ਵਿਜਨ ਸਪਰਿੰਗ ਫਾਊਂਡੇਸ਼ਨ ਸੰਸਥਾ ਵਲੋਂ ਲੰਗੜੋਆ ਸਕੂਲ ਦੇ ਬੱਚਿਆਂ ਦੀ ਕੀਤੀ ਅੱਖਾਂ ਦੀ ਮੁਫ਼ਤ ਜਾਂਚ

ਨਵਾਂਸ਼ਹਿਰ 29 ਅਕਤੂਬਰ (ਹਰਿੰਦਰ ਸਿੰਘ) ਵਿਜ਼ਨ ਸਪਰਿੰਗ ਫਾਊਂਡੇਸ਼ਨ ਸੰਸਥਾ ਨੋਇਡਾ ਨਵੀਂ ਦਿੱਲੀ ਸੰਸਥਾ ਵੱਲੋਂ ਅੱਜ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੇ ਬੱਚਿਆਂ ਅਤੇ ਉਥੋਂ ਦੇ ਸਮੁੱਚੇ ਸਟਾਫ ਦੀ ਅੱਖਾਂ ਦੀ ਮੁਫਤ ਵਿੱਚ ਜਾਂਚ ਕੀਤੀ ਗਈ ਅਤੇ ਲੋੜਵੰਦਾਂ ਨੂੰ ਐਨਕਾ ਮੁਹਈਆ ਕਰਵਾਈਆਂ ਗਈਆਂ। ਉਕਤ ਸਬੰਧੀ ਸੰਸਥਾ ਦੇ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਸਟੇਟ ਐਵਾਰਡੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਮੈਡਮ ਅਨੀਤਾ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਲਖਬੀਰ ਸਿੰਘ ਦੇ ਨਿਰਦੇਸ਼ਾਂ ਤਹਿਤ ਕਾਰਵਾਈ ਕਰਦਿਆਂ ਅੱਜ ਸੰਸਥਾ ਪੀ ਐਮ ਸ੍ਰੀ ਸਰਕਾਰੀ ਸਕੂਲ ਲੰਗੜੋਆ ਦੇ ਕਰੀਬ 300 ਬੱਚਿਆਂ ਦੀ ਨਿਗ੍ਹਾ ਦੀ ਜਾਂਚ ਕੀਤੀ ਗਈ। ਜਿਨ੍ਹਾਂ ਬੱਚਿਆਂ ਦੀ ਨਿਗ੍ਹਾ ਘੱਟ ਪਾਈ ਗਈ ਉਨ੍ਹਾਂ ਦੇ ਨੰਬਰ ਚੈੱਕ ਕਰਕੇ ਉਨ੍ਹਾਂ ਨੂੰ ਐਨਕਾ ਮੁਹਈਆ ਕਰਵਾਈਆਂ ਗਈਆਂ ਅਤੇ ਜਿਨ੍ਹਾਂ ਬੱਚਿਆਂ ਨੂੰ ਕੋਈ ਅੱਖਾਂ ਸਬੰਧੀ ਕੋਈ ਸਮੱਸਿਆ ਸਾਹਮਣੇ ਆਈ ਉਹਨਾਂ ਨੂੰ ਸੰਸਥਾ ਵਿਜਨ ਸਪਰਿੰਗ ਫਾਊਂਡੇਸ਼ਨ ਵੱਲੋਂ ਸਰਕਾਰੀ ਹਸਪਤਾਲ ਵਿੱਚ ਰੈਫਰ ਕਰਨ ਦਾ ਵਿਸ਼ਵਾਸ ਦਵਾਇਆ ਗਿਆ। ਸੰਸਥਾ ਦੇ ਮੁਖੀ ਡਾਕਟਰ ਅਗਨੀਹੋਤਰੀ ਨੇ ਬੱਚਿਆਂ ਨੂੰ ਦੱਸਿਆ ਕਿ ਅਜੋਕੇ ਵਿੱਚ ਬੱਚਿਆਂ ਨੂੰ ਪੜ੍ਹਾਈ ਤੋਂ ਇਲਾਵਾ ਕਿਸੇ ਵੀ ਮੁਕਾਮ ਵਿੱਚ ਵਧਣ ਲਈ ਰਿਸਟ ਪੁਸ਼ਟ ਹੋਣਾ ਜਰੂਰੀ ਹੈ ਜਿਨ੍ਹਾਂ ਵਿੱਚ ਇੱਕ ਅੱਖਾਂ ਦੀ ਰੋਸ਼ਨੀ ਦਾ ਹੋਣਾ ਮੁੱਖ ਹੈ। ਉਨ੍ਹਾਂ ਕਿਹਾ ਕਿ ਜਿਵੇਂ ਕਿ ਕਹਾਵਤ ਹੈ “ਦੰਦ ਗਏ ਸਵਾਦ ਗਿਆ ਤੇ ਅੱਖਾਂ ਗਈਆਂ ਜਹਾਨ ਗਿਆ” ਇਸ ਲਈ ਸਾਨੂੰ ਸਮੇਂ ਸਮੇਂ ਸਿਰ ਸਰੀਰ ਦੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਬੱਚਿਆਂ ਦੇ ਸਵੇਰ ਦੀ ਸਫਾਈ ਬੇਹੱਦ ਜਰੂਰੀ ਹੈ ਤਾਂ ਕਿ ਉਹ ਬਿਮਾਰੀਆਂ ਦੇ ਪ੍ਰਕੋਪ ਤੋਂ ਦੂਰ ਰਹਿ ਸਕਣ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮਾਸਟਰ ਮਨੋਹਰ ਸਿੰਘ ਨੇ ਵੀ ਪ੍ਰਿੰਸੀਪਲ ਅਗਨੀਹੋਤਰੀ ਵੱਲੋਂ ਬੱਚਿਆਂ ਨੂੰ ਅਜਿਹੀਆਂ ਸਹੂਲਤਾਂ ਮੁਹਈਆ ਕਰਵਾਉਣਾ ਇਕ ਸ਼ਲਾਘਾਯੋਗ ਕਦਮ ਦੱਸਿਆ ਹੈ ਕਿ ਕਿਹਾ ਹੈ ਕਿ ਸੰਸਥਾ ਵੱਲੋਂ ਬੱਚਿਆਂ ਨੂੰ ਪੜ੍ਹਾਈ ਤੋਂ ਇਲਾਵਾ ਹੋਰ ਵੱਖ-ਵੱਖ ਤਰ੍ਹਾਂ ਦੀਆਂ ਸੁਵਿਧਾਵਾਂ ਮੁਹਈਆ ਕਰਾਉਣਾ ਇੱਕ ਬਹੁਤ ਹੀ ਚੰਗਾ ਉਪਰਾਲਾ ਹੈ ਜਿਸ ਨਾਲ ਬੱਚੇ ਰਿਸ਼ਟ ਪੁਸ਼ਟ ਰਹਿਣ ਦੇ ਨਾਲ ਨਾਲ ਨੈਤਿਕ ਕਦਰਾਂ ਕੀਮਤਾਂ ਨਾਲ ਜੁੜੇ ਰਹਿਣਗੇ। ਸਮਾਜ ਸੇਵੀ ਸੰਸਥਾ ਵਿਜ਼ਨ ਸਪਰਿੰਗ ਫਾਊਂਡੇਸ਼ਨ ਨੋਇਡਾ ਨਵੀਂ ਦਿੱਲੀ ਦੇ ਨਾਲ ਨਵਦੀਪ ਸਿੰਘ, ਕੁਲਦੀਪ ਕੁਮਾਰ, ਸਤਿੰਦਰ ਕੁਮਾਰ, ਜਤਿੰਦਰ ਕੁਮਾਰ ਆਦਿ ਨੇ ਆਪਣੀਆਂ ਸੇਵਾਵਾਂ ਸਕੂਲ ਦੇ ਬੱਚਿਆਂ ਨੂੰ ਦਿੱਤੀਆਂ ਉਹਨਾਂ ਨੇ ਦੱਸਿਆ ਕਿ ਉਹ ਲੰਗੜੋਆ ਤੋਂ ਇਲਾਵਾ ਜਾਡਲਾ, ਕਰੀਹਾ ਅਤੇ ਕਰਿਆਮ ਸਕੂਲ ਵਿੱਚ ਵੀ ਬੱਚਿਆਂ ਨੂੰ ਅਜਿਹੀਆਂ ਸੁਵਿਧਾਵਾਂ ਮੁਹਈਆ ਕਰਵਾ ਚੁੱਕੇ ਹਨ ਅਤੇ ਭਵਿੱਖ ਲਗਾਤਾਰ ਇਹ ਸੇਵਾਵਾਂ ਜਾਰੀ ਰੱਖਣਗੇ। ਅਖੀਰ ਵਿੱਚ ਸੰਸਥਾ ਦੇ ਮੁਖੀ ਵੱਲੋਂ ਆਈ ਹੋਈ ਟੀਮ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਸੰਸਥਾ ਦਾ ਸਮੁੱਚਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਰਹੇ।

Leave a Reply

Your email address will not be published. Required fields are marked *

error: Content is protected !!