ਨਵਾਂਸ਼ਹਿਰ 12 ਦਸੰਬਰ (ਹਰਿੰਦਰ ਸਿੰਘ) ਇਫਟੂ ਪੰਜਾਬ ਵਲੋਂ ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਦੇ ਵਿਰੋਧ ਵਿਚ ਸੂਬੇ ਵਿਚ ਸ਼ੁਰੂ ਕੀਤੇ ਗਏ ‘ ਸ਼ਨੀਵਾਰ ਅੰਦੋਲਨ ‘ ਤਹਿਤ 13 ਦਸੰਬਰ ਨੂੰ ਨਵਾਂਸ਼ਹਿਰ ਵਿਖੇ ਮੁਜਾਹਰਾ ਕੀਤਾ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਇਫਟੂ ਦੇ ਜਿਲਾ ਪ੍ਰਧਾਨ ਗੁਰਦਿਆਲ ਰੱਕੜ ਨੇ ਅਤੇ ਜਿਲਾ ਸਕੱਤਰ ਪਰਵੀਨ ਕੁਮਾਰ ਨਿਰਾਲਾ ਨੇ ਦੱਸਿਆ ਕਿ 13 ਦਸੰਬਰ ਨੂੰ 11 ਵਜੇ ਬੱਸ ਅੱਡਾ ਨਵਾਂਸ਼ਹਿਰ ਵਿਖੇ ਇਫਟੂ ਵਰਕਰ ਇਕੱਠ ਕਰਨਗੇ ਅਤੇ ਬਾਅਦ ਵਿੱਚ ਸ਼ਹਿਰ ਅੰਦਰ ਮੁਜਾਹਰਾ ਕਰਕੇ ਲੇਬਰ ਕੋ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਇਸ ਮੁਜਾਹਰੇ ਵਿੱਚ ਭੱਠਾ ਵਰਕਰ ਯੂਨੀਅਨ,ਉਸਾਰੀ ਮਿਸਤਰੀ ਮਜਦੂਰ ਯੂਨੀਅਨ,ਰੇਹੜੀ ਵਰਕਰ ਯੂਨੀਅਨ,ਜੁਗਾੜੂ ਰੇੜ੍ਹਾ ਵਰਕਰ ਯੂਨੀਅਨ,ਪੇਂਡੂ ਮਜ਼ਦੂਰ ਯੂਨੀਅਨ ਦੇ ਵਰਕਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ। ਇਸ ਸਬੰਧੀ ਅੱਜ ਰੇਹੜੀ ਵਰਕਰ ਯੂਨੀਅਨ ਨੇ ਬਾਰਾਦਰੀ ਬਾਗ਼ ਨਵਾਂਸ਼ਹਿਰ ਵਿਖੇ ਮੀਟਿੰਗ ਕਰਕੇ ਮੁਜਾਹਰੇ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਹੈ। ਕੈਪਸ਼ਨ : ਮੀਟਿੰਗ ਉਪਰੰਤ ਮੁਜਾਹਰੇ ਵਿੱਚ ਸ਼ਾਮਲ ਹੋਣ ਦਾ ਐਲਾਨ ਕਰਦੇ ਹੋਏ ਰੇਹੜੀ ਵਰਕਰ।

