ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਵੱਲੋਂ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ

ਨਵਾਂਸ਼ਹਿਰ 18 ਅਕਤੂਬਰ ( ਹਰਿੰਦਰ ਸਿੰਘ)ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਭਾਰਤੀ ਖੇਤੀ ਖੋਜ ਸੰਸਥਾ- -ਅਟਾਰੀ, ਜੋਨ-1, ਲੁਧਿਆਣਾ ਦੇ ਅਧੀਨ ਕਾਰਜਸ਼ੀਲ, ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਮਿਤੀ 13 ਅਕਤੂਬਰ ਤੋਂ 17 ਅਕਤੂਬਰ ਤੱਕ ਖੁੰਬਾਂ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਸਬੰਧੀ 5 ਦਿਨਾਂ ਕਿੱਤਾ-ਮੁਖੀ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ।ਇਸ ਸਿਖਲਾਈ ਦਾ ਉਦੇਸ਼ ਕਿਸਾਨਾਂ ਅਤੇ ਪੇਂਡੂ ਨੌਜਵਾਨਾਂ ਨੂੰ ਖੁੰਬਾਂ ਦੀ ਕਾਸ਼ਤ ਨੂੰ ਇੱਕ ਲਾਭਦਾਇਕ ਸਹਾਇਕ ਕਿੱਤੇ ਵਜੋਂ ਅਪਣਾਉਣ ਲਈ ਉਤਸ਼ਾਹਿਤ ਕਰਨਾ ਸੀ।ਇਹ ਸਿਖਲਾਈ ਕੋਰਸ ਡਾ. ਪ੍ਰਦੀਪ ਕੁਮਾਰ, ਡਿਪਟੀ ਡਾਇਰੈਕਟਰ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ, ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ ।ਸਿਖਿਆਰਥੀਆਂ ਨਾਲ ਰੂਬਰੂ ਹੁੰਦਿਆਂ ਡਾ. ਪ੍ਰਦੀਪ ਕੁਮਾਰ ਨੇ ਆਮਦਨ ਵਿਭਿੰਨਤਾ ਲਈ ਖੁੰਬਾਂ ਦੀ ਕਾਸ਼ਤ ਵਰਗੇ ਸਹਾਇਕ ਕਿੱਤਿਆਂ ਦੀ ਵੱਧ ਰਹੀ ਮਹੱਤਤਾ ‘ਤੇ ਜ਼ੋਰ ਦਿੱਤਾ।ਉਨ੍ਹਾਂ ਨੇ ਅੱਗੇ ਦੱਸਿਆ ਕਿ, ਖੇਤੀਬਾੜੀ ਜ਼ਮੀਨ ‘ਤੇ ਵਧ ਰਹੇ ਦਬਾਅ ਅਤੇ ਫਸਲਾਂ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਨੂੰ ਦੇਖਦੇ ਹੋਏ, ਕਿਸਾਨਾਂ ਨੂੰ ਨਵੇ ਸਹਾਇਕ ਕਿੱਤੇ ਅਪਣਾਉਣ ਦੀ ਲੋੜ ਹੈ। ਡਾ. ਪ੍ਰਦੀਪ ਕੁਮਾਰ ਨੇ ਸਿਖਿਆਰਥੀਆਂ ਨੂੰ ਸਿਖਲਾਈ ਦੌਰਾਨ ਮਿਲੀ ਤਕਨੀਕੀ ਜਾਣਕਾਰੀ ਲੈਣ ਤੋਂ ਉਪਰੰਤ ਇਸ ਨੂੰ ਕਿੱਤੇ ਵਜੋਂ ਅਪਨਾਉਣ ਲਈ ਪ੍ਰੇਰਿਆ ਅਤੇ ਇਸ ਸਬੰਧੀ ਹਰ ਸਹਾਇਤਾ ਬਾਬਤ ਇਸ ਕੇਂਦਰ ਦੀ ਵਚਨਬੱਧਤਾ ਦੁਹਰਾਈ ਸਿਖਲਾਈ ਦੌਰਾਨ ਡਾ. ਆਰਤੀ ਵਰਮਾ, ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਸਿਖਿਆਰਥੀਆਂ ਨੂੰ ਪੰਜਾਬ ਵਿੱਚ ਖੁੰਬਾਂ ਦੀ ਕਾਸ਼ਤ ਦੀ ਸੰਭਾਵਨਾ ਅਤੇ ਮਹੱਤਵ, ਵੱਖ-ਵੱਖ ਕਿਸਮਾਂ ਦੀਆਂ ਖੁੰਬਾਂ, ਕੰਪੋਸਟ ਦੀ ਤਿਆਰੀ, ਬਿਜਾਈ,ਕੇਸਿੰਗ, ਖੁੰਬਾਂ ਦੇ ਕੀੜੇ ਅਤੇ ਬੀਮਾਰੀਆਂ ਦੀ ਰੋਕਥਾਮ, ਤੁੜਾਈ, ਮੰਡੀਕਰਨ, ਪ੍ਰੋਸੈਸਿੰਗ, ਖੁੰਬਾਂ ਦੀ ਕਾਸ਼ਤ ਦੀ ਆਰਥਿਕਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ । ਇਸ ਕੋਰਸ ਦੋਰਾਨ ਸਿਖਆਰਥੀਆਂ ਨੂੰ ਲੰਬੇ ਤਰੀਕੇ ਨਾਲ ਕੰਪੋਸਟ ਤਿਆਰ ਕਰਨ ਦੀ ਵਿਧੀ ਅਤੇ ਕੇਸਿੰਗ ਮਿਸ਼ਰਣ ਤਿਆਰ ਕਰਨ ਦੀ ਵਿਧੀ ਵੀ ਸਿਖਾਈ ਗਈ।ਇਸ ਕੋਰਸ ਦੌਰਾਨ ਸਿਖਿਆਰਥੀਆਂ ਨੂੰ, ਪ੍ਰਗਤੀਸ਼ੀਲ ਕਿਸਾਨ ਸ਼੍ਰੀ ਪਰਮੋਦ ਕੁਮਾਰ, ਪਿੰਡ ਸਨਾਵਾ ਦੀ ਖੁੰਬ ਯੂਨਿਟ ਦਾ ਇੱਕ ਵਿਦਿਅਕ ਦੌਰਾ ਵੀ ਕਰਵਾਇਆ ਗਿਆ। ਅੰਤ ਵਿੱਚ ਸਿਖਿਆਰਥੀਆਂ ਨੇ ਆਪਣੇ ਸਿੱਖਣ ਦੇ ਤਜ਼ਰਬੇ ਸਾਂਝੇ ਕੀਤੇ ਅਤੇ ਖੁੰਬਾਂ ਦੀ ਕਾਸ਼ਤ ਨੂੰ ਇੱਕ ਕਿੱਤੇ ਵਜੋਂ ਅਪਣਾਉਣ ਵਿੱਚ ਆਪਣੀ ਦਿਲਚਸਪੀ ਪ੍ਰਗਟ ਕੀਤੀ।

Leave a Reply

Your email address will not be published. Required fields are marked *

error: Content is protected !!