ਨਵਾਂਸ਼ਹਿਰ 3 ਦਸੰਬਰ (ਹਰਿੰਦਰ ਸਿੰਘ) ਸਹਾਇਕ ਕਾਰਜਕਾਰੀ ਇੰਜੀਨੀਅਰ ਦਿਹਾਤੀ ਉਪ ਮੰਡਲ ਤੋਂ ਪ੍ਰਾਪਤ ਸੂਚਨਾ ਅਨੁਸਾਰ ਆਮ ਪਬਲਿਕ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 132 ਕੇ.ਵੀ ਸਬ ਸਟੇਸ਼ਨ ‘ਨਵਾਂਸ਼ਹਿਰ ਤੋਂ ਚਲਦੇ 11 ਕੇ.ਵੀ ਬਰਨਾਲਾ ਯੂ ਪੀ ਐਸ ਫੀਡਰ ਤੇ ਸ਼ਡਿਊਲ ਪ੍ਰੋਗਰਾਮ ਮੁਤਾਬਕ ਮੇਨਟੀਨੈਂਸ ਕਰਨ ਹਿੱਤ ਮਿਤੀ 04/12/2025 ਨੂੰ ਬਿਜਲੀ ਸਪਲਾਈ ਬੰਦ ਕੀਤੀ ਜਾਣੀ ਹੈ।ਇਸ ਫੀਡਰ ਅਧੀਨ ਚਲਦੇ ਪਿੰਡ ਬਰਨਾਲਾ ਕਲਾਂ, ਸਲੋਹ, ਪੁਨੂੰ ਮਜਾਰਾ,ਜੇਠੂ ਮਜਾਰਾ,ਚੂਹੜਪੁਰ, ਸੋਨਾ, ਭਘੋਰਾ, ਰੁੜਕੀ ਖਾਸ, ਸਿੰਬਲੀ ਆਦਿ ਪਿੰਡਾਂ ਦੀ ਬਿਜਲੀ ਸਪਲਾਈ ਸਮਾਂ ਸਵੇਰੇ10:00 ਵਜੇ ਤੋਂ ਸ਼ਾਮ 05:00 ਵਜੇ ਤੱਕ ਬੰਦ ਰਹੇਗੀ।
