ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵਲੋਂ ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ ਪਿੰਡ ਰੁਕਾਸਨ ਵਿਖੇ ਸਿਖਲਾਈ ਕੋਰਸ

ਨਵਾਂਸ਼ਹਿਰ 28 ਅਕਤੂਬਰ (ਹਰਿੰਦਰ ਸਿੰਘ)ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਭਾਰਤੀ ਖੇਤੀ ਖੋਜ ਸੰਸਥਾ-ਅਟਾਰੀ, ਜੋਨ -1, ਲੁਧਿਆਣਾ ਦੇ ਅਧੀਨ ਕਾਰਜ ਸ਼ੀਲ, ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਮਿਤੀ 17 ਅਕਤੂਬਰ ਨੂੰ ਪਿੰਡ ਰੁਕਾਸਨ ਵਿਖੇ ਝੋਨੇ ਦੀ ਪਰਾਲੀ ਦੀ ਸੰਭਾਲ ਸੰਬੰਧੀ ਸਿਖਲਾਈ ਕੋਰਸ ਲਗਾਇਆ ਗਿਆ। ਇਸ ਸਿਖਲਾਈ ਕੋਰਸ ਦੀ ਸ਼ੁਰੂਆਤ ਕਰਦਿਆ ਡਾ. ਜਸਵਿੰਦਰ ਕੁਮਾਰ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਦੇ ਵੱਖ ਵੱਖ ਢੰਗਾਂ ਅਤੇ ਸਫ਼ਲ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ।ਉਨ੍ਹਾਂ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਸਰਫੇਸ ਸੀਡਰ ਮਸ਼ੀਨਾਂ ਦੀ ਵਰਤੋਂ ਦੀਆਂ ਵਿਸ਼ੇਸ਼ਤਾਵਾਂ ਅਤੇ ਸਾਵਧਾਨੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ। ਡਾ. ਗੁਰਿੰਦਰ ਸਿੰਘ ਜੀ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਉਪਲੱਬਧ ਹਾੜੀ ਦੀਆਂ ਫ਼ਸਲਾਂ ਦੇ ਬੀਜਾਂ ਦੀਆਂ ਕਿਸਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਉਪਲੱਬਧ ਪਰਾਲੀ ਦੀ ਸੰਭਾਲ ਲਈ ਮਸ਼ੀਨਾਂ ਦੀ ਵਰਤੋਂ ਲਈ ਅਪੀਲ ਕਰਦੇ ਹੋਏ ਸਾਰੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜੇ ਬਗੈਰ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ।

Leave a Reply

Your email address will not be published. Required fields are marked *

error: Content is protected !!