ਸਰਕਾਰ ਵਲੋਂ ਕੀਤੇ ਵਾਅਦਿਆਂ ਤੋਂ ਭੱਜਣ ਕਾਰਨ 28 ਸਤੰਬਰ ਨੂੰ ਮੁੱਖ ਮੰਤਰੀ ਦਾ ਘਿਰਾਓ ਕਰਨਗੇ ਕੰਪਿਊਟਰ ਅਧਿਆਪਕ

ਨਵਾਂਸ਼ਹਿਰ 25 ਸਤੰਬਰ(ਹਰਿੰਦਰ ਸਿੰਘ) ਪੰਜਾਬ ਸਰਕਾਰ ਦੇ ਕੀਤੇ ਐਲਾਨ ਅਤੇ ਲਿਖਤ ਵਾਇਆ ਤੋਂ ਭੱਜਣ ਦੇ ਰੋਸ ਨੂੰ ਲੈ ਕੇ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਬੈਨਰ ਹੇਠ 28 ਸਤੰਬਰ 2025 ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਘਿਰਾਓ ਕੀਤਾ ਜਾਵੇਗਾ । ਜਿਸ ਦੀ ਜਾਣਕਾਰੀ ਦਿੰਦੇ ਹੋਏ ਹਰਜਿੰਦਰ ਸਿੰਘ ਜਿਲਾ ਪ੍ਰਧਾਨ ਅਤੇ ਰਾਜਵਿੰਦਰ ਲਾਖਾ ਸੂਬਾ ਕਮੇਟੀ ਮੈਂਬਰ ਨੇ ਸਾਂਝੇ ਤੋਰ ਤੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਬਾਅਦ ਲਗਭਗ 80 ਦੇ ਕਰੀਬ ਮੀਟਿੰਗਾਂ ਸਬ-ਕਮੇਟੀ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਅਤੇ ਵਿੱਤ ਵਿਭਾਗ ਦੇ ਆਲਾ ਅਫਸਰਾ ਨਾਲ ਜੱਥੇਬੰਦੀ ਦੀਆਂ ਹੋ ਚੁੱਕੀਆਂ ਹਨ ਜਿਹਨਾਂ ਵਿੱਚ ਜੱਥੇਬੰਦੀ ਦੇ ਪੱਲੇ ਲਾਰਿਆ ਤੋਂ ਸਿਵਾਏ ਕੁਝ ਨਹੀਂ ਪਾਇਆ ਭਾਵੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕੰਪਿਊਟਰ ਅਧਿਆਪਕਾਂ ਨੂੰ 2022 ਦੀ ਦੀਵਾਲੀ ਤੇ ਪੂਰਨ ਰੂਪ ਵਿੱਚ ਸਿਵਲ ਸੇਵਾਵਾਂ ਦੇ ਨਿਯਮ ਅਤੇ 6ਵਾਂ ਤਨਖਾਹ ਕਮਿਸ਼ਨ ਦੀਵਾਲੀ ਪਹਿਲਾ ਲਾਗੂ ਕਰਨ ਦਾ ਐਲਾਨ ਅਖਵਾਰਾਂ, ਸੋਸ਼ਲ ਮੀਡੀਆਂ ਅਤੇ ਆਪਣੀ ਆਮ ਆਦਮੀ ਪਾਰਟੀ ਦੇ ਵੱਖ ਵੱਖ ਮੰਚਾਂ ਕਈ ਵਾਰ ਕੀਤਾ ਗਿਆ ਸੀ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਕੰਪਿਊਟਰ ਅਧਿਆਪਕਾਂ ਨੂੰ ਅੱਜ ਤੱਕ ਸਮੇਂ ਸਿਰ ਤਨਖਾਹਾਂ ਦੇਣ ਵਿੱਚ ਵੀ ਨਾਕਾਮ ਰਹੀ ਹੈ ਜਦੋ ਕਿ ਬਾਕੀ ਸਾਰੇ ਮੁਲਾਜਮਾਂ ਨੂੰ ਹਰ ਮਹੀਨੇ ਦੀ ਪਹਿਲੀ ਜਾ ਦੂਜੀ ਤਾਰੀਕ ਨੂੰ ਤਨਖਾਹ ਮਿਲ ਜਾਂਦੀ ਹੈ ।ਜਿਸ ਕਾਰਨ ਸੂਬੇ ਦੇ ਸਾਰੇ ਕੰਪਿਊਟਰ ਅਧਿਆਪਕਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ਼ ਹੈ। ਹੁਣ ਕੰਪਿਉਟਰ ਅਧਿਆਪਕਾਂ ਦੇ ਸਬਰ ਦਾ ਬੰਨ ਟੁੱਟ ਚੁੱਕਾ ਹੈ। ਜਦੋ ਪੰਜਾਬ ਸਰਕਾਰ ਮਾਨਯੋਗ ਹਾਈਕੋਰਟ ਪੰਜਾਬ ਵਲੋਂ ਆਏ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਫੈਸਲਾ ਨੂੰ ਲਾਗੂ ਕਰਨ ਦੇ ਬਜਾਏ ਮਾਨਯੋਗ ਸੁਪਰੀਮ ਕੋਰਟ ਵਿਖੇ ਚਨੌਤੀ ਦੇਣ ਜਾ ਰਹੀ ਹੈ। ਜੱਥੇਬੰਦੀ ਵਲੋਂ ਸਪੱਸਟ ਕਰ ਦਿੱਤਾ ਗਿਆ ਹੈ ਕਿ ਜੇਕਰ ਜਲਦ ਤੋਂ ਜਲਦ ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਕਰਕੇ ਲਾਗੂ ਨਹੀਂ ਕਰਦੀ ਤਾਂ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਪੰਜਾਬ ਸਰਕਾਰ ਦੇ ਰਾਜਸੀ ਸਮਾਗਮਾਂ ਵਿੱਚ ਪਹੁੰਚ ਕੇ ਪੰਜਾਬ ਸਰਕਾਰ ਦਾ ਕੰਪਿਊਟਰ ਅਧਿਆਪਕ ਅਤੇ ਲੋਕ ਵਿਰੋਧੀ ਚਿਹਰੇ ਨੂੰ ਨੰਗਾ ਕੀਤਾ ਜਾਵੇਗਾ ਜੱਥੇਬੰਦੀ ਵਲੋਂ 28 ਸਤੰਬਰ 2025 ਨੂੰ ਖਟਕੜ੍ਹ ਕਲਾਂ ਗੁਰੀਲਾ ਢੰਗ ਨਾਲ ਗੁਪਤ ਐਕਸ਼ਨ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਦਾ ਘਿਰਾਓ ਕੀਤਾ ਜਾਵੇਗਾ ।ਜਿਸ ਦੀ ਪੂਰਨ ਰੂਪ ਵਿੱਚ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ । ਰੈਲੀ ਦੌਰਾਨ ਸੂਬਾ ਕਮੇਟੀ, ਜਿਲਾ ਕਮੇਟੀਆ ਅਤੇ ਪੰਜਾਬ ਭਰ ‘ਚ ਕੰਪਿਊਟਰ ਅਧਿਆਪਕ ਸਾਮਿਲ ਹੋਣਗੇ ।

Leave a Reply

Your email address will not be published. Required fields are marked *

error: Content is protected !!