ਜ਼ਿਲ੍ਹੇ ਦੀਆਂ ਵਿਦਿਅਕ ਸੰਸਥਾਵਾਂ ਵਿੱਚ ਮੈਗਾ ਪੀ ਟੀ ਐਮ 20 ਦਸੰਬਰ ਨੂੰ – ਅਨੀਤਾ ਸ਼ਰਮਾ ਸਿੱਖਿਆ ਅਧਿਕਾਰੀ- ਵਿਭਾਗ ਵਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਦੀ ਜਾਣਕਾਰੀ ਕੀਤੀ ਸਾਂਝੀ

ਨਵਾਂਸ਼ਹਿਰ 19 ਦਸੰਬਰ (ਹਰਿੰਦਰ ਸਿੰਘ) ਸੂਬੇ ਦੇ ਸਿੱਖਿਆ ਵਿਭਾਗ ਵੱਲੋਂ ਸਾਰੇ ਹੀ ਸਕੂਲਾਂ ਵਿਚ ਮੈਗਾ ਮਾਪੇ ਅਧਿਆਪਕ ਮਿਲਣੀ 20 ਦਸੰਬਰ ਨੂੰ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਸਿੱਖਿਆ ਅਫਸਰ (ਐ/ਸੈ) ਅਨੀਤਾ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਲਖਬੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਨੂੰ ਪ੍ਰਫੁੱਲਿਤ ਕਰਨ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ।ਇਸ ਸਬੰਧੀ ਅੱਜ ਸ਼ਹੀਦ ਭਗਤ ਸਿੰਘ ਨਗਰ ਦੇ ਸਿੱਖਿਆ ਅਧਿਕਾਰੀ ਮੈਡਮ ਅਨੀਤਾ ਸ਼ਰਮਾ ਨੇ ਦੱਸਿਆ ਕਿ 20 ਦਸੰਬਰ ਨੂੰ ਜ਼ਿਲ੍ਹਾ ਪੱਧਰੀ ਮੈਗਾ ਪੀ ਟੀ ਐਮ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਜਿਸ ਵਿਚ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਰਾਜਨੀਤਕ ਅਹੁਦੇਦਾਰ ਵੱਖ ਵੱਖ ਸਕੂਲਾਂ ਵਿਚ ਜਾ ਕੇ ਮਾਪੇ ਅਧਿਆਪਕ ਮਿਲਣੀ ਵਿੱਚ ਸ਼ਮੂਲੀਅਤ ਕਰਨਗੇ। ਅਨੀਤਾ ਸ਼ਰਮਾ ਅਤੇ ਲਖਬੀਰ ਸਿੰਘ ਸਿੱਖਿਆ ਅਧਿਕਾਰੀਆਂ ਨੇ ਅਧਿਆਪਕਾਂ ਨੂੰ ਸਕੂਲਾਂ ਵਿਚ ਰਹਿ ਕੇ ਬੱਚਿਆਂ ਦੇ ਮਾਪਿਆਂ ਨਾਲ ਤਾਲਮੇਲ ਬਣਾਉਣ ਦੇ ਨਿਰਦੇਸ਼ ਦਿੱਤੇ।ਇਸ ਮੌਕੇ ਤੇ ਡੀ ਐਮ ਤੇ ਜ਼ਿਲ੍ਹਾ ਕੁ ਆਰਡੀਨੇਟਰ ਬਰਿੰਦਰ ਬੰਗਾ ਨੇ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜ਼ਿਕਰ ਕਰਦਿਆਂ ਦਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਅਧੀਨ ਪੰਜਾਬ ਦੀ ਵਿਦਿਅਕ ਸੰਸਥਾਵਾਂ ਦੀ ਨੁਹਾਰ ਬਦਲੀ ਜਾ ਰਹੀ ਹੈ।ਜਿਸ ਵਿਚ ਸਿੱਖਿਆ ਖੇਤਰ ‘ਚ ਪੰਜਾਬ ਮਿਸਾਲ ਬਣਿਆ ਹੈ,ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਦੇ ਬੇਮਿਸਾਲ ਕਾਰਜ ਭਾਰਤ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਐਲਾਨਿਆ ਅਤੇ ਸਰਵੇਖਣ ਵਿੱਚ ਕੇਰਲਾ ਨੂੰ ਪਛਾੜਿਆ।ਪੰਜਾਬ ਵਿੱਚ ਆਈ ਸਿੱਖਿਆ ਕ੍ਰਾਂਤੀ ਕਾਰਣ 79,263 ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਛੱਡਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲਿਆ।ਸਾਲ 2022 ਤੋਂ ਹੁਣ ਤੱਕ ਸਕੂਲਾਂ ਵਿਚ10,900 ਕਮਰੇ ਬਣਾਏ ਗਏ ਅਤੇ ਨਵੀਨੀਕਰਨ ਕੀਤਾ ਗਿਆ। ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਇਤਿਹਾਸਕ ਸੁਧਾਰ ਲਿਆਂਦਾ। ਸਰਕਾਰੀ ਅੰਕੜਿਆਂ ਅਨੁਸਾਰ ਸਾਲ 2022 ਤੋਂ ਹੁਣ ਤੱਕ 10,487ਨਵੇਂ ਅਧਿਆਪਕਾਂ ਦੀ ਭਰਤੀ। ਹੁਣ ਕੋਈ ਵਿਦਿਆਰਥੀ ਅਧਿਆਪਕਾਂ ਤੋਂ ਵਾਂਝਾ ਨਹੀਂ ਰਹੇਗਾ।ਡਿਜੀਟਲ ਕ੍ਰਾਂਤੀ ਦੇ ਅੰਤਰਗਤ ਸਕੂਲਾਂ ਵਿੱਚ ਹਾਈ ਸਪੀਡ ਵਾਈ ਫਾਈ ਕਨੈਕਸ਼ਨ ਲਗਵਾਉਣਾ 1,378 ਸੁਰੱਖਿਆ ਗਾਰਡ ਅਤੇ ਚੌਕੀਦਾਰਾਂ ਦੀ ਤੈਨਾਤੀ ਨਾਲ ਵਿਦਿਆਰਥੀਆਂ ਅਤੇ ਖਾਸ ਤੌਰ ਤੇ ਲੜਕੀਆਂ ਦੀ ਸੁਰੱਖਿਆ ਅਤੇ ਸਕੂਲਾਂ ਦੀ ਸਫਾਈ ਨੂੰ ਯਕੀਨੀ ਬਣਾਉਣ ਲਈ 1,809 ਕੈਂਪਸ ਮੈਨੇਜਰ ਅਤੇ 8,502 ਸਫਾਈ ਕਰਮਚਾਰੀਆਂ ਦੀ ਤੈਨਾਤੀ,ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਵੱਡੇ ਮੈਡੀਕਲ ਕਾਲਜਾਂ ਵਿੱਚ ਦਾਖਲਾ ਲਿਆ।ਇਸ ਤੋਂ ਇਲਾਵਾ 847 ਵਿਦਿਆਰਥੀ ਡਾਕਟਰੀ ਪੜ੍ਹਾਈ ਵਿਚ ਦਾਖ਼ਲੇ ਦੀ ਪਰੀਖਿਆ ਲਈ ਚੁਣੇ ਗਏ।ਸਕੂਲਾਂ ਵਿਚ ਵਿਦਿਆਰਥੀਆਂ ਲਈ 100% ਸਾਫ-ਸੁਥਰੇ ਪਖਾਨਿਆਂ ਦੀ ਵਿਵਸਥਾ ਕੀਤੀ ਗਈ ਅਤੇ ਇਸ ਕਾਰਜ ਲਈ 10,095 ਪਖਾਨੇ ਬਣਾਏ ਗਏ ਅਤੇ ਪੁਰਾਣੇ ਨਾ ਵਰਤੋਂਯੋਗ ਪਖਾਨਿਆਂ ਦਾ ਨਵੀਨੀਕਰਨ ਕੀਤਾ ਗਿਆ।ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੀ ਤਰਜ਼ ‘ਤੇ ਨਰਸਰੀ ਜਮਾਤ ਦੀ ਕੀਤੀ ਗਈ। ਸ਼ੁਰੂਆਤ ਹੁਣ ਪੰਜਾਬ ਦਾ ਕੋਈ ਵੀ ਸਰਕਾਰੀ ਸਕੂਲ ਅਜਿਹਾ ਨਹੀਂ ਹੈ, ਜਿਸ ਵਿੱਚ ਪੜ੍ਹਦੇ ਵਿਦਿਆਰਥੀ ਨੂੰ ਜ਼ਮੀਨ ਤੇ ਬੈਠਣਾ ਪਵੇ ਹਰ ਵਿਦਿਆਰਥੀ ਕੋਲ ਬੈਠਣ ਲਈ ਡੈਸਕ ਹੈ।ਇਸ ਮੌਕੇ ਤੇ ਵੱਖ ਵੱਖ ਸਕੂਲਾਂ ਦੇ ਮੁਖੀਆਂ ਤੋਂ ਇਲਾਵਾ ਬੀ ਐਮ,ਡੀ ਐਮ,ਬੀ ਆਰ ਸੀ,ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *

error: Content is protected !!