ਨਵਾਂਸ਼ਹਿਰ, 20 ਦਸੰਬਰ (ਹਰਿੰਦਰ ਸਿੰਘ ) ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਨਵਾਂਸ਼ਹਿਰ ਵਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰੀ ਜੀ ਅਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਸਵੀਂ ਸਲਾਨਾ ਸਫ਼ਰ-ਏ-ਸ਼ਹਾਦਤ ਯਾਤਰਾ ਕੀਤੀ ਗਈ । ਜਾਣਕਾਰੀ ਦਿੰਦਿਆ ਅਮਰਜੀਤ ਸਿੰਘ ਖਾਲਸਾ ਨੇ ਦੱਸਿਆ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਤੋਂ 120 ਸੰਗਤਾਂ ਦਾ ਜੱਥਾ ਬੱਸਾਂ ਰਾਹੀਂ ਸਵੇਰੇ 5 ਵਜੇ ਵੱਖ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਲਈ ਰਵਾਨਾ ਹੋਇਆ । ਜਿਸ ‘ਚ ਸੰਗਤਾਂ ਨੇ ਗੁਰਦੁਆਰਾ ਚਰਨ ਕੰਵਲ ਸਾਹਿਬ ਮਾਛੀਵਾੜਾ ਸਾਹਿਬ, ਗੁ: ਚਮਕੌਰ ਸਾਹਿਬ, ਗੁ: ਗੜ੍ਹੀ ਸਾਹਿਬ, ਗੁ: ਤਾੜੀ ਸਾਹਿਬ, ਗੁ: ਅਟਕ ਸਾਹਿਬ,, ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ, ਗੁ: ਸ਼ਹੀਦ ਗੰਜ ਸਾਹਿਬ, ਸ੍ਰੀ ਫਤਿਹਗੜ੍ਹ ਸਾਹਿਬ, ਗੁ : ਜੋਤੀ ਸਰੂਪ ਸਾਹਿਬ, ਗੁ: ਭੱਠਾ ਸਾਹਿਬ ਆਦਿ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕੀਤੇ ਅਤੇ ਨਾਲ-ਨਾਲ ਸੰਗਤਾਂ ਨੇ ਲਾਸਾਨੀ ਸਿੱਖ ਇਤਿਹਾਸ ਦੀ ਜਾਣਕਾਰੀ ਹਾਸਲ ਕੀਤੀ । ਇਸ ਮੌਕੇ ਸੰਗਤਾਂ ਨੇ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਸਿੱਖ ਇਤਿਹਾਸ ਨਾਲ ਸਬੰਧਤ ਇਤਿਹਾਸਿਕ ਪ੍ਰਦਰਸ਼ਨੀ ਜੋ ਕਿ ਸ਼੍ਰੀ ਗੁਰੂ ਰਾਮਦਾਸ ਸਾਹਿਬ ਸੋਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਲਗਵਾਈ ਗਈ ਹੈ ਦੇ ਦਰਸ਼ਨ ਕੀਤੇ । ਉਹਨਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਮਾਤਾ ਗੁਜਰ ਕੌਰ ਜੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ। ਉਨਾਂ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਸਾਡੇ ਲਈ ਪ੍ਰੇਰਨਾ ਦਾ ਸੌਮਾਂ ਹੈ ਅਤੇ ਇਸ ਤੋਂ ਸੇਧ ਲੈ ਕੇ ਅਸੀਂ ਮਨੁੱਖਤਾ ਦੇ ਭਲੇ ਲਈ ਕੰਮ ਕਰ ਸਕਦੇ ਹਾਂ। ਇਸ ਮੌਕੇ ਅਮਰਜੀਤ ਸਿੰਘ ਖਾਲਸਾ, ਜਤਿੰਦਰ ਸਿੰਘ, ਨੀਤੀਸ਼, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ ਸਿਆਣ, ਕੁਲਵਿੰਦਰ ਸਿੰਘ, ਅਮਨਪ੍ਰੀਤ ਸਿੰਘ, ਨਰਿੰਦਰ ਸਿੰਘ, ਰਣਜੀਤ ਸਿੰਘ, ਜਤਿੰਦਰ ਸਿੰਘ, ਗੁਰਜੋਤ ਸਿੰਘ ਗੁਰਨਿਸ਼ਾਨ ਸਿੰਘ, ਸਤਵੀਰ ਸਿੰਘ, ਹਰਬੰਸ ਕੌਰ, ਦਰਸ਼ਨ ਕੌਰ, ਸਤਵਿੰਦਰ ਕੌਰ, ਕਿਰਨਦੀਪ ਕੌਰ, ਪਰਮਿੰਦਰ ਕੌਰ, ਕਸ਼ਮੀਰ ਕੌਰ, ਨਵਜੋਤ ਕੌਰ, ਬਲਵੀਰ ਕੌਰ, ਹਰਜਿੰਦਰ ਕੌਰ, ਗੁਰਨਾਜ ਕੌਰ, ਮਨਜੀਤ ਕੌਰ ਅਤੇ ਰਣਜੀਤ ਕੌਰ ਆਦਿ ਹਾਜ਼ਰ ਸਨ ।

