ਸਿਹਤਮੰਦ ਮਨੁੱਖ ਦੇ ਸੁੱਖਾਂ ਦਾ ਸਾਗਰ : ਜਸਵਿੰਦਰ ਕੌਰ ਕਾਊਂਸਲਰ – ਬੀਰੋਵਾਲ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਨਵਾਂਸ਼ਹਿਰ 17 ਦਸੰਬਰ (ਹਰਿੰਦਰ ਸਿੰਘ) ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਮਿਤੀ 17 ਦਸੰਬਰ ਨੂੰ ਗੁਰਦੁਆਰਾ ਸ਼ਹੀਦਾਂ ਸਿੰਘਾ ਪਿੰਡ ਬੀਰੋਵਾਲ ਵਿਖੇ ਸਰਦਾਰ ਦਿਲਬਾਗ ਸਿੰਘ ਸਰਕਾਰੀ ਕਾਲਜ, ਜਾਡਲਾ ਦੇ ਸਹਿਯੋਗ ਨਾਲ “ਨਸ਼ਾ ਮੁਕਤ ਭਾਰਤ ਅਭਿਆਨ” ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਅਤੇ ਮੁੱਢਲੀ ਸਹਾਇਤਾ ਕੈੰਪ ਲਗਾਇਆ ਗਿਆ । ਇਸ ਕੈਂਪ ਦੀ ਪ੍ਰਧਾਨਗੀ ਜਸਪਾਲ ਸਿੰਘ ਸਰਪੰਚ ਨੇ ਕੀਤੀ। ਇਸ ਮੌਕੇ ਤੇ ਕਮਲਜੀਤ ਕੌਰ ਕਾਊਂਸਲਰ ਨੇ ਵਿਦਿਆਰਥੀਆਂ ਨੂੰ ਸੱਭ ਤੋਂ ਪਹਿਲਾ ਰੈੱਡ ਕਰਾਸ ਦੀ ਸਥਾਪਨਾ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕਿਹਾ ਕਿ ਰੈੱਡ ਕਰਾਸ ਸੰਸਥਾ ਬਿਨਾ ਕਿਸੇ ਜਾਤੀ ਭੇਦਭਾਵ ਦੇ ਸਾਰੇ ਸੰਸਾਰ ਵਿੱਚ ਇਨਸਾਨੀਅਤ ਦਾ ਕੰਮ ਕਰਦੀ ਹੈ। ਉਨ੍ਹਾਂ ਨੇ ਅੱਜ ਦੇ ਸਮੇਂ ਵਿੱਚ ਚਲ ਰਹੀ ਨਸ਼ਿਆਂ ਦੀ ਭਿਆਨਕ ਸਮੱਸਿਆ ਬਾਰੇ ਦੱਸਦਿਆ ਕਿਹਾ ਕਿ ਪੰਜਾਬ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਨੋਜਵਾਨ ਨਸ਼ਿਆਂ ਦੇ ਆਦੀ ਹੋ ਰਹੇ ਹਨ। ਜੋ ਕਿ ਸਾਡੇ ਭੱਵਿਖ ਲਈ ਬਹੁਤ ਵੱਡੀ ਸਮੱਸਿਆ ਆ ਕੇ ਖੜੀ ਹੋ ਗਈ ਹੈ। ਅੱਜ ਨਸ਼ਿਆਂ ਕਾਰਨ ਨੌਜਵਾਨੀ ਬਰਬਾਦ ਹੋ ਰਹੀ ਹੈ। ਉਹਨਾ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਰ ਪ੍ਰਭਾਵਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਨਸ਼ਿਆਂ ਤੋਂ ਦੂਰ ਰਹਿਣ ਬਾਰੇ ਵੀ ਨੁਕਤੇ ਸਾਂਝੇ ਕੀਤੇ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਬੱਚੇ ਅਣਜਾਣਤਾ ਵਿੱਚ ਆਪਣੇ ਵੱਡੇ ਸਾਥੀਆਂ ਦੇ ਪ੍ਰਭਾਵ ਹੇਠ ਨਸ਼ੇ ਦੀ ਵਰਤੋਂ ਕਰਨ ਲੱਗ ਜਾਦੇ ਹਨ, ਜਿਸਨੂੰ ਕਿ ਬਾਦ ਵਿੱਚ ਛੱਡਣਾ ਬਹੁਤ ਮੁਸ਼ਕਿਲ ਹੋ ਜਾਦਾ ਹੈ । ਨਸ਼ਿਆਂ ਦੀ ਵਰਤੋਂ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਵੀ ਜਿਕਰ ਕਰਦਿਆ ਦੱਸਿਆ ਕਿ ਕਾਲਾ ਪੀਲੀਆਂ ਅਤੇ ਐਚ ਆਈ ਵੀ ਵਰਗੇ ਵਾਇਰਸ ਨੌਜਵਾਨਾਂ ਨੂੰ ਪ੍ਰਭਾਵਿਤ ਕਰਦੇ ਹਨ, ਜੋ ਕਿ ਬਹੁਤ ਹੀ ਖਤਰਨਾਕ ਹਨ। ਇਸ ਲਈ ਤੁਸੀ ਕਿਸੇ ਵੀ ਵਿਅਕਤੀ ਦੇ ਬਹਿਕਾਵੇ ਵਿੱਚ ਆ ਕੇ ਕਿਸੇ ਨਸ਼ੀਲੇ ਪਦਾਰਥ ਦਾ ਸੇਵਨ ਨਹੀਂ ਕਰਨਾ। ਉਨ੍ਹਾਂ ਵਲੋਂ ਕੇਂਦਰ ਦੀਆਂ ਸਹੂਲਤਾ ਬਾਰੇ ਵੀ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਕੇਂਦਰ ਵਿਖੇ ਨਸ਼ਾ ਪੀੜਤਾਂ ਦਾ ਮੁਫਤ ਵਿੱਚ ਇਲਾਜ ਕੀਤਾ ਜਾਂਦਾ ਹੈ। ਇਸ ਮੌਕੇ ਤੇ ਦਿਲਬਾਗ ਸਿੰਘ ਸਰਕਾਰੀ ਕਾਲਜ, ਜਾਡਲਾ (ਨਵਾਂਸ਼ਹਿਰ) ਦੇ ਵਲੰਟੀਅਰ ਵਿਦਿਆਰਥੀਆਂ ਨੂੰ ਐਨ ਐਸ ਐਸ ਕੈਂਪ ਦੇ ਅਧੀਨ ਫਸਟ ਏਡ ਟ੍ਰੇਨਿੰਗ ਦਿੱਤੀ ਗਈ। ਜਸਵਿੰਦਰ ਕੌਰ ਕਾਊਂਸਲਰ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਹਰ ਵਿਅਕਤੀ ਲਈ ਮੁੱਢਲੀ ਸਹਾਇਤਾ ਦੀ ਜਾਣਕਾਰੀ ਪ੍ਰਾਪਤ ਹੋਣਾ ਬਹੁਤ ਜਰੂਰੀ ਹੈ ਕਿਉਕਿ ਦਿਨੋ ਦਿਨ ਵੱਧ ਰਹੀਆਂ ਦੁਰਘਟਨਾਵਾਂ ਅਤੇ ਬਿਮਾਰੀਆਂ ਕਾਰਣ ਜੇਕਰ ਸਾਨੂੰ ਮੁੱਢਲੀ ਸਹਾਇਤਾ ਦੀ ਜਾਣਕਾਰੀ ਹੋਵੇਗੀ ਤਾਂ ਪੀੜ੍ਹਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਨੂੰ ਮੁੱਖ ਰੱਖਦਿਆ ਉਸ ਦੀ ਸਹਾਇਤਾ ਕਰਕੇ ਜਾਨ ਬਚਾ ਸਕਦੇ ਹਾਂ। ਉਨਾ ਨੇ ਸੀ ਪੀ ਆਰ , ਹਾਰਟ ਅਟੈਕ ਅਤੇ ਸੱਪ ਦਾ ਕੱਟਣਾ ਆਦਿ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਸਾੰਝੀ ਕੀਤੀ। ਉਨ੍ਹਾਂ ਨੇ ਪ੍ਰੈਕਟੀਕਲ ਰੂਪ ਵਿੱਚ ਵਿਦਿਆਰਥੀਆਂ ਨੂੰ ਸੀ ਪੀ ਆਰ ਦੌਰਾਨ ਪੀੜਤ ਵਿਅਕਤੀ ਦਾ ਸਾਹ ਰੁੱਕਣ ਤੇ ਕਿਵੇਂ ਉਸ ਨੂੰ ਮੂੰਹ ਤੋਂ ਮੂੰਹ ਰਾਹੀਂ ਸਾਹ ਦੇ ਕੇ ਅਤੇ ਛਾਤੀ ਦੇ ਦਬਾਅ ਨਾਲ ਉਸ ਨੂੰ ਮੁੜ ਪੁਨਰ ਜੀਵਤ ਕਰ ਸਕਦੇ ਹਾ, ਬਾਰੇ ਵਿਸਥਾਰਪੂਰਵਕ ਦੱਸਿਆ। ਉਨ੍ਹਾਂ ਨੇ ਅਪੀਲ ਕੀਤੀ ਕਿ ਸਾਨੂੰ ਸਾਰਿਆ ਨੂੰ ਮੁੱਢਲੀ ਸਹਾਇਤਾ ਦੀ ਟ੍ਰੇਨਿੰਗ ਕਰਨੀ ਚਾਹੀਦੀ ਹੈ ਜਿਸ ਨਾਲ ਅਸੀ ਆਪਣੇ ਆਲੇ ਦੁਆਲੇ ਅਤੇ ਪਰਿਵਾਰਕ ਮੈਂਬਰਾ ਨੂੰ ਅਚਨਚੇਤ ਆਈ ਆਪਦਾ ਵਿੱਚ ਮੁੱਢਲੀ ਸਹਾਇਤਾ ਕਰਕੇ ਜਾਨ ਬਚਾ ਸਕਦੇ ਹਾਂ। ਇਸ ਮੌਕੇ ਤੇ ਜਸਪਾਲ ਸਿੰਘ (ਸਰਪੰਚ) ਨੇ ਵਿਦਿਆਰਥੀਆਂ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕੀਤਾ ਅਤੇ ਰੈੱਡ ਕਰਾਸ ਟੀਮ ਦਾ ਧੰਨਵਾਦ ਕਰਦਿਆ ਕਿਹਾ ਕਿ ਕੇਂਦਰ ਵਲੋਂ ਦਿੱਤੀ ਜਾਣਕਾਰੀ ਨੂੰ ਸਾਨੂੰ ਆਪਣੀ ਜਿੰਦਗੀ ਵਿੱਚ ਅਮਲ ਵਿੱਚ ਲਿਆਉਣਾ ਚਾਹੀਦਾ ਹੈ ਤਾਂ ਜੋ ਅਸੀ ਨਸ਼ਿਆਂ ਵਰਗੀਆਂ ਸਮਾਜਿਕ ਬੁਰੀਆਂ ਤੋਂ ਜਾਗਰੂਕ ਰਹੀਏ।ਇਸ ਮੌਕੇ ਤੇ ਪਰਵੇਸ਼ ਕੁਮਾਰ, ਕਾਲਜ ਸਟਾਫ ਮੈਂਬਰ ਡਾ. ਹਰਜਿੰਦਰ ਸਿੰਘ, ਸੋਨੀਆ, ਹਰਿੰਦਰ ਜੀਤ ਸਿੰਘ, ਨੇਹਾ ਰਾਣੀ, ਪਰਮਜੀਤ ਕੌਰ, ਜਸਵਿੰਦਰ ਅਤੇ ਪਿੰਡ ਵਾਸੀ ਹਾਜਿਰ ਸਨ।

Leave a Reply

Your email address will not be published. Required fields are marked *

error: Content is protected !!