਕਿ ਲੀਹੋਂ ਲੱਥੇ ਪੰਜਾਬ ਦੀ ਨੁਹਾਰ ਦੁਬਾਰਾ ਬਦਲ ਸਕੇ। ਅਖੀਰ ਜਥੇਦਾਰ ਸੁਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਮਾਨ ਦੀ ਸਿਹਤਯਾਬੀ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਨੂੰ ਆਪਣਾ ਇਲਾਜ ਫੋਰਟਿਸ ਵਰਗੇ ਮਹਿੰਗੇ ਹਸਪਤਾਲ ਛੱਡ ਕੇ ਉਨ੍ਹਾਂ ਵੱਲੋਂ ਹੀ ਬਣਾਏ ਗਏ ਆਮ ਆਦਮੀ ਕਲੀਨਿਕ ਵਿੱਚ ਕਰਾਉਣਾ ਚਾਹੀਦਾ ਹੈ ਤਾਂ ਜੋ ਜਲਦ ਸਿਹਤਯਾਬ ਹੋ ਸਕਣ।ਇਸ ਮੌਕੇ ਜਥੇਦਾਰ ਦੇ ਨਾਲ ਅਕਾਲੀ ਦਲ ਦੇ ਪਾਰਟੀ ਵਰਕਰਾਂ ਤੋਂ ਇਲਾਵਾ ਦਿਨੇਸ਼ ਕੁਮਾਰ ਸਾਬਕਾ ਜ਼ਿਲ੍ਹਾ ਸਿੱਖਿਆ ਅਫਸਰ ਹਾਜ਼ਰ ਸਨ।

Leave a Reply

Your email address will not be published. Required fields are marked *

error: Content is protected !!