ਕਮਜੋਰ ਮਾਨਸਿਕਤਾ ਵਾਲਾ ਵਿਅਕਤੀ ਨਸ਼ੇ ਦਾ ਸਹਾਰਾ ਲੈਂਦਾ ਹੈ- ਚਮਨ ਸਿੰਘ‌ ਪ੍ਰੋਜੈਕਟ ਡਾਇਰੈਕਟਰ

ਨਵਾਂਸ਼ਹਿਰ 9 ਦਸੰਬਰ (ਹਰਿੰਦਰ ਸਿੰਘ)ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਮਿਤੀ 08 ਦਸੰਬਰ ਨੂੰ ਪੀ.ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰੱਤੇਵਾਲ ਵਿਖੇ “ਨਸ਼ਾ ਮੁਕਤ ਭਾਰਤ ਅਭਿਆਨ” ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਕੈਂਪ ਦੀ ਪ੍ਰਧਾਨਗੀ ਰਮਾ ਪ੍ਰਿੰਸੀਪਲ ਨੇ ਕੀਤੀ।ਇਸ ਮੌਕੇ ਤੇ ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸਭ ਤੋਂ ਪਹਿਲਾ ਰੈੱਡ ਕਰਾਸ ਦੀ ਸਥਾਪਨਾ ਬਾਰੇ ਦੱਸਿਆ ਅਤੇ ਜੋ ਕਿ ਰੈੱਡ ਕਰਾਸ ਸੰਸਥਾ ਦੇ ਬਾਨੀ ਸਰ ਹੈਨਰੀ ਡਿਊਨਾ ਜੀ ਦੇ ਜੀਵਨ ਬਾਰੇ ਵੀ ਚਾਨਣਾ ਪਾਇਆ। ਅਤੇ ਦੱਸਿਆ ਕਿ ਰੈੱਡ ਕਰਾਸ ਸੰਸਥਾ ਪੂਰੇ ਵਿਸ਼ਵ ਬਿਨਾਂ ਕਿਸੇ ਭੇਦ ਭਾਵ ਸਮਾਜ ਕਲਿਆਣ ਦਾ ਕੰਮ ਕਰਦੀ ਹੈ । ਉਨਾ ਨੇ ਕਿਹਾ ਕਿ ਅੱਜ ਨਸ਼ਿਆ ਕਾਰਨ ਨੌਜਵਾਨੀ ਬਰਬਾਦ ਹੋ ਰਹੀ ਹੈ। ਰੋਜਾਨਾ ਹੀ ਪੰਜਾਬ ਦੇ ਚਾਰ ਤੋਂ ਪੰਜ ਨੌਜਵਾਨ ਆਪਣੀ ਜਿੰਦਗੀ ਤੋਂ ਹੱਥ ਧੋ ਬਹਿੰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾ ਬਾਰੇ ਵਿਸਥਾਰ ਜਾਣਕਾਰੀ ਦਿੱਤੀ ਉੱਥੇ ਇਸ ਤੋਂ ਦੂਰ ਰਹਿਣ ਬਾਰੇ ਵੀ ਨੁਕਤੇ ਸਾਂਝੇ ਕੀਤੇ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਬੱਚੇ ਅਣਜਾਣਤਾ ਵਿੱਚ ਆਪਣੇ ਵੱਡੇ ਸਾਥੀਆਂ ਦੇ ਪ੍ਰਭਾਵ ਹੇਠ ਨਸ਼ੇ ਦੀ ਵਰਤੋਂ ਕਰਨ ਲੱਗ ਜਾਦੇ ਹਨ,ਜਿਸਨੂੰ ਕਿ ਬਾਅਦ ਵਿੱਚ ਛੱਡਣਾ ਬਹੁਤ ਮੁਸ਼ਕਲ ਹੋ ਜਾਦਾ ਹੈ ਵਿਦਿਆਰਥੀਆਂ ਨੂੰ ਆਪਣੀ ਮੰਜਿਲ ਤੇ ਪੰਹੁਚਣ ਲਈ ਸਖਤ ਮਿਹਨਤ ਕਰਨ ਵਿੱਚ ਵਿਸ਼ਵਾਸ ਕਰਨਾ ਚਾਹੀਦਾ ਹੈ ਨਾ ਕਿ ਕਿਸੇ ਗਲਤ ਰਸਤੇ ਨੂੰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਬੱਚੇ ਅਣਜਾਣਤਾ ਵਿੱਚ ਆਪਣੇ ਵੱਡੇ ਸਾਥੀਆਂ ਦੇ ਪ੍ਰਭਾਵ ਹੇਠ ਨਸ਼ੇ ਦੀ ਵਰਤੋਂ ਕਰਨ ਲੱਗ ਜਾਦੇ ਹਨ, ਜਿਸਨੂੰ ਕਿ ਬਾਦ ਵਿੱਚ ਛੱਡਣਾ ਬਹੁਤ ਮੁਸ਼ਕਲ ਹੋ ਜਾਦਾ ਹੈ। ਨਸ਼ਿਆ ਦੀ ਵਰਤੋਂ ਨਾਲ ਉਨਾ ਨੇ ਨਸ਼ਿਆ ਦੀ ਵਰਤੋਂ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਵੀ ਜਿਕਰ ਕਰਦਿਆ ਦੱਸਿਆ ਕਿ ਕਾਲਾ ਪੀਲੀਆਂ ਅਤੇ ਐਚ ਆਈ ਵੀ ਵਰਗੇ ਵਾਇਰਸ ਨੌਜਵਾਨਾਂ ਨੂੰ ਪ੍ਰਭਾਵਿਤ ਕਰ ਚੁੱਕੇ ਹਨ, ਜੋ ਕਿ ਬਹੁਤ ਹੀ ਖਤਰਨਾਕ ਹਨ। ਨਸ਼ੇ ਦੀ ਵਰਤੋਂ ਨਾਲ ਸਮਾਜ ਦਾ ਤਾਣਾ ਬਾਣਾ ਉਲਝ ਰਿਹਾ ਹੈ ਅਤੇ ਆਰਥਿਕ ਮੰਦਹਾਲੀ ਹੈ ਅਤੇ ਮਾਨਸਿਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ ਉਨ੍ਹਾਂ ਨੇ ਬੱਚਿਆਂ ਨੂੰ ਸਮਝਾਇਆ ਕਿ ਤੁਸੀ ਕਿਸੇ ਦੇ ਲਾਲਚ ਵਿੱਚ ਆ ਕੇ ਕਿਸੇ ਵੀ ਤਰਾ ਦਾ ਨਸ਼ਾ ਜਿਵੇ ਤੰਬਾਕੂ, ਸ਼ਰਾਬ, ਭੰਗ, ਹੈਰੋਇਨ, ਆਦਿ ਨਾ ਲੈਣ। ਉਨਾ ਨੂੰ ਇਸ ਗੱਲ ਤੋਂ ਵੀ ਜਾਗਰੂਕ ਕੀਤਾ ਕਿ ਸੁਪਨੇ ਪੂਰੇ ਕਰਨ ਲਈ ਮਾਨਸਿਕ ਤੰਦਰੁਸਤੀ ਵੀ ਜਰੂਰੀ ਹੈ। ਕਿਉਕਿ ਨਸ਼ਾ ਕਰਨ ਵਾਲੇ ਲੋਕ ਮਾਨਸਿਕ ਤੌਰ ਤੇ ਬਿਮਾਰ ਹੋ ਜਾਦੇ ਹਨ। ਉਹ ਆਪਣੇ ਸੁਪਨੇ ਪੂਰੇ ਨਹੀਂ ਕਰ ਸਕਦੇ। ਇਹ ਵੀ ਦੱਸਿਆ ਕਿ ਨਸ਼ੇ ਤੋ ਮੁਕਤੀ ਪਾਉਣ ਲਈ ਇਸ ਦੀ ਸ਼ੁਰੂਆਤ ਸਾਨੂੰ ਆਪਣੇ ਘਰ ਤੋਂ ਹੀ ਕਰਨੀ ਚਾਹੀਦੀ ਹੈ। ਜੇਕਰ ਅਸੀ ਆਪਣੇ ਪਰਿਵਾਰ ਨੂੰ ਨਸ਼ਾ ਮੁਕਤ ਕਰਨ ਵਿੱਚ ਸਫਲ ਹੁੰਦੇ ਹਾਂ ਤਾਂ ਅਸੀ ਪੂਰੇ ਪੰਜਾਬ ਨੂੰ ਅਤੇ ਭਾਰਤ ਨੂੰ ਨਸ਼ਾ ਮੁਕਤ ਕਰ ਸਕਦੇ ਹਾਂ। ਇਸ ਲਈ ਨਸ਼ਾ ਮੁਕਤੀ ਦੀ ਸ਼ੁਰੂਆਤ ਆਪਣੇ ਘਰ ਤੋਂ ਕਰਨੀ ਪਵੇਗੀ। ਜੇਕਰ ਕੋਈ ਪਰਿਵਾਰਕ ਮੈਂਬਰ ਨਸ਼ਾ ਕਰਦਾ ਹੈ ਤਾਂ ਉਨਾ ਨੂੰ ਉਸ ਦੇ ਮਾਰੂ ਸਿਟਿਆ ਤੋਂ ਜਾਣੂ ਕਰਵਾਉਣਆ ਚਾਹੀਦਾ ਹੈ। ਉਨਾ ਨੇ ਨਸ਼ਾ ਮੁਕਤ ਭਾਰਤ ਅਭਿਆਨ ਦੀ ਪੰਜਵੀ ਵਰੇਗੰਢ ਦੇ ਮੌਕੇ ਤੇ ਇਸ ਮੁਹਿਮ ਦੀ ਸ਼ੁਰੂਆਤ ਬਾਰੇ ਵਿਸਥਾਰਪੂਰਵਕ ਦੱਸਿਆ ਕਿ ਇਸ ਮੁਹਿੰਮ ਦੀ ਸ਼ੁਰੂਆਤ 15 ਅਗਸਤ 2020 ਨੂੰ ਹੋਈ, ਇਹ ਸਕੀਮ ਭਾਰਤ ਦੇ 272 ਜ਼ਿਲ੍ਹਿਆਂ ਵਿੱਚ ਲਾਗੂ ਕੀਤੀ ਗਈ। ਇਸ ਸਕੀਮ ਦਾ ਮੁੱਖ ਮੰਤਵ ਨਸ਼ਿਆਂ ਦੀ ਸਪਲਾਈ ਨੂੰ ਰੋਕਣਾ ਅਤੇ ਨਸ਼ੇ ਦੇ ਪ੍ਰਤੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਹੈ ਅਤੇ ਨਸ਼ੇ ਤੋਂ ਪੀੜਤ ਲੋਕਾਂ ਦਾ ਸਿਹਤ ਵਿਭਾਗ ਵਲੋਂ ਇਲਾਜ ਕਰਵਾਉਣਾ ਹੈ। ਇਸ ਮੁਹਿੰਮ ਤਹਿਤ ਵਿਦਿਆਰਥੀਆਂ ਅਤੇ ਮੌਜੂਦ ਸਟਾਫ ਮੈਂਬਰਾਂ ਨੇ ਇਸ ਅਭਿਆਨ ਤਹਿਤ ਪ੍ਰਣ ਲਿਆ ਕਿ ਅਸੀ ਸਾਰੇ ਹੀ ਇੱਕ ਜੁੱਟ ਹੋ ਕੇ ਪਰਿਵਾਰ ਅਤੇ ਦੋਸਤਾਂ ਨੂੰ ਨਸ਼ਾ ਮੁਕਤ ਕਰਨ ਦੇ ਨਾਲ ਨਾਲ ਖੁਦ ਵੀ ਨਸ਼ਾ ਮੁਕਤ ਹੋਵਾਗੇ ਕਿਉਕਿ ਤਬਦੀਲੀ ਦੀ ਸ਼ੁਰੂਆਤ ਆਪਣੇ ਆਪ ਤੋਂ ਹੀ ਹੋਣੀ ਚਾਹੀਦੀ ਹੈ ਅਤੇ ਆਪਣੇ ਰਾਜ ਨੂੰ ਨਸ਼ਾ ਮੁਕਤ ਕਰਾਂਗੇ।ਇਸ ਮੌਕੇ ਪਰਵੇਸ਼ ਕੁਮਾਰ(ਪੀਅਰ ਐਜੂਕੇਟਰ) ਨੇ ਸੈਂਟਰ ਵਿੱਖੇ ਮਰੀਜਾਂ ਦੇ ਇਲਾਜ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਕਿ ਕੋਈ ਵੀ ਨਸ਼ੇ ਦਾ ਆਦੀ ਵਿਆਕਤੀ ਆਪਣੀ ਇੱਛਾ ਅਨੁਸਾਰ ਇੱਕ ਮਹੀਨਾ ਦਾਖਿਲ ਰਹਿ ਕੇ ਮੁਫਤ ਇਲਾਜ ਕਰਵਾ ਸਕਦਾ ਹੈ, ਕਿਉਕਿ ਨਸ਼ਾ ਘਰ ਰਹਿ ਕੇ ਨਹੀਂ ਛੱਡਿਆ ਜਾ ਸਕਦਾ ,ਨਸ਼ੇ ਨੂੰ ਛੱਡਣ ਲਈ ਮਨੋਰੋਗਾਂ ਦੇ ਡਾਕਟਰ ਅਤੇ ਨਸ਼ੇ ਛੁਡਾਓ ਕੇਂਦਰਾਂ ਤੱਕ ਪਹੁੰਚ ਕਰਨੀ ਜਰੂਰੀ ਹੈ।ਇਸ ਮੌਕੇ ਤੇ ਜਸਵਿੰਦਰ ਸਿੰਘ ਅਧਿਆਪਕ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਪ੍ਰਤੀ ਜਾਗਰੂਕ ਕੀਤਾ ਅਤੇ ਰੈੱਡ ਕਰਾਸ ਟੀਮ ਦਾ ਧੰਨਵਾਦ ਕਰਦਿਆ ਕਿਹਾ ਕਿ ਕੇਂਦਰ ਵਲੋਂ ਦਿੱਤੀ ਜਾਣਕਾਰੀ ਨੂੰ ਸਾਨੂੰ ਆਪਣੀ ਜਿੰਦਗੀ ਵਿੱਚ ਅਮਲ ਵਿੱਚ ਲਿਆਉਣਾ ਚਾਹੀਦਾ ਹੈ ਤਾਂ ਜੋ ਅਸੀ ਨਸ਼ਿਆਂ ਵਰਗੀਆਂ ਸਮਾਜਿਕ ਬੁਰੀਆਂ ਤੋਂ ਜਾਗਰੂਕ ਰਹੀਏ।ਇਸ ਮੌਕੇ ਤੇ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜਿਰ ਸਨ।

Leave a Reply

Your email address will not be published. Required fields are marked *

error: Content is protected !!