ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕਿਰਤ ਮੁੜ ਵਸੇਬਾ ਕੇਂਦਰ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕੀਤਾ

ਨਵਾਂਸ਼ਹਿਰ 30 ਦਸੰਬਰ (ਹਰਿੰਦਰ ਸਿੰਘ) ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕਿਰਤ ਮੁੜ ਵਸੇਬਾ ਕੇਂਦਰ ਧਰਮਸ਼ਾਲਾ ਭੁੱਚਰਾਂ ਰੇਲਵੇ ਰੋਡ ਨਵਾਂਸ਼ਹਿਰ ਵਿਖੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਇਸ ਮੌਕੇ ਭਾਈ ਗੁਰਮੇਲ ਸਿੰਘ ਗੜ੍ਹਸ਼ੰਕਰ ਵਾਲਿਆਂ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 1704 ਈਸਵੀ ਦੇ ਸ੍ਰੀ ਗੋਬਿੰਦ ਸਿੰਘ ਜੀ ਦੇ ਅਨੰਦਪੁਰ ਸਾਹਿਬ ਛੱਡਣ ਤੋਂ ਲੈ ਕੇ ਸਰਹਿੰਦ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਦਾ ਇਤਿਹਾਸ ਸੁਣਾ ਕੇ ਸੰਗਤਾਂ ਨਾਲ ਸਾਂਝ ਪਾਈ। ਭਾਈ ਗੁਰਮੇਲ ਸਿੰਘ ਨੇ ਮੁਗਲ ਹਕੂਮਤ ਵਲੋਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਤੇ ਢਾਹੇ ਤਸ਼ੱਦਦ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਲੋਂ ਸੰਸਥਾ ਵਿੱਚ ਦਾਖਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਅਤੇ ਸਮਾਜਿਕ ਕੁਰੀਤੀਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਗੁਰੂ ਇਤਿਹਾਸ ਦੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਹਨਾਂ ਕਿਹਾ ਕਿ ਸਾਨੂੰ ਨਸ਼ਿਆਂ ਵਰਗੀ ਅਲਾਮਤ ਤੋਂ ਦੂਰ ਹੋ ਕੇ ਆਪਣੇ ਪਰਿਵਾਰ ਅਤੇ ਸਮਾਜ ਲਈ ਜਿਉਣਾ ਚਾਹੀਦਾ ਹੈ।ਇਸ ਮੌਕੇ ਕੌਂਸਲਰ ਜਸਵਿੰਦਰ ਕੌਰ ਅਤੇ ਕਮਲਜੀਤ ਕੌਰ ਨੇ ਧਾਰਮਿਕ ਗੀਤਾਂ ਅਤੇ ਕਵਿਤਾਵਾਂ ਰਾਹੀਂ ਸੰਗਤਾਂ ਨੂੰ ਭਾਵੁਕ ਕੀਤਾ। ਉਨ੍ਹਾਂ ਵਲੋਂ ਮਾਤਾ ਗੁਜਰੀ ਦੇ ਸਤਿਕਾਰ ਵਿੱਚ ਭਾਵਪੂਰਨ ਰਚਨਾ ਗਾਇਨ ਕੀਤੀ ਗਈ।ਸਮਾਜ ਸੇਵੀ ਅਤੇ ਉਪਕਾਰ ਕੋਆਰਡੀਨੇਸ਼ਨ ਸੁਸਾਇਟੀ ਦੇ ਪ੍ਰਧਾਨ ਜਸਪਾਲ ਸਿੰਘ ਗਿੱਦਾ ਵਲੋਂ ਵੀ ਸੰਸਥਾ ਵਿੱਚ ਦਾਖਲ ਨੌਜਵਾਨਾਂ ਨੂੰ ਨਸ਼ਿਆਂ ਅਤੇ ਪਤਿਤਪੁਣੇ ਤੋਂ ਦੂਰ ਰਹਿਣ ਲਈ ਪ੍ਰੇਰਿਆ ਉਹਨਾਂ ਨੇ ਨੌਜਵਾਨਾਂ ਤੋਂ ਨਸ਼ਿਆਂ ਨੂੰ ਛੱਡਣ ਦਾ ਪ੍ਰਣ ਦਿਵਾਇਆ। ਅਖੀਰ ਅਨੰਦ ਸਾਹਿਬ ਜੀ ਦੇ ਪਾਠ ਨਾਲ ਸਮਾਗਮ ਦੀ ਸਮਾਪਤੀ ਹੋਈ। ਅਰਦਾਸ ਉਪਰੰਤ ਦੁੱਧ ਦੇ ਲੰਗਰਾਂ ਦੀ ਸੇਵਾ ਕੀਤੀ ਗਈ। ਡਾਕਟਰ ਹਰਦੇਵ ਸਿੰਘ ਦੀ ਟੀਮ ਵੱਲੋਂ ਆਮ ਬਿਮਾਰੀਆਂ ਦੀ ਮੁਫ਼ਤ ਜਾਂਚ ਦਾ ਕੈਂਪ ਲਗਾਇਆ ਗਿਆ ਤੇ ਮਰੀਜ਼ਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ। ਪ੍ਰਾਜੈਕਟ ਡਾਇਰੈਕਟਰ ਚਮਨ ਸਿੰਘ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਇਸ ਮੌਕੇ ਤੇ ਪ੍ਰਾਜੈਕਟ ਡਾਇਰੈਕਟਰ ਚਮਨ ਸਿੰਘ,ਮਨਜੀਤ ਸਿੰਘ, ਦਿਨੇਸ਼ ਕੁਮਾਰ, ਡਾਕਟਰ ਹਰਦੇਵ ਸਿੰਘ, ਜਸਵਿੰਦਰ ਕੌਰ, ਕਮਲਜੀਤ ਕੌਰ, ਕਮਲਾ ਰਾਣੀ, ਪ੍ਰਵੀਨ ਕੁਮਾਰੀ, ਕੋਮਲਪ੍ਰੀਤ ਕੌਰ, ਜਸਪਾਲ ਸਿੰਘ ਗਿੱਦਾ ਪ੍ਰਧਾਨ ਉਪਕਾਰ ਕੋਆਰਡੀਨੇਸ਼ਨ ਸੁਸਾਇਟੀ, ਸੁਭਾਸ਼ ਅਰੋੜਾ, ਪੱਤਰਕਾਰ ਵਾਸਦੇਵ ਪਰਦੇਸੀ, ਮਾਸਟਰ ਤੇ ਪੱਤਰਕਾਰ ਹਰਿੰਦਰ ਸਿੰਘ, ਇੰਦਰਜੀਤ ਸਿੰਘ, ਹਰਸ਼ ਸਾਹਨੀ ਆਦਿ ਤੋਂ ਇਲਾਵਾ ਰੈੱਡ ਕਰਾਸ ਨਸ਼ਾ ਪੀੜਤ ਕੇਂਦਰ ਵਿਖੇ ਦਾਖਲ ਨੌਜਵਾਨ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਹਾਜ਼ਰ ਸਨ।

Leave a Reply

Your email address will not be published. Required fields are marked *

error: Content is protected !!