ਨਵਾਂਸ਼ਹਿਰ 25 ਸਤੰਬਰ (ਹਰਿੰਦਰ ਸਿੰਘ)ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ ਦੀ ਅਗਵਾਈ ਹੇਠ ਗੁਰਦੁਆਰਾ ਮੰਜੀ ਸਾਹਿਬ ਬੰਗਾ ਰੋਡ ਨਵਾਂਸ਼ਹਿਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ 8 ਅਕਤੂਬਰ 2025 ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਸੰਬੰਧੀ ਪੋਸਟਰ ਜਾਰੀ ਕੀਤਾ ਗਿਆ । ਇਸ ਮੌਕੇ ਜਾਣਕਾਰੀ ਦਿੰਦਿਆਂ ਸੁਸਾਇਟੀ ਪ੍ਰਧਾਨ ਸ ਸੁਖਵਿੰਦਰ ਸਿੰਘ ਥਾਂਦੀ ਵਲੋਂ ਦੱਸਿਆ ਗਿਆ ਕਿ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੁਸਾਇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਿਤੀ 8 ਅਕਤੂਬਰ 2025 ਦਿਨ ਬੁੱਧਵਾਰ ਨੂੰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਂਕ, ਨਵਾਂਸ਼ਹਿਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਮਿਤੀ 8 ਅਕਤੂਬਰ 2025 ਨੂੰ ਪ੍ਰਕਾਸ਼ ਪੁਰਬ ਸਮਰਪਿਤ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਵੇਰੇ 9 ਵਜੇ ਪੈਣਗੇ ਉਪਰੰਤ ਕੀਰਤਨ ਦੀਵਾਨ ਸਜਾਏ ਜਾਣਗੇ ਅਤੇ ਸ਼ਾਮ: 06:00 ਵਜੇ ਤੋਂ ਰਾਤ 09:30 ਵਜੇ ਤੱਕ ਵਿਸ਼ੇਸ਼ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਪੰਥ ਦੇ ਪ੍ਰਮੁੱਖ ਕੀਰਤਨੀ ਜਥਾ ਭਾਈ ਨਿਰਭੈ ਸਿੰਘ ਜੀ ਹਜ਼ੂਰੀ ਰਾਗੀ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਅਤੇ ਕਥਾਵਾਚਕ ਗਿਆਨੀ ਹਰਵਿੰਦਰ ਸਿੰਘ ਜੀ ਸ਼੍ਰੀ ਗੰਗਾਨਗਰ ਵਾਲੇ ਵਿਸ਼ੇਸ਼ ਤੌਰ ਤੇ ਸਮਾਗਮ ਦੌਰਾਨ ਹਾਜ਼ਰੀ ਭਰਨਗੇ । ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ । ਉਨ੍ਹਾਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਸਮਾਗਮ ਦੋਰਾਨ ਹਾਜ਼ਰ ਹੋਣ ਅਤੇ ਲਾਹਾ ਲੈਣ ਦੀ ਅਪੀਲ ਕੀਤੀ । ਇਸ ਮੌਕੇ ਸੁਖਵਿੰਦਰ ਸਿੰਘ ਥਾਂਦੀ, ਅਮਰਜੀਤ ਸਿੰਘ ਖ਼ਾਲਸਾ, ਕਰਮਜੀਤ ਸਿੰਘ ਸੋਢੀ, ਜਸਵਿੰਦਰ ਸਿੰਘ ਕਾਹਮਾ, ਪ੍ਰਿਤਪਾਲ ਸਿੰਘ ਹਵੇਲੀ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ ਸਿਆਣ, ਕੁਲਵਿੰਦਰ ਸਿੰਘ ਮਾਨ, ਹੰਸਾ ਸਿੰਘ, ਕੁਲਵੀਰ ਸਿੰਘ ਅਤੇ ਆਜ਼ਾਦ ਆਦਿ ਹਾਜ਼ਰ ਸਨ ।

