ਨਵਾਂਸ਼ਹਿਰ 13 ਜਨਵਰੀ (ਹਰਿੰਦਰ ਸਿੰਘ) ਰੈੱਡ ਕਰਾਸ ਨਸ਼ਾ ਪੀੜ੍ਹਤਾ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ, ਨਵਾਂਸ਼ਹਿਰ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਚਮਨ ਸਿੰਘ(ਪ੍ਰੋਜੈਕਟ ਡਾਇਰੈਕਟਰ) ਨੇ ਕੀਤੀ। ਉਨ੍ਹਾਂ ਨੇ ਇਸ ਤਿਉਹਾਰ ਸਬੰਧੀ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਦੇਸ਼ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਲੋਹੜੀ ਦੇ ਤਿਉਹਾਰ ਨੂੰ ਮੂੰਗਫਲੀ, ਤਿਲ ਅਤੇ ਗੁੜ ਵਰਗੇ ਤਿਉਹਾਰੀ ਭੋਜਨ ਸ਼ਾਮਲ ਹੁੰਦੇ ਹਨ, ਜੋ ਕਿ ਹਾੜੀ ਦੀ ਭਰਪੂਰ ਫ਼ਸਲ ਦੀ ਵਾਢੀ ਅਤੇ ਭਾਈਚਾਰਕ ਏਕਤਾ ਦਾ ਪ੍ਰਤੀਕ ਹੈ। ਉੱਤਰੀ ਭਾਰਤੀ ਵਿੱਚ ਆਮ ਤੌਰ ‘ਤੇ ਆਪਣੇ ਘਰਾਂ ਵਿੱਚ ਰਾਤ ਨੂੰ ਅੱਗ ਬਾਲ ਕੇ ਲੋਹੜੀ ਦਾ ਤਿਉਹਾਰ ਮਨਾਉਂਦੇ ਹਨ। ਲੋਹੜੀ ਦਾ ਤਿਉਹਾਰ ਦੋਸਤਾਂ ਅਤੇ ਪਰਿਵਾਰ ਨੂੰ ਇਕੱਠਾ ਕਰਦਾ ਹੈ, ਲੋਹੜੀ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦਾ ਹੈ। ਲੋਹੜੀ ਦਾ ਤਿਉਹਾਰ ਵੱਖ-ਵੱਖ ਹਿੰਦੂ ਦੇਵਤਿਆਂ ਦੀ ਪੂਜਾ ਕਰਕੇ ਵੀ ਮਨਾਇਆ ਜਾਦਾ ਹੈ। ਅੰਤ ਵਿੱਚ ਸਟਾਫ ਵਲੋਂ ਕੇਂਦਰ ਵਿਖੇ ਦਾਖਿਲ ਮਰੀਜਾਂ ਨੂੰ ਮੂੰਗਫਲੀ ਸਮੇਤ ਹੋਰ ਖਾਣ ਪੀਣ ਦਾ ਸਮਾਨ ਵੰਡਿਆ ਗਿਆ। ਇਸ ਮੌਕੇ ਸਟਾਫ਼ ਮੈਂਬਰ ਕਮਲਜੀਤ ਕੌਰ (ਕੌਂਸਲਰ), ਜਸਵਿੰਦਰ ਕੌਰ (ਕੌਂਸਲਰ), ਦਿਨੇਸ਼ ਕੁਮਾਰ, ਪਰਵੀਨ ਕੁਮਾਰੀ, ਕੋਮਲਪ੍ਰੀਤ ਕੌਰ, ਕਮਲਾ ਰਾਣੀ, ਰਵਿੰਦਰ ਸਿੰਘ(ASI, Banga) ਅਤੇ ਮਰੀਜ਼ ਵੀ ਹਾਜ਼ਰ ਸਨ।



