


ਨਵਾਂਸ਼ਹਿਰ 2 ਦਸੰਬਰ (ਹਰਿੰਦਰ ਸਿੰਘ) ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਮਿਤੀ 02 ਦਸੰਬਰ 2025 ਨੂੰ ਪੀ.ਐਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, (ਲੜਕੀਆਂ) ਰਾਹੋਂ ਨਵਾਂਸ਼ਹਿਰ ਵਿਖੇ “ਨਸ਼ਾ ਮੁਕਤ ਭਾਰਤ ਅਭਿਆਨ” ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਕੈਂਪ ਦੀ ਪ੍ਰਧਾਨਗੀ ਬਲਜਿੰਦਰ ਸਿੰਘ ਪ੍ਰਿੰਸੀਪਲ ਨੇ ਕੀਤੀ। ਇਸ ਮੌਕੇ ਤੇ ਕਮਲਜੀਤ ਕੌਰ (ਕਾਊਂਸਲਰ) ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਅੱਜ ਨਸ਼ਿਆਂ ਕਾਰਨ ਨੌਜਵਾਨੀ ਬਰਬਾਦ ਹੋ ਰਹੀ ਹੈ। ਰੋਜਾਨਾ ਹੀ ਚਾਰ ਨੌਜਵਾਨ ਆਪਣੀ ਜਿੰਦਗੀ ਤੋਂ ਹੱਥ ਧੋ ਬਹਿੰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਸ਼ਪ੍ਰਭਾਵਾਂ ਬਾਰੇ ਵਿਸਥਾਰ ਜਾਣਕਾਰੀ ਦਿੱਤੀ ਉੱਥੇ ਇਸ ਤੋਂ ਦੂਰ ਰਹਿਣ ਬਾਰੇ ਵੀ ਨੁਕਤੇ ਸਾਂਝੇ ਕੀਤੇ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਬੱਚੇ ਅਣਜਾਣਤਾ ਵਿੱਚ ਆਪਣੇ ਵੱਡੇ ਸਾਥੀਆਂ ਦੇ ਪ੍ਰਭਾਵ ਹੇਠ ਨਸ਼ੇ ਦੀ ਵਰਤੋਂ ਕਰਨ ਲੱਗ ਜਾਦੇ ਹਨ, ਜਿਸਨੂੰ ਕਿ ਬਾਦ ਵਿੱਚ ਛੱਡਣਾ ਬਹੁਤ ਮੁਸ਼ਕਲ ਹੋ ਜਾਦਾ ਹੈ । ਉਹਨਾਂ ਵਲੋਂ ਕੇਂਦਰ ਦੀਆਂ ਸਹੂਲਤਾ ਬਾਰੇ ਵੀ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਕੇਂਦਰ ਵਿਖੇ ਨਸ਼ਾ ਪੀੜਤਾਂ ਦਾ ਮੁਫਤ ਵਿੱਚ ਇਲਾਜ ਕੀਤਾ ਜਾਂਦਾ ਹੈ ਤੇ ਕਿਸ ਤਰਾਂ ਨਸ਼ਿਆਂ ਤੋਂ ਪੀੜਤ ਵਿਅਕਤੀ ਕੇਂਦਰ ਤੱਕ ਪਹੁੰਚ ਕਰ ਸਕਦੇ ਹਨ । ਨਸ਼ਿਆਂ ਦੀ ਵਰਤੋਂ ਨਾਲ ਉਹਨਾਂ ਨੇ ਨਸ਼ਿਆਂ ਦੀ ਵਰਤੋਂ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਵੀ ਜਿਕਰ ਕਰਦਿਆ ਦੱਸਿਆ ਕਿ ਕਾਲਾ ਪੀਲੀਆਂ ਅਤੇ ਐਚ ਆਈ ਵੀ ਵਰਗੇ ਵਾਇਰਸ ਨੌਜਵਾਨਾਂ ਨੂੰ ਪ੍ਰਭਾਵਿਤ ਕਰ ਚੁੱਕੇ ਹਨ, ਜੋ ਕਿ ਬਹੁਤ ਹੀ ਖਤਰਨਾਕ ਹਨ।ਜਸਵਿੰਦਰ ਕੌਰ (ਕਾਊਂਸਲਰ) ਨੇ ਕਿਹਾ ਕਿ ਨਸ਼ੇ ਦੀ ਵਰਤੋਂ ਨਾਲ ਸਮਾਜ ਦਾ ਤਾਣਾ ਬਾਣਾ ਉਲਝ ਰਿਹਾ ਹੈ ਅਤੇ ਆਰਥਿਕ ਮੰਦਹਾਲੀ ਹੈ ਅਤੇ ਮਾਨਸਿਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਉਨਾ ਨੇ ਬੱਚਿਆਂ ਨੂੰ ਸਮਝਾਇਆ ਕਿ ਤੁਸੀ ਕਿਸੇ ਦੇ ਲਾਲਚ ਵਿੱਚ ਆ ਕੇ ਕਿਸੇ ਵੀ ਤਰ੍ਹਾਂ ਦਾ ਨਸ਼ਾ ਜਿਵੇ ਤੰਬਾਕੂ, ਸ਼ਰਾਬ, ਭੰਗ, ਹੈਰੋਇਨ, ਆਦਿ ਨਾ ਲੈਣ। ਉਨਾ ਨੂੰ ਇਸ ਗੱਲ ਤੋਂ ਵੀ ਜਾਗਰੂਕ ਕੀਤਾ ਕਿ ਸੁਪਨੇ ਪੂਰੇ ਕਰਨ ਲਈ ਮਾਨਸਿਕ ਤੰਦਰੁਸਤੀ ਵੀ ਜਰੂਰੀ ਹੈ। ਕਿਉਕਿ ਨਸ਼ਾ ਕਰਨ ਵਾਲੇ ਲੋਕ ਮਾਨਸਿਕ ਤੌਰ ਤੇ ਬਿਮਾਰ ਹੋ ਜਾਦੇ ਹਨ। ਉਹ ਆਪਣੇ ਸੁਪਨੇ ਪੂਰੇ ਨਹੀਂ ਕਰ ਸਕਦੇ। ਇਹ ਵੀ ਦੱਸਿਆ ਕਿ ਨਸ਼ੇ ਤੋ ਮੁਕਤੀ ਪਾਉਣ ਲਈ ਇਸ ਦੀ ਸ਼ੁਰੂਆਤ ਸਾਨੂੰ ਆਪਣੇ ਘਰ ਤੋਂ ਹੀ ਕਰਨੀ ਚਾਹੀਦੀ ਹੈ। ਜੇਕਰ ਕੋਈ ਪਰਿਵਾਰਕ ਮੈਂਬਰ ਨਸ਼ਾ ਕਰਦਾ ਹੈ ਤਾਂ ਉਨਾ ਨੂੰ ਉਸ ਦੇ ਮਾਰੂ ਸਿੱਟਿਆਂ ਤੋਂ ਜਾਣੂ ਕਰਵਾਉਂਣਾ ਚਾਹੀਦਾ ਹੈ ।ਉਹਨਾਂ ਨੇ ਕਿਹਾ ਕਿ ਲੜਕਿਆਂ ਦੇ ਨਾਲ ਨਾਲ ਹੁਣ ਕੁੜੀਆਂ ਵੀ ਨਸ਼ੇ ਦੀ ਲਪੇਟ ਵਿੱਚ ਆ ਰਹੀਆਂ ਹਨ ਸੋ ਸਾਨੂੰ ਬੁਰੀ ਸੰਗਤ ਤੋਂ ਦੂਰ ਰਹਿਣਾ ਚਾਹੀਦਾ ਹੈ ਤੇ ਹਰ ਇੱਕ ਗੱਲ਼ ਆਪਣੇ ਮਾਪਿਆਂ ਤੇ ਅਧਿਆਪਕਾਂ ਨਾਲ ਸਾਝੀ ਕਰਨੀ ਚਾਹੀਦੀ ਹੈ ਤਾਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਸਕੀਏ ਇਸ ਮੌਕੇ ਤੇ ਸੋਨਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕੀਤਾ ਅਤੇ ਰੈੱਡ ਕਰਾਸ ਟੀਮ ਦਾ ਧੰਨਵਾਦ ਕਰਦਿਆ ਕਿਹਾ ਕਿ ਕੇਂਦਰ ਵਲੋਂ ਦਿੱਤੀ ਜਾਣਕਾਰੀ ਨੂੰ ਸਾਨੂੰ ਆਪਣੀ ਜਿੰਦਗੀ ਵਿੱਚ ਅਮਲ ਵਿੱਚ ਲਿਆਉਣਾ ਚਾਹੀਦਾ ਹੈ ਤਾਂ ਜੋ ਅਸੀ ਨਸ਼ਿਆਂ ਵਰਗੀਆਂ ਸਮਾਜਿਕ ਬੁਰੀਆਂ ਤੋਂ ਜਾਗਰੂਕ ਰਹੀਏ।ਇਸ ਮੌਕੇ ਤੇ ਮਨਜੋਤ ਸਿੰਘ, ਸੰਤੋਸ਼ ਕੁਮਾਰ, ਰਮਨਦੀਪ ਸਿੰਘ, ਜਸਵੀਰ ਰਾਜ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜਿਰ ਸਨ।
