ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵੱਲੋਂ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਕਰਵਾਇਆ

ਨਵਾਂਸ਼ਹਿਰ 13 ਸਤੰਬਰ (ਹਰਿੰਦਰ ਸਿੰਘ) ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਭਾਰਤੀ ਖੇਤੀ ਖੋਜ ਸੰਸਥਾ -ਅਟਾਰੀ, ਜੋਨ -1 ਲੁਧਿਆਣਾ ਦੇ ਅਧੀਨ ਕਾਰਜਸ਼ੀਲ , ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਸ਼ਹੀਦ ਭਗਤ ਸਿੰਘ ਨਗਰ ਵੱਲੋਂ 8 ਸਤੰਬਰ ਤੋਂ 12 ਸਤੰਬਰ ਤੱਕ ਖੁੰਬਾਂ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਸਬੰਧੀ 5 ਦਿਨਾਂ ਕਿੱਤਾ-ਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ।ਇਸ ਸਿਖਲਾਈ ਕੋਰਸ ਵਿੱਚ ਭਾਗ ਲੈਣ ਵਾਲੇ ਸਿਖਿਆਰਥੀਆਂ ਨਾਲ ਰੂਬਰੂ ਹੁੰਦਿਆਂ ਡਾ. ਪ੍ਰਦੀਪ ਕੁਮਾਰ ਡਿਪਟੀ ਡਾਇਰੈਕਟਰ (ਸਿਖ) ਨੇ ਉਨ੍ਹਾਂ ਨੂੰ ਸਿਖਲਾਈ ਦੌਰਾਨ ਮਿਲੀ ਤਕਨੀਕੀ ਜਾਣਕਾਰੀ ਲੈਣ ਤੋਂ ਉਪਰੰਤ ਇਸ ਨੂੰ ਕਿੱਤੇ ਵਜੋਂ ਅਪਨਾਉਣ ਲਈ ਪ੍ਰੇਰਿਆ ਕੀਤਾ ਅਤੇ ਇਸ ਸਬੰਧੀ ਹਰ ਸਹਾਇਤਾ ਦੇਣ ਲਈ ਕੇਂਦਰ ਦੀ ਵਚਨਬੱਧਤਾ
ਦੁਹਰਾਈ। ਉਨ੍ਹਾਂ ਨੇ ਸਾਰੇ ਸਿਖਿਆਰਥੀਆਂ ਨੂੰ ਇਸ ਕੋਰਸ ਵਿੱਚ ਭਾਗ ਲੈਣ ਲਈ ਵਧਾਈ ਦਿੱਤੀ ਅਤੇ ਅਪੀਲ ਕੀਤੀ ਕਿ ਅਗਾਂਹ ਤੋਂ ਵੀ ਇਸੇ ਤਰ੍ਹਾਂ ਇਸ ਕੇਂਦਰ ਦੇ ਅਗਲੇਰੇ ਉਲੀਕੇ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕੀਤੀ
ਜਾਵੇ।ਸਿਖਲਾਈ ਦੌਰਾਨ ਡਾ ਆਰਤੀ ਵਰਮਾ, ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਸਿਖਿਆਰਥੀਆਂ ਨੂੰ ਪੰਜਾਬ ਵਿੱਚ
ਖੁੰਬਾਂ ਦੀ ਕਾਸ਼ਤ ਦਾ ਮਹੱਤਵ, ਵੱਖ-ਵੱਖ ਕਿਸਮਾਂ ਦੀਆਂ ਖੁੰਬਾਂ, ਕੰਪੋਸਟ ਦੀ ਤਿਆਰੀ, ਬਿਜਾਈ, ਕੇਸਿੰਗ, ਖੁੰਬਾਂ ਦੇ ਕੀੜੇ ਅਤੇ ਬੀਮਾਰੀਆਂ ਦੀ ਰੋਕਥਾਮ, ਤੁੜਾਈ, ਮੰਡੀਕਰਨ,ਪ੍ਰੋਸੈਸਿੰਗ, ਖੁੰਬਾਂ ਦੀ ਕਾਸ਼ਤ ਦੀ ਆਰਥਿਕਤਾ ਬਾਰੇ ਵਿਸਥਾਰ ਪੂਰਵਕ ਨਾਲ ਜਾਣਕਾਰੀ ਦਿੱਤੀ । ਇਸ ਕੋਰਸ ਦੋਰਾਨ ਸਿਖਆਰਥੀਆਂ ਨੂੰ ਲੰਬੇ ਤਰੀਕੇ ਨਾਲ ਕੰਪੋਸਟ ਤਿਆਰ ਕਰਨ ਦੀ ਵਿਧੀ ਅਤੇ ਕੇਸਿੰਗ ਮਿਸ਼ਰਣ ਤਿਆਰ ਕਰਨ ਦੀ ਵਿਧੀ ਵੀ ਸਿਖਾਈ ਗਈ।ਕੋਰਸ ਦੌਰਾਨ ਸਿਖਿਆਰਥੀਆਂ ਨੂੰ ਪ੍ਰਗਤੀਸ਼ੀਲ ਕਿਸਾਨ ਪਰਮੋਦ ਕੁਮਾਰ, ਪਿੰਡ ਸਨਾਵਾ ਦੀ ਖੁੰਬ ਯੂਨਿਟ ਦਾ ਇੱਕ ਵਿਦਿਅਕ ਦੌਰਾ ਵੀ ਕਰਵਾਇਆ ਗਿਆ। ਸਮਾਪਤੀ ਵਾਲੇ ਦਿਨ ਡਾ ਰਾਜੇਸ਼ ਕੁਮਾਰ ਸਹਾਇਕ
ਨਿਰਦੇਸ਼ਕ ਬਾਗਬਾਨੀ, ਸ਼ਹੀਦ ਭਗਤ ਸਿੰਘ ਨਗਰ ਨੇ ਸਿਖਿਆਰਥੀਆਂ ਨੂੰ ਬਾਗਬਾਨੀ ਵਿਭਾਗ ਵਲੋਂ ਖੁੰਬਾਂ ਦੀ ਕਾਸ਼ਤ ਸਬੰਧੀ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ।

Leave a Reply

Your email address will not be published. Required fields are marked *

error: Content is protected !!