ਆਪ ਵਿਧਾਇਕ ਬਾਰੇ ਵਿਵਾਦਿਤ ਟਿੱਪਣੀ ਦੇਣ ਤੇ ਕਾਂਗਰਸ ਦੇ ਪ੍ਰਤਾਪ ਬਾਜਵਾ ਨੂੰ ਐਸ.ਸੀ ਕਮਿਸ਼ਨ ਨੇ ਕੀਤਾ ਤਲਬ

ਨਵਾਂਸ਼ਹਿਰ 09 ਫਰਵਰੀ (ਹਰਿੰਦਰ ਸਿੰਘ)ਹਰਭਜਨ ਸਿੰਘ ਈ.ਟੀ.ਓ. ਬਾਰੇ ਟਿੱਪਣੀ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਐਸ.ਐਸ.ਪੀ.ਅੰਮ੍ਰਿਤਸਰ ਤੋਂ ਰਿਪੋਰਟ ਪੇਸ਼ ਕਰਨ ਤੇ ਐਸ ਸੀ ਕਮਿਸ਼ਨ ਵਲੋਂ ਕਾਂਗਰਸੀ ਵਿਧਾਇਕ ਤੇ ਐਲ ਓ ਪੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਸਪਸ਼ਟੀਕਰਨ ਦੇਣ ਲਈ ਕੀਤਾ ਤਲਬ ਗਿਆ ਹੈ।ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਬਾਰੇ ਕੀਤੀ ਗਈ ਟਿੱਪਣੀ ਦਾ ਸੂ-ਮੋਟੋ ਨੋਟਿਸ ਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਂਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ ਓ ਖਿਲਾਫ ਗ਼ਲਤ ਸ਼ਬਦਾਬਲੀ ਦੀ ਵਰਤੋਂ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਐਸਐਸਪੀ ਅੰਮ੍ਰਿਤਸਰ ਤੋਂ ਡੀਐਸਪੀ /ਐਸਪੀ ਪੱਧਰ ਦੇ ਅਧਿਕਾਰੀ ਰਾਹੀਂ 11 ਫਰਵਰੀ 2026 ਨੂੰ ਬਾਅਦ ਦੁਪਹਿਰ 3 ਵਜੇ ਰਿਪੋਰਟ ਤਲਬ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਵੀ ਇਸ ਵਾਇਰਲ ਵੀਡੀਓ ਸਬੰਧੀ ਸਪਸ਼ਟੀਕਰਨ ਦੇਣ ਲਈ 11 ਫਰਵਰੀ 2026 ਨੂੰ 3ਵਜੇ ਤਲਬ ਕੀਤਾ ਗਿਆ ਹੈ।ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਤੇ ਚੇਅਰ ਪਰਸਨ ਜਸਵੀਰ ਸਿੰਘ ਗੜੀ ਵੱਲੋਂ ਪ੍ਰਤਾਪ ਸਿੰਘ ਬਾਜਵਾ ਨੂੰ ਦੂਜੀ ਵਾਰ ਕੀਤਾ ਗਿਆ ਤਲਬ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦਾ ਅਪਮਾਨ ਸਹਿਣ ਨਹੀਂ ਕੀਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਸਵੀਰ ਸਿੰਘ ਗੜ੍ਹੀ ਨੇ ਕੀਤਾ ਹੈ।ਸਬੰਧਤ ਕੇਸ ਲਈ ਐਸ ਐਸ ਪੀ ਅੰਮ੍ਰਿਤਸਰ ਦਿਹਾਤੀ ਤੋਂ ਵੀ ਕਾਨੂੰਨੀ ਕਾਰਵਾਈ ਦੀ ਰਿਪੋਰਟ ਮੰਗੀ ਗਈ ਹੈ।ਪ੍ਰਤਾਪ ਸਿੰਘ ਬਾਜਵਾ ਦੀ ਤਿਲਕਵੀ ਜੁਬਾਨ ਨੇ ਪਹਿਲਾਂ ਵੀ ਕੀਤਾ ਸੀ। ਜ਼ਿਕਰਯੋਗ ਹੈ ਕਿ ਅਜਿਹੇ ਅਸੱਭਿਅਕ ਵਿਵਾਦਾਂ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਜਸਵੀਰ ਸਿੰਘ ਗੜੀ ਦੇ ਨਿਸ਼ਾਨੇ ਤੇ ਰਹਿ ਚੁੱਕੇ ਹਨ।

Leave a Reply

Your email address will not be published. Required fields are marked *

error: Content is protected !!