ਯੂਥ ਆਗੂਆਂ ਨਾਲ ਮਨਪ੍ਰੀਤ ਸਿੰਘ ਬੰਨੀ ਸੰਧੂ ਦੀ ਮੀਟਿੰਗ —ਕੇਂਦਰ ਸਰਕਾਰ ਦੀਆਂ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ

ਡੇਰਾਬੱਸੀ, 05/10/25 (,ਭਾਵਨਾ ਚੌਧਰੀ)

ਹਲਕੇ ਡੇਰਾਬੱਸੀ ਵਿੱਚ ਪੈਂਦੇ ਪਿੰਡ ਜੰਡਲੀ ਵਿੱਚ ਭਾਜਪਾ ਆਗੂ ਮਨਪ੍ਰੀਤ ਸਿੰਘ ਬੰਨੀ ਸੰਧੂ ਨੇ ਸਥਾਨਕ ਯੂਥ ਆਗੂਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ।

ਬੰਨੀ ਸੰਧੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਆਉਣ ਵਾਲੀ ਪੀੜੀ ਦੇ ਉਜਲੇ ਭਵਿੱਖ ਲਈ ਸਿੱਖਿਆ, ਖੇਡਾਂ ਅਤੇ ਰੁਜ਼ਗਾਰ ਨਾਲ ਸੰਬੰਧਤ ਕਈ ਮਹੱਤਵਪੂਰਨ ਸਕੀਮਾਂ ਚਲਾ ਰਹੀ ਹੈ, ਪਰ ਅਕਸਰ ਇਹ ਸਕੀਮਾਂ ਜਾਣਕਾਰੀ ਦੀ ਕਮੀ ਕਾਰਨ ਆਮ ਲੋਕਾਂ ਤੱਕ ਨਹੀਂ ਪਹੁੰਚਦੀਆਂ।

ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ, ਖੇਤੀਬਾੜੀ ਅਤੇ ਉਦਯੋਗ ਨਾਲ ਜੁੜੇ ਮੌਕਿਆਂ ਦਾ ਲਾਭ ਲੈਣਾ ਚਾਹੀਦਾ ਹੈ, ਕਿਉਂਕਿ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤਰਾਂ ਲਈ ਵਿਸ਼ੇਸ਼ ਪ੍ਰੋਤਸਾਹਨ ਯੋਜਨਾਵਾਂ ਚਲਾਈਆਂ ਗਈਆਂ ਹਨ। ਇਸੇ ਤਰ੍ਹਾਂ ਬਜ਼ੁਰਗਾਂ, ਮਹਿਲਾਵਾਂ ਅਤੇ ਛੋਟੇ ਵਪਾਰੀਆਂ ਲਈ ਵੀ ਕਈ ਸਮਾਜਿਕ ਸੁਰੱਖਿਆ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ।

ਬੰਨੀ ਸੰਧੂ ਨੇ ਯੂਥ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਯੋਜਨਾਵਾਂ ਦੀ ਜਾਣਕਾਰੀ ਹਰ ਘਰ ਤੱਕ ਪਹੁੰਚਾਉਣ ਵਿੱਚ ਆਪਣਾ ਯੋਗਦਾਨ ਪਾਉਣ ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਲੋਕ ਕੇਂਦਰ ਸਰਕਾਰ ਦੀਆਂ ਲਾਭਕਾਰੀ ਸਕੀਮਾਂ ਦਾ ਫ਼ਾਇਦਾ ਲੈ ਸਕਣ।

Leave a Reply

Your email address will not be published. Required fields are marked *

error: Content is protected !!