ਵਾਤਾਵਰਣ ਸੰਭਾਲ ਸੁਸਾਇਟੀ ਨੇ ਨਗਰ ਕੀਰਤਨ ਵਿੱਚ ਪਾਣੀ ਦੀ ਸੇਵਾ ਅਤੇ ਬੈਗ ਵੰਡੇ

ਨਵਾਂਸ਼ਹਿਰ 28 ਨਵੰਬਰ (ਹਰਿੰਦਰ ਸਿੰਘ) ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਮੰਜੀ ਸਾਹਿਬ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਲੰਘਦਾ ਹੋਇਆ ਆਈ ਟੀ ਆਈ ਦੀ ਗਰਾਊਂਡ ਵਿਖੇ ਪਹੁੰਚਿਆ ਅਤੇ ਇੱਥੇ ਗੁਰੂ ਸਾਹਿਬ ਜੀ ਦੀਆਂ ਲਾਡਲੀਆਂ ਫੌਜਾਂ ਵਲੋਂ ਘੁੜਦੋੜਾਂ ਅਤੇ ਮਾਰਸ਼ਲ ਆਰਟ ਪੇਸ਼ ਕੀਤਾ ਗਿਆ। ਇਸ ਨਗਰ ਕੀਰਤਨ ਵਿੱਚ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ, ਜਥੇਬੰਦੀਆਂ ਅਤੇ ਸਮੂਹ ਸੰਗਤਾਂ ਨੇ ਬਹੁਤ ਹੀ ਸ਼ਰਧਾ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਤੇ ਪ੍ਰਮੁੱਖ ਸਮਾਜ ਸੇਵੀ ਅਤੇ ਵਾਤਾਵਰਣ ਪ੍ਰੇਮੀ ਸੰਸਥਾ ਵਾਤਾਵਰਣ ਸੰਭਾਲ ਸੁਸਾਇਟੀ ਵੱਲੋਂ ਹੀਰਾਂ ਜੱਟਾਂ ਮੁਹੱਲਾ ਵਿਖੇ ਪੰਡਾਲ ਲਗਾ ਕੇ ਸੰਗਤਾਂ ਨੂੰ ਜਲ ਪਾਨ ਕਰਵਾਇਆ ਗਿਆ ਅਤੇ ਪਲਾਸਟਿਕ ਦੀ ਵਰਤੋਂ ਰੋਕਣ ਲਈ ਵਾਤਾਵਰਣ ਨੂੰ ਬਚਾਉਣ ਦਾ ਸੁਨੇਹਾ ਛੱਪਵਾ ਕੇ ਬੈਗ ਵੰਡਣ ਦੀ ਸੇਵਾ ਕੀਤੀ ਗਈ। ਇਸ ਮੌਕੇ ਤੇ ਇਸ ਪ੍ਰੋਜੈਕਟ ਦੇ ਚੇਅਰਮੈਨ ਤਰਸੇਮ ਲਾਲ ਅਤੇ ਡਾਇਰੈਕਟਰ ਜੀ ਏਸ ਤੁੱੜ ਸਾਹਿਬ ਨੇ ਕਿਹਾ ਕਿ ਗੁਰੂ ਸਾਹਿਬ ਦੀ ਕੁਰਬਾਨੀ ਬਹੁਤ ਹੀ ਲਾਸਾਨੀ ਅਤੇ ਬੇਮਿਸਾਲ ਹੈ। ਤਿਲਕ ਜੰਝੂ ਦੀ ਰਾਖੀ ਲਈ ਆਪਣੇ ਆਪ ਨੂੰ ਕੁਰਬਾਨ ਕਰਕੇ ਹਿੰਦੂ ਧਰਮ ਦੀ ਰਾਖੀ ਕਰਨ ਲਈ ਹੀ ਉਨ੍ਹਾਂ ਨੂੰ ਹਿੰਦ ਦੀ ਚਾਦਰ ਕਿਹਾ ਜਾਂਦਾ ਹੈ। ਗੁਰੂ ਸਾਹਿਬ ਜੀ ਦਾ ਸਤਿਕਾਰ ਸਾਰੇ ਧਰਮਾਂ ਵਿੱਚ ਕੀਤਾ ਜਾਂਦਾ ਹੈ। ਅੱਜ ਦੇ ਸਮੇਂ ਵਿੱਚ ਗੁਰਬਾਣੀ ਨਾਲ ਜੁੜ ਕੇ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ ਹੈ। ਇਸ ਮੌਕੇ ਤੇ ਡੀ ਏ ਏਨ ਕਾਲੇਜ ਦੀ ਟੀਚਰ ਰਜਨੀ ਬਾਲਾ, ਕਾਲਜ ਸਟੂਡੈਂਟ ਰਮਨਦੀਪ ਕੌਰ,ਜਯਾ ਚੋਪੜਾ, ਆਲੀਸ਼ਾ,ਜਸ਼ਨਪ੍ਰੀਤ ਕੌਰ,ਅਮਨਜੋਤ ਅਤੇ ਵਾਤਾਵਰਣ ਸੰਭਾਲ ਸੁਸਾਇਟੀ ਵੱਲੋਂ ਚੇਅਰਮੈਨ ਰਾਜਨ ਅਰੋੜਾ, ਪ੍ਰਧਾਨ ਜਸਵੰਤ ਸਿੰਘ ਭੱਟੀ, ਮੀਤ ਪ੍ਰਧਾਨ ਤਰਸੇਮ ਲਾਲ, ਕੈਸ਼ੀਅਰ ਕੁਲਦੀਪ ਕੁਮਾਰ, ਫਾਉਂਡਰ ਮੈਂਬਰ ਬਲਜੀਤ ਚੋਪੜਾ, ਅਰੁਣ ਕੁਮਾਰ ਬਾਲੀ, ਧਰਮਪਾਲ ਬਾਲੀ, ਨਵਦੀਪ, ਮਾਸਟਰ ਲਲਿਤ ਸ਼ਰਮਾਂ, ਗੁਰਮੁਖ ਸਿੰਘ, ਸੁਰਿੰਦਰ ਕੁਮਾਰ, ਗੁਰਿੰਦਰ ਸਿੰਘ ਤੁੱੜ, ਬੀ ਏਸ ਬੈਂਸ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *

error: Content is protected !!