ਨਸ਼ਾ ਕਰਨ ਵਾਲਾ ਵਿਅਕਤੀ ਮੌਤ ਨੂੰ ਅਗੇਤਾ ਸੱਦਾ ਦਿੰਦਾ ਹੈ – ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ

ਨਵਾਂਸ਼ਹਿਰ 19 ਜਨਵਰੀ (ਹਰਿੰਦਰ ਸਿੰਘ) ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਅੱਜ ਸਸਸ ਸਮਾਰਟ ਸਕੂਲ ਭਾਰਟਾ ਕਲਾਂ ਵਿਖੇ “ਨਸ਼ਾ ਮੁਕਤ ਭਾਰਤ ਅਭਿਆਨ” ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਕੈਂਪ ਦੀ ਪ੍ਰਧਾਨਗੀ ਕੁਲਵਿੰਦਰ ਕੌਰ ਸਕੂਲ ਇੰਚਾਰਜ ਨੇ ਕੀਤੀ। ਇਸ ਮੌਕੇ ਤੇ ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਸਭ ਤੋਂ ਪਹਿਲਾ ਰੈੱਡ ਕਰਾਸ ਦੀ ਸਥਾਪਨਾ ਦੇ ਬਾਨੀ ਸਰ ਹੈਨਰੀ ਡਿਊਨਾ ਦੇ ਜੀਵਨ ਬਾਰੇ ਵੀ ਚਾਨਣਾ ਪਾਇਆ ਅਤੇ ਪੰਜਾਬ ਰੈੱਡ ਕਰਾਸ ਦੇ ਬਾਨੀ ਭਾਈ ਘਨੱਈਆ ਜੀ ਦੇ ਜੀਵਨ ਬਾਰੇ ਦੱਸਿਆ ਕਿ ਰੈੱਡ ਕਰਾਸ ਸੰਸਥਾ ਪੂਰੇ ਵਿਸ਼ਵ ਵਿੱਚ ਬਿਨਾਂ ਕਿਸੇ ਭੇਦ ਭਾਵ ਤੋਂ ਸਮਾਜ ਕਲਿਆਣ ਦਾ ਕੰਮ ਕਰਦੀ ਹੈ । ਉਨ੍ਹਾਂ ਨੇ ਕਿਹਾ ਕਿ ਅੱਜ ਨਸ਼ਿਆਂ ਕਾਰਨ ਜਵਾਨੀ ਬਰਬਾਦ ਹੋ ਰਹੀ ਹੈ। ਰੋਜਾਨਾ ਹੀ ਪੰਜਾਬ ਦੇ ਚਾਰ ਤੋਂ ਪੰਜ ਨੌਜਵਾਨ ਆਪਣੀ ਜਿੰਦਗੀ ਤੋਂ ਹੱਥ ਧੋ ਬਹਿੰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜਿੱਥੇ ਨਸ਼ਿਆਂ ਦੇ ਦੁਰ ਪ੍ਰਭਾਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਉੱਥੇ ਇਸ ਤੋਂ ਦੂਰ ਰਹਿਣ ਬਾਰੇ ਵੀ ਨੁਕਤੇ ਸਾਂਝੇ ਕੀਤੇ । ਉਹਨਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਬੱਚੇ ਅਣਜਾਣਤਾ ਵਿੱਚ ਆਪਣੇ ਵੱਡੇ ਸਾਥੀਆਂ ਦੇ ਪ੍ਰਭਾਵ ਹੇਠ ਨਸ਼ੇ ਦੀ ਵਰਤੋਂ ਕਰਨ ਲੱਗ ਜਾਦੇ ਹਨ, ਜਿਸਨੂੰ ਕਿ ਬਾਅਦ ਵਿੱਚ ਛੱਡਣਾ ਬਹੁਤ ਮੁਸ਼ਕਲ ਹੋ ਜਾਂਦਾ ਹੈ ਵਿਦਿਆਰਥੀਆਂ ਨੂੰ ਆਪਣੀ ਮੰਜਿਲ ਤੇ ਪੰਹੁਚਣ ਲਈ ਸਖਤ ਮਿਹਨਤ ਕਰਨ ਵਿੱਚ ਵਿਸ਼ਵਾਸ ਕਰਨਾ ਚਾਹੀਦਾ ਹੈ ਨਾ ਕਿ ਕਿਸੇ ਗਲਤ ਰਸਤੇ ਨੂੰ ਅਪਣਾਉਣਾ ਚਾਹੀਦਾ ਹੈ। ਉਨਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਚੰਗੇ ਭਵਿੱਖ ਲਈ ਕਾਲਜਾਂ, ਯੂਨੀਵਰਸਿਟੀਆਂ ਵਿੱਚ ਜਾ ਕੇ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰ ਤੁਸੀਂ ਕਦੇ ਵੀ ਕਿਸੇ ਦੇ ਬਹਿਕਾਵੇ ਵਿੱਚ ਆ ਕੇ ਨਸ਼ੀਲੀ ਵਸਤੂ ਦਾ ਸੇਵਨ ਨਹੀਂ ਕਰਨਾ ਹੈ ਕਿਉਕਿ ਅਣਜਾਣਤਾ ਵਿੱਚ ਆ ਕੇ ਬੱਚੇ ਗਲਤ ਸੰਗਤ ਦਾ ਸ਼ਿਕਾਰ ਹੋ ਜਾਦੇ ਹਨ । ਉਨ੍ਹਾਂ ਨੇ ਕਿਹਾ ਕਿ ਸਭ ਤੋਂ ਪਹਿਲਾਂ ਅਸੀਂ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰ ਨੂੰ ਨਸ਼ਾ ਮੁਕਤ ਕਰੀਏ, ਤਾਂ ਹੀ ਅਸੀਂ ਆਪਣੇ ਪਿੰਡ ਨੂੰ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰ ਸਕਦੇ ਹਾਂ। ਕਿਉਕਿ ਚੰਗੇ ਕੰਮ ਦੀ ਸੁਰੂਆਤ ਸਾਨੂੰ ਆਪਣੇ ਘਰ ਤੋਂ ਹੀ ਕਰਨੀ ਪਵੇਗੀ। ਨਸ਼ੇ ਤੋਂ ਦੂਰ ਰਹਿਣ ਲਈ ਸਾਨੂੰ ਆਪਣੇ ਗੁਰੂਆਂ ਸ਼ਹੀਦਾਂ ,ਯੋਧਿਆਂ ਦੀਆਂ ਜੀਵਨੀਆਂ ਪੜਨੀਆਂ ਚਾਹੀਦੀਆਂ ਹਨ ਤਾਂ ਸਾਨੂੰ ਉਨ੍ਹਾਂ ਦੇ ਸੰਘਰਸ਼ ਦਾ ਪਤਾ ਚਲੇਗਾ। ਇਸ ਨਾਲ ਅਸੀਂ ਗਲਤ ਆਦਤਾਂ ਤੋਂ ਦੂਰ ਰਹਿ ਸਕਦੇ ਹਾਂ। ਇਸ ਮੌਕੇ ਤੇ ਪ੍ਰਵੇਸ਼ ਕੁਮਾਰ(ਪੀਅਰ ਐਜੂਕੇਟਰ) ਨੇ ਸੈਂਟਰ ਵਿੱਖੇ ਮਰੀਜਾਂ ਦੇ ਇਲਾਜ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਕਿ ਕੋਈ ਵੀ ਨਸ਼ੇ ਦਾ ਆਦੀ ਵਿਅਕਤੀ ਆਪਣੀ ਇੱਛਾ ਅਨੁਸਾਰ ਇੱਕ ਮਹੀਨਾ ਦਾਖਿਲ ਰਹਿ ਕੇ ਮੁਫਤ ਇਲਾਜ ਕਰਵਾ ਸਕਦਾ ਹੈ, ਕਿਉਕਿ ਨਸ਼ਾ ਘਰ ਰਹਿ ਕੇ ਨਹੀਂ ਛੱਡਿਆ ਜਾ ਸਕਦਾ ਹੈ ਨਸ਼ੇ ਨੂੰ ਛੱਡਣ ਲਈ ਮਨੋਰੋਗਾਂ ਦੇ ਡਾਕਟਰ ਅਤੇ ਨਸ਼ੇ ਛੁਡਾਓ ਕੇਂਦਰਾਂ ਤੱਕ ਪਹੁੰਚ ਕਰਨੀ ਜਰੂਰੀ ਹੈ।ਇਸ ਮੌਕੇ ਤੇ ਦਿਲਬਾਗ ਸਿੰਘ ਅਧਿਆਪਕ ਨੇ ਵਿਦਿਆਰਥੀਆਂ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕੀਤਾ ਅਤੇ ਰੈੱਡ ਕਰਾਸ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੇਂਦਰ ਵਲੋਂ ਦਿੱਤੀ ਜਾਣਕਾਰੀ ਨੂੰ ਸਾਨੂੰ ਆਪਣੀ ਜਿੰਦਗੀ ਵਿੱਚ ਅਮਲ ਵਿੱਚ ਲਿਆਉਣਾ ਚਾਹੀਦਾ ਹੈ ਤਾਂ ਜੋ ਅਸੀਂ ਨਸ਼ਿਆਂ ਵਰਗੀਆਂ ਸਮਾਜਿਕ ਬੁਰੀਆਂ ਤੋਂ ਜਾਗਰੂਕ ਰਹੀਏ ।ਇਸ ਮੌਕੇ ਤੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਪੰਜਾਬ/ਦੇਸ਼ ਨੂੰ ਨਸ਼ਾ ਮੁਕਤ ਕਰਨ ਦਾ ਪ੍ਰਣ ਲਿਆ।ਇਸ ਮੌਕੇ ਤੇ ਸਮੂਹ ਸਟਾਫ ਮੈਂਬਰ ਗੁਰਦੀਪ ਸਿੰਘ,ਫਤਿਹ ਸਿੰਘ ,ਬਲਜੀਤ ਕੁਮਾਰ, ਗੁਰਪਰੀਤ ਸਿੰਘ ,ਪਵਨ ਕੁਮਾਰ,ਦਿਲਪ੍ਰੀਤ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜਿਰ ਸਨ।

Leave a Reply

Your email address will not be published. Required fields are marked *

error: Content is protected !!