ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਨੇ ਕੀਤਾ ਟੂਰਨਾਮੈਂਟ ਦਾ ਰਸਮੀ ਉਦਘਾਟਨ
ਨਵਾਂਸਹਿਰ 13 ਅਕਤੂਬਰ (ਹਰਿੰਦਰ ਸਿੰਘ)ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ 69 ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ਼ ਖੇਡਾਂ ਜਿਨ੍ਹਾਂ ਵਿੱਚ ਕਬੱਡੀ ਨੈਸ਼ਨਲ ਸਟਾਈਲ ਉਮਰ ਗੁੱਟ 19 ਸਾਲ ਲੜਕੀਆਂ ਦਾ ਟੂਰਨਾਮੈਂਟ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਅਨੀਤਾ ਸ਼ਰਮਾ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਲਖਵੀਰ ਸਿੰਘ ਦੀ ਅਗਵਾਈ ਵਿੱਚ ਨਵਾਂਸਹਿਰ ਦੇ ਪਿੰਡ ਭੰਗਲ ਕਲਾਂ ਦੇ ਇਨਡੋਰ ਸਟੇਡੀਅਮ ਵਿਖੇ ਸੁਰੂ ਹੋਇਆ। ਇਸ ਰਾਜ ਪੱਧਰੀ ਟੂਰਨਾਮੈਂਟ ਦਾ ਉਦਘਾਟਨ ਲਲਿਤ ਮੋਹਣ ਪਾਠਕ ਬੱਲੂ ਹਲਕਾ ਇੰਚਾਰਜ ਨਵਾਂਸ਼ਹਿਰ ਵਲੋਂ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਪਾਠਕ ਨੇ ਖਿਡਾਰੀਆ ਨੂੰ ਆਸ਼ੀਰਵਾਦ ਦਿੰਦੇ ਹੋਏ ਨੇ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਅਨਿੱਖੜਵਾਂ ਅੰਗ ਹਨ ਉਨ੍ਹਾਂ ਕਿਹਾ ਕਿ ਖੇਡਾਂ ਨਾਲ ਹੀ ਵਿਦਿਆਰਥੀ ਦਾ ਸਰਵਪੱਖੀ ਵਿਕਾਸ ਹੂੰਦਾ ਹੈ। ਇਸ ਤੋਂ ਇਲਾਵਾ ਖੇਡਾਂ ਸਾਨੂੰ ਸਮਾਜਿਕ ਬਿਮਾਰੀਆ ਤੋਂ ਵੀ ਦੂਰ ਰੱਖਦੀਆ ਹਨ ਉਹਨਾਂ ਅੱਜ ਸਮੇਂ ਦੀ ਲੋੜ ਹੈ ਕਿ ਸਾਡੇ ਵਿਦਿਆਰਥੀ ਖੇਡਾਂ ਨਾਲ ਜੁੜਨ ਤੇ ਨਸ਼ੇ ਵਰਗੀਆ ਭਿਆਨਕ ਸਮਾਜਿਕ ਅਲਾਮਤਾਂ ਤੋਂ ਦੂਰ ਰਹਿਣ । ਇਸ ਮੌਕੇ ਉਨ੍ਹਾਂ ਕਿਹਾ ਕਿ ਖੇਡਾਂ ਨਾਲ ਸਾਡੇ ਵਿੱਚ ਆਪਸੀ ਪਿਆਰ ਤੇ ਭਾਈਚਾਰਾ ਵੱਧਦਾ ਹੈ ਤੇ ਅਨੁਸ਼ਾਸਨ ਵੀ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਅੱਜ ਸਾਡਾ ਦੇਸ ਅਤੇ ਸੂਬਾ ਖੇਡਾਂ ਦੇ ਖੇਤਰ ਵਿਚ ਕਾਫੀ ਅੱਗੇ ਜਾਣ ਲੱਗਿਆ ਹੈ । ਇਸ ਮੌਕੇ ਉਨ੍ਹਾਂ ਕਿਹਾ ਪੰਜਾਬ ਸਰਕਾਰ ਵਲੋਂ ਸਕੂਲਾਂ ਲਈ ਜੋ ਨਵੀਂ ਖੇਡ ਨੀਤੀ ਬਣਾਈ ਹੈ ਉਸ ਦੇ ਵੀ ਕਾਫੀ ਸਾਰਥਿਕ ਸਿੱਟੇ ਨਿਕਲਣੇ ਸੁਰੂ ਹੋ ਗਏ ਹਨ ਤੇ ਹੁਣ ਸਕੂਲਾਂ ਵਿੱਚ ਖੇਡਾਂ ਪ੍ਰਤੀ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਕਾਫੀ ਝੁਕਾਅ ਹੀ ਰਿਹਾ ਹੈ ਜੋ ਕਿ ਆਉਣ ਵਾਲੇ ਸਮੇਂ ਲਈ ਕਾਫੀ ਵਧੀਆ ਗੱਲ ਹੈ।ਪਾਠਕ ਨੇ ਕਿਹਾ ਕਿ ਜਿਹੜਾ ਬੱਚਾ ਸਕੂਲੀ ਪੱਧਰ ਤੇ ਖੇਡਾਂ ਨਾਲ ਜੁੜੇਗਾ ਉਹ ਇੱਕ ਦਿਨ ਅੰਤਰਰਾਸਟਰੀ ਪੱਧਰ ਤੱਕ ਪਹੰਚੇਗਾ। ਇਸ ਮੌਕੇ ਅਨੀਤਾ ਸ਼ਰਮਾ ਜਿਲ੍ਹਾ ਸਿੱਖਿਆ ਅਫਸਰ(ਸੈ.ਸਿ) ,ਉਪ ਜਿਲ੍ਹਾ ਸਿੱਖਿਆ ਅਫਸਰ(ਸੈ.ਸਿ) ਲਖਵਰਿ ਸਿੰਘ ਅਤੇ ਦਵਿੰਦਰ ਕੌਰ ਜਿਲ੍ਹਾ ਖੇਡ ਕੋਆਰਡੀਨੇਟਰ ਵਲੋਂ ਬਾਹਰੋਂ ਆਈਆਂ ਟੀਮਾਂ ਅਤੇ ਮਹਿਮਾਨਾਂ ਨੂੰ ਜੀ ਆਇਆ ਆਖਿਆ ਅਤੇ ਖੇਡਾਂ ਅਨੁਸਾਸਨ ਵਿੱਚ ਰਹਿ ਖੇਡਣ ਦੀ ਅਪੀਲ ਕੀਤੀ।ਅੱਜ ਹੋਏ ਮੁਢਲੇ ਲੀਗ ਮੁਕਾਬਲਿਆ ਵਿੱਚ ਤਰਨਤਾਰਨ ਨੇ ਫਤਿਹਗੜ ਸਾਹਿਬ ਨੂੰ, ਲੁਧਿਆਣਾ ਨੇ ਸ਼ਹੀਦ ਭਗਤ ਸਿੰਘ ਨਗਰ ਨੂੰ, ਫ਼ਿਰੋਜ਼ਪੁਰ ਨੇ ਸੰਗਰੂਰ ਨੂੰ,ਐਸ਼ ਏ ਐਸ਼ ਨਗਰ ਨੇ ਮਲੇਰਕੋਟਲਾ ਨੂੰ,ਪਟਿਆਲ਼ਾ ਨੇ ਮੁਕਤਸਰ ਨੂੰ ,ਰੂਪਨਗਰ ਨੇ ਮੋਗਾ ਨੂੰ ਹਰਾਇਆ ।ਇਸ ਮੌਕੇ ਉਨ੍ਹਾਂ ਨਾਲ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡ ਜੇਤੂ ਜਨਰਲ ਸਕੱਤਰ ਡੀ ਟੀ ਸੀ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦਵਿੰਦਰ ਕੌਰ, ਪ੍ਰਿੰ. ਰਜਨੀਸ ਕੁਮਾਰ,ਰਾਜ ਪੁਰਸਕਾਰ ਜੇਤੂ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਸਸਸਸ ਲੰਗੜੋਆ, ਪ੍ਰਿੰਸੀਪਲ ਦਲਜੀਤ ਸਿੰਘ ਬੋਲਾ, ਪ੍ਰਿੰ. ਪਰਮਜੀਤ ਕੌਰ,ਪ੍ਰਿੰ.ਅਲਕਾ ਰਾਣੀ , ਪ੍ਰਿੰਸੀਪਲ ਦੇਵ ਰਾਜ ਪੋਜੇਵਾਲ,ਹੈਡ ਮਾਸਟਰ ਗੁਰਪ੍ਰੀਤ ਸਿੰਘ, ਹੈਡ ਮਾਸਟਰ ਅਮਰਪ੍ਰੀਤ ਸਿੰਘ ਜੌਹਰ,ਹੈਡਮਾਸਟਰ ਗੁਰਨੇਕ ਸਿੰਘ,ਹੈਡ ਮਾਸਟਰ ਬਲਜੀਤ ਕੁਮਾਰ,ਨਵਦੀਪ ਕੁਮਾਰ, ਅਮਰਜੀਤ ਸਿੰਘ, ਅਮਨ ਕੁਮਾਰ,ਡਾ. ਸੰਦੀਪ ਕੁਮਾਰੀ ,ਬਲਦੇਵ ਸਿੰਘ ਸਿੱਧੂ ਕੈਂਪ ਮੈਨੇਜਰ, ਬਲਦੇਵ ਰਾਜ ਸਰਬਜੀਤ ਕੌਰ,ਅਮਨਦੀਪ ਕੌਰ, ਨਵਦੀਪ ਸਿੰਘ,ਬਲਵੀਰ ਸਿੰਘ ਮੀਲੂ,ਕੁਲਦੀਪ ਕੁਮਾਰ,ਆਦਿ ਸਮੇਤ ਡੀ.ਪੀ.ਈ ,ਪੀ.ਟੀ.ਆਈ ਅਤੇ ਆਫੀਸਲ ਹਾਜਰ ਸਨ।



