ਪੀ ਏ ਯੂ ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵਲੋਂ ਕੁਦਰਤੀ ਖੇਤੀ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ

ਨਵਾਂਸ਼ਹਿਰ 11 ਨਵੰਬਰ (ਹਰਿੰਦਰ ਸਿੰਘ) ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਭਾਰਤੀ ਖੇਤੀ ਖੋਜ ਸੰਸਥਾ ਅਟਾਰੀ, ਜ਼ੋਨ-1ਲੁਧਿਆਣਾ ਦੇ ਅਧੀਨ ਕਾਰਜਸ਼ੀਲ ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਡਾ ਪਰਦੀਪ ਕੁਮਾਰ ਉਪ ਨਿਰਦੇਸ਼ਕ, ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਦੀ ਅਗਵਾਈ ਹੇਠ ਮਿਤੀ 10 ਨਵੰਬਰ ਨੂੰ ਬਲਾਕ ਔੜ ਦੇ ਕਿਸਾਨਾਂ ਲਈ ਕੁਦਰਤੀ ਖੇਤੀ ਸੰਬੰਧੀ ਇੱਕ ਦਿਨਾਂ ਸਿਖਲਾਈ ਕੋਰਸ ਲਗਾਇਆ ਗਿਆ। ਇਸ ਕੋਰਸ ਵਿੱਚ 50 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ।ਸਿਖਲਾਈ ਕੋਰਸ ਦੀ ਸ਼ੁਰੂਆਤ ਕਰਦਿਆ ਡਾ. ਪਰਦੀਪ ਕੁਮਾਰ, ਡਿਪਟੀ ਡਾਇਰੈਕਟਰ, ਕ੍ਰਿਸ਼ੀਵਿਗਿਆਨ ਕੇਂਦਰ, ਲੰਗੜੋਆ ਨੇ ਕਿਸਾਨ ਵੀਰਾਂ ਅਤੇ ਬੀਬੀਆਂ ਦਾ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਨਿੱਘਾ ਸੁਆਗਤ ਕੀਤਾ ਅਤੇ ਕੁਦਰਤੀ ਖੇਤੀ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਸਿਖਿਆਰਥੀਆਂ ਨੂੰ ‘ਨੈਸ਼ਨਲ ਮਿਸ਼ਨ ਆਨ ਨੇਚੂਰਲ ਫਾਰਮਿੰਗ’ ਅਤੇ ਕੇ. ਵੀ. ਕੇ. ਵਿਖੇ ‘ਕੁਦਰਤੀ ਖੇਤੀ’ ਸੰਬੰਧੀ ਹੋ ਰਹੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਡਾ. ਬਲਜੀਤ ਸਿੰਘ, ਸਹਾਇਕ ਪ੍ਰੋਫੈਸਰ ਨੇ ਕੁਦਰਤੀ ਖੇਤੀ ਤਹਿਤ ਕੀੜਿਆਂ ਦੀ ਰੋਕਥਾਮ ਦੇ ਵੱਖ ਵੱਖ ਢੰਗਾਂ ਬਾਰੇ ਜਾਣਕਾਰੀ ਸਾਂਝੀ ਕੀਤੀ।ਇਸ ਕੋਰਸ ਦੌਰਾਨ ਡਾ. ਆਰਤੀ ਵਰਮਾ, ਸਹਾਇਕ ਪ੍ਰੋਫੈਸਰ ਨੇ ਸਬਜੀਆਂ ਦੀ ਕੁਦਰਤੀ ਤੌਰ ਤੇ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਬੀਜ ਅਮ੍ਰਿੰਤ, ਜੀਵ ਅਮ੍ਰਿੰਤ,ਘਣ ਜੀਵ ਅਮ੍ਰਿੰਤ, ਨੀਮ ਅਸਤਰ, ਬ੍ਰਹਮ ਅਸਤਰ ਅਤੇ ਅਗਨੀ ਅਸਤਰ ਤਿਆਰ ਕਰਨ ਦੇ ਵੱਖ ਵੱਖ ਢੰਗਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨਾਂ ਲਈ ਉਪਲੱਬਧ ਤਕਨੀਕੀ ਗਿਆਨ ਦੀ ਵਰਤੋਂ ਲਈ ਅਪੀਲ ਕਰਦੇ ਹੋਏ ਸਾਰੇ ਕਿਸਾਨਾਂ ਨੂੰ ਕੁਦਰਤੀ ਖੇਤੀ ਵਾਲੇ ਪਾਸੇ ਨੂੰ ਮੁੜਨ ਲਈ ਪ੍ਰੇਰਿਤ ਕੀਤਾ।

Leave a Reply

Your email address will not be published. Required fields are marked *

error: Content is protected !!