ਜੇ.ਐਸ.ਐਫ.ਐਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਗਤ ਰਵਿਦਾਸ ਜੀ ਦਾ 649 ਵਾਂ ਜਨਮ ਦਿਹਾੜਾ ਮਨਾਇਆ

ਨਵਾਂਸ਼ਹਿਰ 1 ਫਰਵਰੀ (ਹਰਿੰਦਰ ਸਿੰਘ) ਜੇ.ਐਸ.ਐਫ.ਐਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ,ਇਸ ਸਮਾਗਮ ਵਿੱਚ +1 ਕਲਾਸ ਦੀ ਵਿਦਿਆਰਥਨ ਬਬਨਪ੍ਰੀਤ ਕੌਰ ਨੇ ਬੱਚਿਆਂ ਨੂੰ ਭਾਸ਼ਣ ਦੇ ਰਾਹੀਂ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਉਹਨਾਂ ਦੀਆਂ ਦਿੱਤੀਆਂ ਹੋਈਆਂ ਸਿੱਖਿਆਵਾਂ ਨੂੰ ਬੱਚਿਆਂ ਨਾਲ ਸਾਂਝਾ ਕੀਤਾI ਇਸ ਭਾਸ਼ਣ ਵਿੱਚ ਬਵਨਪ੍ਰੀਤ ਨੇ ਦੱਸਿਆ ਕਿ ਭਗਤ ਰਵਿਦਾਸ ਜੀ ਇੱਕ ਸਮਾਜ ਸੁਧਾਰਕ ਮਾਨਵਵਾਦੀ ਮਨੁੱਖ ਚਿੰਤਕ ਅਤੇ ਮਹਾਨ ਕਵੀ ਸਨ ਭਗਤ ਰਵਿਦਾਸ ਜੀ ਨੂੰ ਗੁਰੂ ਰਵਿਦਾਸ ਭਗਤ ਰਵਿਦਾਸ ਜੀ ਸੰਤ ਰਵਿਦਾਸ ਰੋਹੀਦਾਸ ਆਦਿ ਕਈ ਨਾਵਾਂ ਨਾਲ ਜਾਣਿਆ ਜਾਂਦਾ ਹੈ ਇਸ ਭਾਸ਼ਣ ਤੋਂ ਬਾਅਦ ਪ੍ਰਿੰਸੀਪਲ ਦਲਜੀਤ ਸਿੰਘ ਬੋਲਾ ਨੇ ਭਗਤ ਰਵਿਦਾਸ ਜੀ ਦੇ ਜੀਵਨ ਦੇ ਬਾਰੇ ਹੋਰ ਚਾਨਣਾ ਪਾਉਂਦੇ ਹੋਏ ਬੱਚਿਆਂ ਨੂੰ ਉਨ੍ਹਾਂ ਦੇ ਜੀਵਨ ਵਿਚਾਰਾਂ ਅਤੇ ਸਿੱਖਿਆਵਾਂ ਨਾਲ ਜਾਣੂ ਕਰਵਾਇਆ। ਪ੍ਰਿੰਸੀਪਲ ਨੇ ਦੱਸਿਆ ਕਿ ਕਿਵੇਂ ਭਗਤ ਰਵਿਦਾਸ ਜੀ ਨੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦਿਆਂ ਉਸ ਵੇਲੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਊਚ ਨੀਚ, ਛੂਤ ਛਾਤ, ਭੇਖਾ ਪਖੰਡਾ, ਨਾ ਬਰਾਬਰੀ ਦਾ ਜ਼ੋਰਦਾਰ ਖੰਡਨ ਕੀਤਾI ਪ੍ਰਿੰਸੀਪਲ ਨੇ ਦੱਸਿਆ ਕੀ ਭਗਤ ਰਵਿਦਾਸ ਜੀ ਨੇ ਜਾਤੀ ਦੇ ਭੇਦਭਾਵ ਨੂੰ ਤਾਰਕਿਕ ਅਤੇ ਦਲੀਲ ਭਰਪੂਰ ਢੰਗ ਨਾਲ ਖੰਡਿਤ ਕਰਦੇ ਕੇਵਲ ਪਰਮਾਤਮਾ ਦੇ ਭਗਤ ਨੂੰ ਸਭ ਤੋਂ ਉੱਚਾ ਦਰਜਾ ਦਿੱਤਾI ਦਲਜੀਤ ਸਿੰਘ ਬੋਲਾਂ ਨੇ ਕਿਹਾ ਕਿ ਭਗਤ ਰਵਿਦਾਸ ਇਕ ਅਗਾਂਹ ਵਧੂ ਖਿਆਲੀ ਹਨ ।ਉਹ ਮਰਨ ਤੋ ਬਾਅਦ ਮੁਕਤੀ ਦੀ ਨਹੀਂ ਬਲਕਿ ਜੀਵਨ ਮੁਕਤੀ ਦੀ ਗਲ ਕਰਦੇ ਹਨ,ਜੋ ਮੁਕਤੀ ਨਿਜੀ ਨਹੀਂ ਬਲਕਿ ਸਮੂਹਕ ਮੁਕਤੀ ਹੈ ,ਸਾਰੇ ਸਮਾਜ ਦੇ ਕਲਿਆਣ ਦੀ ,ਸਰਬਤ ਦੇ ਭਲੇ ਦੀ ਗਲ ਕਰਦੇ ਹਨ ਭਗਤ ਰਵਿਦਾਸ ਸਮਾਜ-ਦਰਸ਼ਨ ਬਦਲਣ ਤੇ ਉਸਾਰਨ ਦੀ ਪ੍ਰੇਰਨਾ ਕਰਦੇ ਹਨ ਕਿਓਂਕਿ ਉਹ ਸਮਾਂ ਤੁਰਕਾਂ ਅਤੇ ਪਠਾਣਾਂ ਦੇ ਰਾਜ ਵਿਚ ਅਰਾਜਕਤਾ, ਅਸਥਿਰਤਾ ਤੇ ਅਸ਼ਾਂਤੀ ਦਾ ਬੋਲਬਾਲਾ ਸੀ ਦਿਲੀ ਦੀ ਸਲਤਨਤ ਕਮਜ਼ੋਰ ਹੋ ਚੁਕੀ ਸੀ ਆਮ ਲੋਕਾਂ ਵਿਚ ਨਿਰਾਸ਼ਾ ਪੈਦਾ ਹੋ ਚੁਕੀ ਸੀ । ਭਗਤ ਰਵਿਦਾਸ ਜੀ ਨੇ ਇਨ੍ਹਾ ਹਾਰਿਆਂ ਲਤਾੜਿਆ ਲੋਕਾਂ ਨੂੰ ਇਕ ਨਵਾਂ ਸੁਪਨਾ ਦਿਖਾਇਆ ਸਦੀਆਂ ਪਹਿਲਾਂ ਸੰਸਾਰ ਦੇ ਪ੍ਰਸਿਧ ਦਾਰਸ਼ਨਿਕ ਪਲੈਟੋ ਨੇ ਆਦਰਸ਼ਵਾਦੀ ਰਾਜ ਦੀ ਤਸਵੀਰ ਖਿਚੀ ਸੀ ਉਸਤੋਂ ਬਾਅਦ ਥੋਮਸ ਮੋਰ ਨੇ ਇਕ ਕਲਪਿਤ ਦੀਪ ਦੀ ਆਦਰਸ਼ ਵਾਦੀ ਸਮਾਜਿਕ ਤੇ ਰਾਜਨੀਤਕ ਤਸਵੀਰ ਤਸੱਵਰ ਕੀਤੀ ਸੀ।ਜਿਸਦੀ ਚਰਚਾ ਸੰਸਾਰ ਵਿਚ ਹਰ ਥਾਂ ਤੇ ਹੋਈ ਪਰ ਭਗਤ ਰਵਿਦਾਸ ਦੇ ਬੇਗਮਪੁਰਾ ਦੀ ਚਰਚਾ ਕਿਤੇ ਨਹੀਂ ਹੋਈ ਸਿਵਾਏ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਭਗਤ ਰਵਿਦਾਸ ਨੂੰ ਆਪਣੀ ਨੀਵੀਂ ਜਾਤ ਹੋਣ ਵਿਚ ਕੋਈ ਸ਼ਰਮ ਨਹੀਂ ਸੀ ਸਗੋਂ ਉਨ੍ਹਾ ਨੇ ਗੁਰਬਾਣੀ ਵਿਚ ਆਪਣੀ ਨੀਵੀਂ ਜਾਤ ਹੋਣ ਦਾ ਬੜੇ ਮਿੱਠੇ ਤੇ ਭਾਵਪੂਰਤ ਤਰੀਕੇ ਨਾਲ ਪਰਿਚੇ ਦਿਤਾ ਹੈਮੇਰੀ ਜਾਤ ਕਮੀਨੀ ਪਾਤਿ ਕਮੀਨੀ ਓਛਾ ਜਨਮੁ ਹਮਾਰਾ।।ਤੁਮ ਸਰਨਾਗਤਿ ਰਾਜਾ ਰਾਮ ਚੰਦ ਕਹਿ ਰਵਿਦਾਸ ਚਮਾਰਾ।। ਦਲਜੀਤ ਸਿੰਘ ਬੋਲਾ ਨੇ ਬੱਚਿਆਂ ਨੂੰ ਭਗਤ ਰਵਿਦਾਸ ਜੀ ਦੀਆਂ ਦਿੱਤੀਆਂ ਹੋਈਆਂ ਸਿੱਖੀਆਂਵਾਂ ਤੇ ਅਮਲ ਕਰਨ ਅਤੇ ਇਹਨਾਂ ਸਿੱਖਿਆਵਾਂ ਨੂੰ ਪ੍ਰੇਰਨਾ ਸਰੋਤ ਮੰਨ ਕੇ ਜੀਵਨ ਵਿੱਚ ਅੱਗੇ ਵਧਣ ਦਾ ਸੁਨੇਹਾ ਦਿੱਤਾ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਡਾ.ਜਸਵਿੰਦਰ ਸਿੰਘ, ਇੰਦਰਜੀਤ ਸਿੰਘ, ਬਲਦੇਵ ਸਿੰਘ ਪਾਬਲਾ,ਦਲਜੀਤ ਸਿੰਘ ਬੋਲਾ, ਪ੍ਰੇਮ ਸਿੰਘ, ਮਨਜੀਤ ਸਿੰਘ, ਇੰਦਰਜੀਤ ਮਾਹੀ, ਬਲਜਿੰਦਰ ਸਿੰਘ,ਗੁਰਦੀਪ ਕੌਰ ਭੁੱਲਰ, ਬਲਵੀਰ ਕੌਰ, ਪੂਜਾ ਸ਼ਰਮਾ, ਪੂਜਾ ਰਾਣੀ,ਸੰਦੀਪ ਕੌਰ ਅਤੇ ਮਿਸ ਹਰਮਨਜੋਤ ਹਾਜ਼ਰ ਸਨ।

Leave a Reply

Your email address will not be published. Required fields are marked *

error: Content is protected !!