ਇਫਟੂ ਨੇ ਮੁਜ਼ਾਹਰਾ ਕਰਕੇ ਲੇਬਰ ਕੋਡ ਦੀਆਂ ਕਾਪੀਆਂ ਸਾੜੀਆਂ

ਇਫਟੂ ਨੇ ਮੁਜਾਹਰਾ ਕਰਕੇ ਲੇਬਰ ਕੋਡ ਦੀਆਂ ਕਾਪੀਆਂ ਸਾੜੀਆਂ ਨਵਾਂਸ਼ਹਿਰ 13 ਦਸੰਬਰ (ਹਰਿੰਦਰ ਸਿੰਘ) ਇਫਟੂ ਪੰਜਾਬ ਵਲੋਂ ਮੋਦੀ ਸਰਕਾਰ ਦੇ ਚਾਰ ਲੇਬਰ ਕੋਡ ਵਿਰੁੱਧ ਅਰੰਭੇ ‘ਸ਼ਨੀਵਾਰ ਅੰਦੋਲਨ’ ਦੇ ਨਾਂਅ ਤਹਿਤ ਦਿੱਤੇ ਗਏ ਸੱਦੇ ਉੱਤੇ ਇਫਟੂ ਵਲੋਂ ਨਵਾਂਸ਼ਹਿਰ ਵਿਖੇ ਮੁਜਾਹਰਾ ਕਰਕੇ ਲੇਬਰ ਕੋਡ ਦੀਆਂ ਕਾਪੀਆਂ ਸਾੜੀਆਂ ਗਈਆਂ।ਇਸਤੋਂ ਪਹਿਲਾਂ ਸਥਾਨਕ ਬੱਸ ਅੱਡੇ ਤੇ ਰੈਲੀ ਕੀਤੀ ਗਈ।ਇਸ ਮੌਕੇ ਸੰਬੋਧਨ ਕਰਦਿਆਂ ਇਫਟੂ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਜਸਬੀਰ ਦੀਪ,ਜਿਲਾ ਪ੍ਰਧਾਨ ਗੁਰਦਿਆਲ ਰੱਕੜ, ਜਿਲਾ ਸਕੱਤਰ ਪਰਵੀਨ ਕੁਮਾਰ ਨਿਰਾਲਾ, ਜੁਗਾੜੂ ਰੇੜ੍ਹਾ ਵਰਕਰ ਯੂਨੀਅਨ ਦੇ ਸਕੱਤਰ ਬੀਰ ਬਹਾਦੁਰ,ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਸੁਰਿੰਦਰ ਮੀਰਪੁਰ, ਰੇਹੜੀ ਵਰਕਰ ਯੂਨੀਅਨ ਦੇ ਪ੍ਰਧਾਨ ਹਰੇ ਰਾਮ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਚਾਰ ਲੇਬਰ ਕੋਡ ਦੇਸ਼ ਦੇ ਮਜ਼ਦੂਰ ਵਰਗ ਉੱਤੇ ਬਹੁਤ ਹੀ ਘਾਤਕ ਹਮਲਾ ਹੈ।ਇਹ ਮਜ਼ਦੂਰ ਜਮਾਤ ਕੋਲੋਂ ਉਸਦੇ ਮੁਢਲੇ ਅਧਿਕਾਰ ਖੋ ਲੈਂਦੇ ਹਨ ਜੋ ਅਧਿਕਾਰ ਮਜ਼ਦੂਰਾਂ ਨੇ ਅਥਾਹ ਕੁਰਬਾਨੀਆਂ ਕਰਕੇ ਪ੍ਰਾਪਤ ਕੀਤੇ ਸਨ। ਇਹ ਮਜ਼ਦੂਰ ਜਮਾਤ ਕੋਲੋਂ ਉਸਦਾ ਯੂਨੀਅਨ ਬਣਾਉਣ ਦਾ ਅਧਿਕਾਰ, ਹੜਤਾਲ ਕਾਰਨ ਦਾ ਅਧਿਕਾਰ ਖੋਹਦੇਂ ਹਨ, ਰੁਜ਼ਗਾਰ ਸੁਰੱਖਿਆ ਨੂੰ ਖਤਮ ਕਰਦੇ ਹਨ,ਪੱਕੀਆਂ ਨੌਕਰੀਆਂ ਨੂੰ ਖ਼ਤਮ ਕਰਦੇ ਹਨ, ਮਜ਼ਦੂਰਾਂ ਦੀ ਸੁੱਰਖਿਆ ਪ੍ਰਤੀ ਮਾਲਕਾਂ ਦੀ ਜਵਾਬਦੇਹੀ ਨੂੰ ਖ਼ਤਮ ਕਰਦੇ ਹਨ। ਉਹਨਾਂ ਕਿਹਾ ਕਿ ਇਹ ਕੋਡ ਸਕੀਮ ਵਰਕਰਾਂ, ਗ਼ਿਗ ਵਰਕਰਾਂ,ਕੱਚੇ ਵਰਕਰਾਂ, ਆਉਟਸੋਰਸ ਵਰਕਰਾਂ ਦੇ ਹਿੱਤਾਂ ਉੱਤੇ ਵੀ ਵੱਡਾ ਹਮਲਾ ਹਨ। ਮੋਦੀ ਸਰਕਾਰ ਨੇ ਮਜਦੂਰ ਪੱਖੀ ਪਹਿਲੇ 29 ਕਿਰਤ ਕਾਨੂੰਨ ਖ਼ਤਮ ਕਰ ਦਿੱਤੇ ਹਨ। ਸਾਨੂੰ ਚਾਰ ਲੇਬਰ ਕੋਡ ਦਾ ਤਿੱਖਾ ਵਿਰੋਧ ਕਰਨਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਇਹ ਝੂਠਾ ਪ੍ਰਚਾਰ ਕਰ ਰਹੀ ਹੈ ਕਿ ਇਹ ਲੇਬਰ ਕੋਡ ਮਜ਼ਦੂਰ ਪੱਖੀ ਹਨ। ਆਗੂਆਂ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਸਾਰੇ ਪੁਜਾਬ ਵਿੱਚ ਇਸ ‘ਸ਼ਨੀਵਾਰ ਅੰਦੋਲਨ’ ਨੂੰ ਸ਼ੁਰੂ ਕਰਨ।ਕੈਪਸ਼ਨ: ਇਫਟੂ ਵਰਕਰ ਮੁਜਹਰਾ ਕਰਦੇ ਹੋਏ ਅਤੇ ਲੇਬਰ ਕੋਡ ਦੀਆਂ ਕਾਪੀਆਂ ਸਾੜਦੇ ਹੋਏ ।

Leave a Reply

Your email address will not be published. Required fields are marked *

error: Content is protected !!