ਨਵਾਂਸ਼ਹਿਰ ਆਈ ਟੀ ਆਈ ਗਰਾਊਂਡ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਤਾਬਦੀ ਪੁਰਬ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਦਿਖਾਇਆ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ

ਨਵਾਂਸ਼ਹਿਰ 17 ਨਵੰਬਰ (ਹਰਿੰਦਰ ਸਿੰਘ)ਨੌਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਪੁਰਬ ਨੂੰ ਸਮਰਪਿਤ ਨਵਾਂ ਸ਼ਹਿਰ ਦੇ ਆਈ ਟੀ ਆਈ ਗਰਾਊਂਡ ਵਿਖੇ ਪੰਜਾਬ ਸਰਕਾਰ ਦੇ ਸਭਿਆਚਾਰਕ ਅਤੇ ਸੈਰ ਸਪਾਟਾ ਵਿਭਾਗ ਰਾਹੀਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਾਈਟ ਐਂਡ ਸਾਊਂਡ ਸ਼ੋਅ ਦਿਖਾਇਆ ਗਿਆ। ਜਿਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜਨਮ ਤੋਂ ਲੈ ਕੇ ਸ਼ਹਾਦਤ ਤੱਕ ਦੇ ਸਫਰ ਅਤੇ ਸ਼੍ਰੀ ਅਨੰਦਪੁਰ ਸਾਹਿਬ ਜੀ ਦੇ ਬਿਰਤਾਂਤ ਦਾ ਬਾਖੂਬੀ ਬਿਆਨ ਕੀਤਾ ਗਿਆ।ਇਸ ਤੋਂ ਇਲਾਵਾ ਉਨ੍ਹਾਂ ਦੇ ਨਾਲ ਹੋਏ ਸ਼ਹੀਦ ਭਾਈ ਸਤੀ ਦਾਸ ਜੀ,ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਦਰਸਾਉਂਦਾ ਲੇਜ਼ਰ ਸੋਅ ਫ਼ਿਲਮਾਇਆ ਗਿਆ।ਲਾਈਟ ਐਂਡ ਸਾਊਂਡ ਸ਼ੋਅ ਤੋਂ ਪਹਿਲਾਂ ਢਾਡੀ ਦਰਬਾਰ ਸਜਾਇਆ ਗਿਆ ਜਿਸ ਵਿੱਚ ਢਾਡੀ ਦੀਦਾਰ ਸਿੰਘ ਸੰਗਤਪੁਰਾ ਫਗਵਾੜਾ ਵਾਲਿਆਂ ਦੇ ਜਥੇ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਿਹਾਸ ਦੀ ਸੰਗਤ ਨਾਲ ਸਾਂਝ ਪਾਈ।ਇਸ ਮੌਕੇ ਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਹਰਪਾਲ ਚੀਮਾ ਨੇ ਦੱਸਿਆ ਕਿ ਸ਼੍ਰੀ ਅਨੰਦਪੁਰ ਸਾਹਿਬ ਵਿਖੇ 19 ਨਵੰਬਰ ਤੋਂ ਲੈ ਕੇ 25 ਨਵੰਬਰ ਤੱਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਸ਼ਤਾਬਦੀ ਪੁਰਬ ਵੱਡੇ ਪੱਧਰ ਤੇ ਮਨਾਏ ਜਾ ਰਹੇ ਹਨ। ਜਿਸ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨਾਲ ਸੰਬੰਧਿਤ ਇਤਿਹਾਸ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸੇ ਹੀ ਦਿਨ ਅਸਾਮ ਤੋਂ ਚੱਲਿਆ ਹੋਇਆ ਵਿਸ਼ਾਲ ਨਗਰ ਕੀਰਤਨ ਵੱਖ ਵੱਖ ਸ਼ਹਿਰਾਂ ਤੋਂ ਪੜਾਅਵਾਰ ਹੁੰਦਾ ਹੋਇਆ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗਾ।ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ 23 ਤਰੀਕ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਪੰਜਾਬ ਸਰਕਾਰ ਦੇ ਨੁਮਾਇੰਦੇ ਅਤੇ ਸਿੱਖ ਸੰਗਤਾਂ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਨਗੀਆਂ । ਉਨ੍ਹਾਂ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਪੁਰਬ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੁੰਮ ਹੁਮਾ ਕੇ ਪੁੱਜਣ ਦਾ ਸੱਦਾ ਦਿੱਤਾ। ਇਸ ਮੌਕੇ ਵਿਸ਼ਾਲ ਕੀਰਤਨ ਦਰਬਾਰ ਤੇ ਢਾਈ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਅੱਜ ਆਈ ਟੀ ਆਈ ਗਰਾਂਊਂਡ ਵਿਚ ਜ਼ਿਲ੍ਹਾ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਆਈ ਸੰਗਤ ਨੂੰ ਜੀ ਆਇਆ ਆਖਿਆ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ, ਪੁਲਿਸ ਪ੍ਰਸ਼ਾਸਨ ਤੋਂ ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਮਹਿਤਾਬ ਸਿੰਘ ਤੇ ਪੂਰਾ ਪੁਲਿਸ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਕਰਮਚਾਰੀ ਅਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ। ਸੰਗਤਾਂ ਲਈ ਪ੍ਰਸ਼ਾਸਨ ਵੱਲੋਂ ਬੈਠਣ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ।ਇਸ ਮੌਕੇ ਚਾਹ ਪਕੌੜੇ ਖਾਣੀ ਆਦਿ ਦਾ ਲੰਗਰ ਵਰਤਾਇਆ ਗਿਆ। ਅੱਜ ਦੇ ਇਸ ਲਾਈਟ ਐਂਡ ਸਾਊਂਡ ਸੋਅ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

Leave a Reply

Your email address will not be published. Required fields are marked *

error: Content is protected !!