ਰੈਡ ਕਰਾਸ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਮਨਾਈ

ਨਵਾਂਸ਼ਹਿਰ 17 ਅਕਤੂਬਰ (ਹਰਿੰਦਰ ਸਿੰਘ) ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ,ਧਰਮਸ਼ਾਲਾ ਭੁੱਚਰਾਂ, ਰੇਲਵੇ ਰੋਡ ਨਵਾਂਸ਼ਹਿਰ ਵਿਖੇ “ਕੱਤਕ“ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ। ਇਸ ਮੋਕੇ ਤੇ ਭਾਈ ਮਨਜੀਤ ਸਿੰਘ ਗ੍ਰੰਥੀ ਸਿੰਘ ਸਭਾ ਗੁਰਦੁਆਰਾ ਨਵਾਂਸ਼ਹਿਰ ਨੇ ਬਾਰਹ ਮਾਹ ਦਾ ਜਾਪ ਕੀਤਾ।ਕੱਤਕ ਮਹੀਨੇ ਦੀ ਮਹੱਤਤਾ ਬਾਰੇ ਸੰਗਤਾਂ ਨਾਲ ਸਾਂਝ ਪਾਈ ਅਤੇ ਛੇ ਪੌੜੀਆਂ ‘ਅਨੰਦ ਸਾਹਿਬ’ ਦਾ ਜਾਪ ਕੀਤਾ। ਉਨਾਂ ਨੇ ਪਰਮਾਤਮਾ ਦੇ ਨਾਮ ਨਾਲ ਜੁੜਨ ਦੀ ਗੱਲ ਕਰਦਿਆਂ ਗੁਰਬਾਣੀ ਦੀ ਮਹੱਤਤਾ ਬਾਰੇ ਸੰਗਤਾਂ ਨੂੰ ਸਮਝਾਇਆ। ਅਖੀਰ ਵਿੱਚ ਉਨ੍ਹਾਂ ਨੇ ਮਰੀਜਾਂ ਦੀ ਤੰਦਰੁਸਤੀ, ਰੈੱਡ ਕਰਾਸ ਕੇਂਦਰ ਦੇ ਕਰਮਚਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਤੇ ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਜਿੰਦਗੀ ਨੂੰ ਸਹੀ ਢੰਗ ਨਾਲ ਜਿਉਣ ਅਤੇ ਬੁਰੀ ਆਦਤਾਂ ਤੋਂ ਦੂਰ ਰਹਿ ਕੇ ਪਰਮਾਤਮਾ ਰੂਪੀ ਨਾਮ ਨਾਲ ਜੁੜਨ ਦੀ ਗਲ ਕਹੀ ਅਤੇ ਕਿਹਾ ਕਿ ਗੁਰਬਾਣੀ ਨਾਲ ਜੁੜਣ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਸਾਨੂੰ ਕੁਝ ਸਮਾਂ ਕੱਢ ਕੇ ਪਰਿਵਾਰ ਸੰਗਤ ਰੂਪ ਵਿਚ ਜੁੜ ਕੇ ਚੰਗੀਆਂ ਵਿਚਾਰਾਂ ਕਰਨੀਆਂ ਚਾਹੀਦੀਆਂ ਹਨ। ਇਸ ਮੌਕੇ ਸੁਭਾਸ਼ ਚੰਦ ਅਰੋੜਾ ਨੇ ਦਾਖਿਲ ਮਰੀਜਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਜੀਵਨ ਨੂੰ ਪ੍ਰਭੂ ਸਿਮਰਨ ਨਾਲ ਜੋੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਆਪਣੀਆਂ ਰਚਨਾਵਾਂ ਰਾਹੀਂ ਬੁਰਾਈਆਂ ਤੋਂ ਬਚਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿਣ ਲਈ ਕਿਹਾ। ਉਨ੍ਹਾਂ ਨੇ ਦਾਖਲ ਮਰੀਜ਼ਾਂ ਨੂੰ ਮਨ ਦ੍ਰਿੜ੍ਹ ਰੱਖਣ ਲਈ ਸਮਝਾਇਆ ਅਤੇ ਨਸ਼ੇ ਦਾ ਤਿਆਗ ਕਰਨ ਆਪਣੇ ਮਾਂ ਬਾਪ ਦੇ ਆਗਿਆਕਾਰੀ ਬਣਨ ਦੀ ਗੱਲ ਕਹੀ ਕਿ ਸਾਨੂੰ ਆਪਣੇ ਮਾਤਾ ਪਿਤਾ ਦਾ ਸਤਿਕਾਰ ਕਰਨਾ ਚਾਹੀਦਾ ਹੈ । ਇਸ ਮੌਕੇ ਤੇ ਜਸਪਾਲ ਸਿੰਘ ਗਿੱਦਾ ਨੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਤੇ ਉਨ੍ਹਾਂ ਨੇ ਕਿਹਾ ਕਿ ਤੀਰਥਾਂ ਉਤੇ ਨਹਾਉਣ ਦੀ ਬਜਾਏ ਸਾਨੂੰ ਆਪਣੇ ਮਨ ਦੀ ਮੈਲ ਨੂੰ ਮਾਰਨਾ ਚਾਹੀਦਾ ਹੈ, ਭਾਵ ਸਾਨੂੰ ਹਮੇਸ਼ਾ ਬੁਰੀਆਂ ਆਦਤਾਂ ਤੋਂ ਦੂਰ ਰਹਿੰਦਿਆਂ ਮਨੁੱਖੀ ਜੀਵਨ ਬਤੀਤ ਕਰਨਾ ਚਾਹੀਦਾ ਹੈ।ਸਭ ਕੁਝ ਦੇਣ ਵਾਲਾ ਪਰਮਾਤਮਾ ਹੀ ਹੈ,ਸਾਨੂੰ ਹਮੇਸ਼ਾ ਉਸਦੀ ਰਜਾ ਵਿੱਚ ਰਹਿਣਾ ਚਾਹੀਦਾ ਹੈ । ਇਸ ਮੌਕੇ ਤੇ ਵਾਸਦੇਵ ਪਰਦੇਸੀ(ਪੱਤਰਕਾਰ), ਕਮਲਜੀਤ ਕੌਰ,ਪਰਵੀਨ ਕੁਮਾਰੀ, ਦਿਨੇਸ਼ ਕੁਮਾਰ, ਮਨਜੀਤ ਸਿੰਘ, ਕਮਲਾ ਰਾਣੀ, ਪਰਵੇਸ਼ ਕੁਮਾਰ, ਕੋਮਲਪ੍ਰੀਤ ਕੌਰ ਅਤੇ ਮਰੀਜ ਹਾਜਿਰ ਸਨ।

Leave a Reply

Your email address will not be published. Required fields are marked *

error: Content is protected !!