ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਵਿਗਿਆਨਿਕ ਸਲਾਹਕਾਰ ਕਮੇਟੀ ਮੀਟਿੰਗ ਦਾ ਆਯੋਜਨ

ਨਵਾਂਸ਼ਹਿਰ 4 ਫਰਵਰੀ (ਹਰਿੰਦਰ ਸਿੰਘ) ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ, ਸ਼ਹੀਦ ਭਗਤ ਸਿੰਘ ਨਗਰ ਵਿਖੇ ਵਿਗਿਆਨਿਕ ਸਲਾਹਕਾਰ ਕਮੇਟੀ ਦੀ ਮੀਟਿੰਗ ਦਾ ਆਯੋਜਨ ਮਿਤੀ 3 ਫ਼ਰਵਰੀ, 2026 ਨੂੰ ਕੀਤਾ ਗਿਆ। ਇਸ ਮੀਟਿੰਗ ਦੀ ਪ੍ਰਧਾਨਗੀ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਅਤੇ ਸਹਿ ਪ੍ਰਧਾਨਗੀ ਡਾ. ਪ੍ਰਭਜੌਧ ਸਿੰਘ ਸੰਧੂ, ਵਧੀਕ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਨੇ ਕੀਤੀ।ਇਸ ਮੀਟਿੰਗ ਵਿੱਚ ਉਚੇਚੇ ਤੌਰ ਤੇ ਡਾ. ਮਨਮੋਹਨਜੀਤ ਸਿੰਘ, ਡੀਨ ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ, ਡਾ. ਮਨਿੰਦਰ ਸਿੰਘ ਬੌਸ, ਡਾ. ਰਾਕੇਸ਼ ਕੁਮਾਰ, ਖੇਤੀਬਾੜੀ ਵਿਕਾਸ ਅਫਸਰ,ਸਿਮਰਨ ਸੈਠੀ, ਡੀ ਡੀ ਐੱਮ, ਨਬਾਰਡ,ਸੋਨੀਆਂ ਢੰਡੇ, ਬੈਂਕ ਡਿਪਟੀ ਮਨੈਜਰ, ਕ੍ਰਿਸ਼ਨ ਦੁਗੱਲ, ਉਪ ਮੰਡਲਭੂਮੀ ਰੱਖਿਆ ਅਫਸਰ, ਕਮਲਦੀਪ ਸੰਘਾ, ਪ੍ਰੋਜੈਕਟ ਨਿਰਦੇਸ਼ਕ, ਆਤਮਾ, ਰਾਮ ਸ਼ਰਾਰ, ਪਸ਼ੂ ਪਾਲਣ ਵਿਭਾਗ,ਸੁਰਿੰਦਰਪਾਲ ਅਗਨੀਹੋਤਰੀ, ਪ੍ਰਿੰਸੀਪਾਲ, ਪੀ ਐੱਮ ਸ਼੍ਰੀ ਸੀਨੀਅਰ ਸੈਕੰਡਰੀ ਲੰਗੜੋਆ ਅਤੇ ਹੋਰਵਿਭਾਗਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।ਜਿਲ੍ਹੇ ਦੇ ਅਗਾਂਹਵਧੂ ਕਿਸਾਨ ਅਤੇ ਕਿਸਾਨ ਬੀਬੀਆਂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਦੇ ਵਿਗਿਆਨੀ ਵੀ ਮੌਜੂਦ ਸਨ।ਮੀਟਿੰਗ ਦੀ ਸ਼ੁਰੁਆਤ ਵਿੱਚ ਡਾ. ਪ੍ਰਦੀਪ ਕੁਮਾਰ, ਉਪ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਨੇ ਆਏ ਹੋਏ ਮਹਿਮਾਨਾਂ ਅਤੇ ਕਿਸਾਨ ਵੀਰ ਅਤੇ ਬੀਬੀਆਂ ਦਾ ਸਵਾਗਤ ਕੀਤਾ। ਡਾ. ਪ੍ਰਦੀਪ ਕੁਮਾਰ ਵੱਲੋਂ ਇਸ ਕੇਂਦਰ ਵੱਲੋਂ ਪਿਛਲੀ ਵਿਗਿਆਨਿਕ ਸਲਾਹਕਾਰ ਕਮੇਟੀ ਦੀ ਕਾਰਵਾਈ ਰਿਪੋਰਟ ਅਤੇ ਪਿਛਲੇ ਸਾਲ ਦੀ ਕਾਰਜਕਾਰੀ ਰਿਪੋਰਟ ਪੇਸ਼ ਕੀਤੀ ਗਈ। ਡਾ. ਰਜਿੰਦਰ ਕੌਰ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਅਗਲੇ ਸਾਲ ਲਈ ਉਲੀਕੇ ਗਏ ਸਿਖਲਾਈ ਕੋਰਸ ਸਾਲ 2026-27 ਦੇ ਪੇਸ਼ ਕੀਤੇ। ਡਾ. ਬਲਜੀਤ ਸਿੰਘ, ਸਹਾਇਕ ਪ੍ਰੋਫੈਸਰ (ਕੀਟ ਵਿਗਿਆਨ) ਨੇ ਅਗਲੇ ਸਾਲ ਲਈ ਉਲੀਕੇ ਗਏ ਮੂਹਰਲੀ ਕਤਾਰ ਦੀਆਂ ਪ੍ਰਦਰਸ਼ਨੀਆਂ ਅਤੇ ਖੇਤੀ ਤਜਰਬੇ ਪੇਸ਼ ਕੀਤੇ। ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ, ਨੇ ਤਿਆਰ ਉਤਪਾਦਾਂ ਦੀ ਲੈਬਲਿੰਗ ਅਤੇ ਪੈਕਜਿੰਗ ਤੇ ਜੋਰ ਪਾਉਣ ਲਈ ਕਿਹਾ ਅਤੇ ਪੀ. ਏ.ਯੂ ਵੱਲੌਂ ਸਿਫਾਰਿਸ਼ ਕਿਸਮਾਂ ਅਪਣਾਉਣ ਲਈ ਪ੍ਰੇਰਿਆ।ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਅਤੇ ਕਿਸਾਨਾਂ ਵੱਲੋਂ ਮੀਟਿੰਗ ਵਿੱਚ ਵਿਸਥਾਰ ਨਾਲ ਹਰ ਵਿਸ਼ੇ ਤੇ ਵਿਚਾਰ ਸਾਂਝੇ ਕੀਤੇ ਗਏ।ਮਾਹਿਰਾਂ ਦੁਆਰਾ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਫਾਰਮ, ਹੋਰ ਪ੍ਰਦਰਸ਼ਨੀ ਇਕਾਈਆਂ ਅਤੇ ਕੇ.ਵੀ.ਕੇ ਵੱਲੋਂ ਸਿਖਲਾਈ ਪ੍ਰਾਪਤ ਸਿਖਿਆਰਥੀਆਂ ਵੱਲੋਂ ਲਗਾਈਉਤਪਾਦਾਂ ਦੀਆਂ ਪ੍ਰਦਰਸ਼ਨੀਆਂ ਦਾ ਵੀ ਦੌਰਾ ਵੀ ਕੀਤਾ ਗਿਆ।ਅੰਤ ਵਿੱਚ ਡਾ. ਪ੍ਰਦੀਪ ਕੁਮਾਰ ਨੇ ਇਸ ਮੀਟਿੰਗ ਵਿੱਚ ਹਾਜ਼ਿਰ ਮਹਿਮਾਨਾਂ, ਕਮੇਟੀ ਮੈਂਬਰਾਂ ਅਤੇ ਅਗਾਂਹਵਧੂ ਕਿਸਾਨਾਂ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *

error: Content is protected !!