ਸਕੂਲ ਆਫ ਐਮੀਨੈਂਸ ਮਹਿੰਦੀਪੁਰ (ਬਲਾਚੌਰ) ਵਿਖੇ ਲਗਾਇਆ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ

ਨਸ਼ਾ ਤੇ ਵਿਦਿਆਰਥੀ ਕਦੇ ਇੱਕ ਨਹੀ ਹੋ ਸਕਦੇ – ਡਾਇਰੈਕਟਰ ਚਮਨ ਸਿੰਘ
ਨਵਾਂਸ਼ਹਿਰ 15 ਸਤੰਬਰ (ਹਰਿੰਦਰ ਸਿੰਘ) ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਮਿਤੀ ਅੱਜ 15 ਸਕੂਲ ਆਫ ਐਮੀਨੇਂਸ, ਮਹਿੰਦੀਪੁਰ ਵਿਖੇ “ਨਸ਼ਾ ਮੁਕਤ ਭਾਰਤ ਅਭਿਆਨ” ਤਹਿਤ ਨਸ਼ਾ ਵਿਰੋਧੀ ਅਤੇ ਵਿਸ਼ਵ ਮੁੱਢਲੀ ਸਹਾਇਤਾ ਦਿਵਸ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਕੈਂਪ ਦੀ ਪ੍ਰਧਾਨਗੀ ਜਗਮੋਹਨ ਸਿੰਘ ਕਾਰਜਕਾਰੀ ਮੁਖੀ ਨੇ ਕੀਤੀ।ਇਸ ਮੌਕੇ ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਰੈੱਡ ਕਰਾਸ ਦੀ ਸਥਾਪਨਾ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ।ਉਨ੍ਹਾਂ ਨੇ ਇਸ ਮੌਕੇ ਤੇ ਆਪਣੇ ਸੰਦੇਸ਼ ਵਿੱਚ ਵਿਦਿਆਰਥੀਆਂ ਨੂੰ ਕਿਹਾ ਕਿ ਅੱਜ ਦੇ ਸਮੇਂ ਵਿੱਚ ਨਸ਼ਾ ਬਹੁਤ ਹੀ ਵੱਡੀ ਸਮੱਸਿਆ ਬਣ ਚੁੱਕਾ ਹੈ। ਕਿਉਕਿ ਅੱਜ ਜਿਆਦਾ ਗਿਣਤੀ ਵਿੱਚ ਵਿਦਿਆਰਥੀ ਵੀ ਨਸ਼ੇ ਦੀ ਗ੍ਰਿਫਤ ਵਿੱਚ ਆ ਰਹੇ ਹਨ। ਸਕੂਲ ਦੇ ਵਿਦਿਆਰਥੀ ਦੀ ਇੰਨੀ ਛੋਟੀ ਉਮਰ ਵਿੱਚ ਨਸ਼ਿਆਂ ਦੇ ਪ੍ਰਤੀ ਜਾਣਕਾਰੀ ਨਹੀਂ ਹੁੰਦੀ ਜਿਸ ਨਾਲ ਉਹ ਅਣਜਾਣ ਪੁਣੇ ਜਾਂ ਕਿਸੇ ਦੇ ਬਹਿਕਾਵੇ ਵਿੱਚ ਆ ਕੇ ਨਸ਼ੇ ਦਾ ਸੇਵਨ ਕਰ ਲੈਂਦੇ ਹਨ, ਤੇ ਬਾਅਦ ਵਿੱਚ ਛੋਟੇ ਨਸ਼ੇ ਤੋਂ ਲੈ ਕੇ ਵੱਡੇ ਨਸ਼ੇ ਜਿਵੇ ਕਿ ਹੈਰੋਇਨ ਵਰਗੇ ਨਸ਼ਿਆ ਦੀ ਗ੍ਰਿਫਤ ਵਿੱਚ ਫਸ ਜਾਦੇ ਹਨ। ਉਹਨਾਂ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਬਹੁਤ ਹੀ ਸਮੱਸਿਆਵਾਂ ਆਉਦੀਆਂ ਹਨ,ਪਰ ਵਿਦਿਆਰਥੀ ਤੇ ਨਸ਼ਾ ਕਦੇ ਇੱਕ ਨਹੀ ਹੋ ਸਕਦੇ। ਇਸ ਲਈ ਸਾਨੂੰ ਆਪਣੇ ਇਤਿਹਾਸ ਅਤੇ ਸੱਭਿਅਤਾ ਨਾਲ ਜੁੜਨਾ ਚਾਹੀਦਾ ਹੈ ਤਾਂ ਅਜੋਕੇ ਸਮੇਂ ਵਿੱਚ ਚੱਲ ਰਹੀਆਂ ਸਮਾਜਿਕ ਕੁਰੀਤੀਆਂ ਤੋਂ ਬਚ ਸਕੀਏ ਤੇ ਆਪਣੇ ਮਾਤਾ ਪਿਤਾ ਦੇ ਸੁਪਨਿਆਂ ਨੂੰ ਪੂਰਾ ਕਰਦੇ ਹੋਏ ਚੰਗੇ ਭਵਿੱਖ ਦਾ ਨਿਰਮਾਣ ਕਰ ਸਕੀਏ।ਇਸ ਦੌਰਾਨ ਉਨ੍ਹਾਂ ਨੇ ਨਸ਼ਿਆਂ ਦੀ ਵਰਤੋਂ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਜਿਹੜੇ ਲੋਕ ਨਸ਼ੇ ਦੇ ਆਦੀ ਹਨ, ਉਹ ਆਪ ਤਾਂ ਮਾਨਸਿਕ ਤੇ ਸਰੀਰਕ ਤੌਰ ਤੇ ਰੋਗੀ ਹੁੰਦੇ ਹਨ, ਇਸ ਨਾਲ ਉਨਾ ਦੇ ਪਰਿਵਾਰਕ ਮੈਂਬਰ ਵੀ ਮਾਨਸਿਕ ਰੋਗੀ ਹੁੰਦੇ ਹਨ। ਉਨ੍ਹਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਲਈ ਕਈ ਨੁਕਤੇ ਸਾਂਝੇ ਕੀਤੇ।ਇਸ ਮੌਕੇ ਤੇ ਜਸਵਿੰਦਰ ਕੌਰ (ਕਾਊਂਸਲਰ) ਨੇ ਸੈਂਟਰ ਵਿੱਖੇ ਮਰੀਜਾਂ ਦੇ ਇਲਾਜ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ । ਇਸ ਤੋਂ ਇਲਾਵਾ ਉਨ੍ਹਾਂ ਵਲੋਂ “ਵਿਸ਼ਵ ਮੁੱਢਲੀ ਸਹਾਇਤਾ ਦਿਵਸ” ਦੇ ਮੌਕੇ ਤੇ ਵਿਦਿਆਰਥੀਆਂ ਨੂੰ ਸੀ.ਪੀ.ਆਰ ਬਾਰੇ ਵੀ ਡੈਮੋ ਦਿੱਤਾ ਕਿ ਕਿਸ ਤਰ੍ਹਾਂ ਬਨਾਉਟੀ ਸਾਹ ਅਤੇ ਛਾਤੀ ਦੇ ਦਬਾਅ ਨਾਲ ਅਸੀ ਕਿਸੇ ਵਿਅਕਤੀ ਦੀ ਜਾਨ ਨੂੰ ਬਚਾ ਸਕਦੇ ਹਾਂ । ਉਨ੍ਹਾਂ ਨੇ ਰੋਜਾਨਾ ਜਿੰਦਗੀ ਵਿੱਚ ਮੁੱਢਲੀ ਸਹਾਇਤਾ ਦੀ ਮਹੱਤਤਾ ਬਾਰੇ ਦੱਸਦੇ ਹੋਏ, ਬੇਹੋਸ਼ੀ,ਸੱਪ ਦੇ ਡੰਗ, ਪਾਣੀ ਚ ਡੁੱਬਣਾ, ਦਿਲ ਦਾ ਦੌਰਾ,ਨੱਕ ਵਿੱਚੋ ਖੂਨ ਦਾ ਵਗਣਾ ਆਦਿ ਦੀ ਮੁੱਢਲੀ ਸਹਾਇਤਾ ਬਾਰੇ ਵੀ ਪ੍ਰੈਕਟੀਕਲ ਰੂਪ ਵਿੱਚ ਜਾਣਕਾਰੀ ਦਿੱਤੀ ਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਹੀ ਮੁੱਢਲੀ ਸਹਾਇਤਾ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ ਅਤੇ ਰੈੱਡ ਕਰਾਸ ਸੁਸਾਇਟੀ ਨਾਲ ਜੁੜਨਾ ਚਾਹੀਦਾ ਹੈ ਤਾਂ ਜੋ ਅਸੀ ਮਾਨਵਤਾ ਦੀ ਸੇਵਾ ਦੇ ਭਾਗੀਦਾਰ ਬਣ ਸਕੀਏ। ਉਨ੍ਹਾਂ ਨੇ ਮੁੱਢਲੀ ਸਹਾਇਤਾ ਦੀ ਟ੍ਰੇਨਿੰਗ ਕਰਨ ਸਬੰਧੀ ਲਿੰਕ ircsfa.org ਵੀ ਸਾਂਝਾ ਕੀਤਾ ਤਾਂ ਜੋ ਇੱਛੁਕ ਵਿਦਿਆਰਥੀ ਮੁੱਢਲੀ ਸਹਾਇਤਾ ਦੀ ਟ੍ਰੇਨਿੰਗ ਵੀ ਲੈ ਸਕਣ। ਪ੍ਰਵੇਸ਼ ਕੁਮਾਰ (ਸਟਾਫ ਮੈਂਬਰ) ਵਲੋਂ ਵੀ ਰੈੱਡ ਕਰਾਸ ਦੀਆਂ ਗਤੀਵਿਧੀਆਂ ਬਾਰੇ ਗੱਲਬਾਤ ਕੀਤੀ ਗਈ।ਇਸ ਮੌਕੇ ਤੇ ਜਗਮੋਹਨ ਸਿੰਘ ਕਾਰਜਕਾਰੀ ਪ੍ਰਿੰਸੀਪਲ ਨੇ ਵਿਦਿਆਰਥੀ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕੀਤਾ ਅਤੇ ਆਈ ਹੋਈ ਰੈੱਡ ਕਰਾਸ ਟੀਮ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਵਿਸ਼ਵਾਸਦਿਵਾਇਆ ਕਿ ਭਵਿੱਖ ਵਿੱਚ ਵੀ ਨਸ਼ਾ ਵਿਰੋਧੀ ਅਤੇ ਮੁੱਢਲੀ ਸਹਾਇਤਾ ਸਬੰਧੀ ਜਾਗਰੂਕਤਾ ਕੈੰਪ ਲਗਵਾਉਦੇ ਰਹਿਣਗੇ। ਸਕੂਲ ਸਟਾਫ ਮੈਂਬਰ ਦਰਸ਼ਨ ਸਿੰਘ, ਰਵਿੰਦਰ ਸਿੰਘ, ਫਕੀਰ ਚੰਦ, ਲਖਵੀਰ ਰਾਮ, ਸੁਰਿੰਦਰ ਸਿੰਘ, ਨੀਨਾ ਕੁਮਾਰੀ, ਸੋਨੀਆ ਚੌਧਰੀ, ਸੌਨੀਆਂ ਦੁੱਗਲ, ਨੀਨਾ ਕੁਮਾਰੀ, ਵੰਦਨਾ ਮਿਨਹਾਸ, ਅਤੇ ਕੁੱਲ 450 ਦੇ ਕਰੀਬ ਵਿਦਿਆਰਥੀ ਹਾਜ਼ਰ ਸਨ।

Leave a Reply

Your email address will not be published. Required fields are marked *

error: Content is protected !!