ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪੀ ਐਮ ਸ਼੍ਰੀ ਸਹਸ ਗੁਣਾਚੌਰ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਮੁਹਿੰਮ ਦਾ ਆਯੋਜਨ

ਨਵਾਂਸ਼ਹਿਰ 6 ਨਵੰਬਰ (ਹਰਿੰਦਰ ਸਿੰਘ) ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਚੇਤਨਾ ਯਾਤਰਾ ਮੁਹਿੰਮ ਤਹਿਤ ਮਿਤੀ 6 ਨਵੰਬਰ, 2025 ਪੀ ਐਮ ਸ਼੍ਰੀ ਸਰਕਾਰੀ ਹਾਈ ਸਕੂਲ ਗੁਣਾਚੌਰ ਦੇ ਬੱਚਿਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ 127 ਸਕੂਲ ਬੱਚਿਆਂ ਨੇ ਭਾਗ ਲਿਆ। ਇਹ ਕੈਂਪ ਡਾ. ਪ੍ਰਦੀਪ ਕੁਮਾਰ, ਵਧੀਕ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਸ਼ਹੀਦ ਭਗਤ ਸਿੰਘ ਨਗਰ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਡਾ. ਜਸਵਿੰਦਰ ਕੁਮਾਰ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਅਤੇ ਪਰਾਲੀ ਵਿੱਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹਤੱਤਾ ਬਾਰੇ ਵੀ ਵਿਸਥਾਰ ਪੂਰਵਕ ਦੱਸਿਆ। ਉਨ੍ਹਾਂ ਸਕੂਲ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿੱਚ ਅਹਿਮ ਜਿੰਮੇਵਾਰੀ ਨਿਭਾਉਣ ਲਈ ਵੀ ਪ੍ਰੇਰਿਆ। ਡਾ.ਰਜਿੰਦਰ ਕੌਰ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਕੇ ਵੀ ਕੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਗਤੀਵਿਧੀਆਂਬਾਰੇ ਚਾਨਣ ਪਾਇਆ। ਇਸ ਦੌਰਾਨ ਸ਼੍ਰੀਮਤੀ ਰੇਨੂ ਬਾਲਾ, ਡਿਮਾਂਸਟ੍ਰੇਟਰ (ਗ੍ਰਹਿ ਵਿਗਿਆਨ) ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਕਿਸਾਨੀ ਪ੍ਰਤੀ ਸੇਵਾਵਾਂ ਬਾਰੇ ਚਾਨਣਾ ਪਾਇਆ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨਾਂ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਣ, ਲੇਖ ਲਿਖਣਾ ਅਤੇ ਪੇਂਟਿੰਗ ਦੇ ਮੁਕਾਬਲੇ ਵੀ ਕਰਵਾਏਗਏ। ਵੱਖ-ਵੱਖ ਮੁਕਾਬਲੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਾਇੰਸਦਾਨਾਂ ਅਤੇ ਸਕੂਲ ਸਟਾਫ ਦੀ ਦੇਖ-ਰੇਖ ਅਧੀਨ ਹੋਏ।ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਵੱਲੋਂ ਬੜੀ ਗਰਮਜੋਸ਼ੀ ਨਾਲ ਹਿੱਸਾ ਲਿਆ ਗਿਆ ਅਤੇ ਆਏ ਮਹਿਮਾਨਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਣ ਲਈ ਸਨਮਾਨਿਤ ਵੀ ਕੀਤਾ ਗਿਆ।ਪ੍ਰੋਗਰਾਮ ਦੇ ਅੰਤ ਵਿੱਚ ਹੈੱਡ ਮਾਸਟਰ, ਅਮਨਪ੍ਰੀਤ ਸਿੰਘ ਅਤੇ ਕੁਸਮ ਹੀਰਾ, ਸਾਇੰਸ ਅਧਿਆਪਕ ਨੇ ਆਏ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਇਸ ਮੁਹਿੰਮ ਪ੍ਰਤੀ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Leave a Reply

Your email address will not be published. Required fields are marked *

error: Content is protected !!