ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਕਰਵਾਇਆ ਸਲਾਨਾ ਅਰਦਾਸ ਬੇਨਤੀ ਸਮਾਗਮ

ਨਵਾਂਸ਼ਹਿਰ 10 ਫਰਵਰੀ (ਹਰਿੰਦਰ ਸਿੰਘ) ਸਥਾਨਕ ਚੰਡੀਗੜ੍ਹ ਰੋਡ ਸਥਿਤ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਹਰ ਸਾਲ ਦੀ ਤਰ੍ਹਾਂ ਬੱਚਿਆਂ ਦੀਆਂ ਸਲਾਨਾ ਪ੍ਰੀਖਿਆਵਾਂ ਦੇ ਚੰਗੇ ਨਤੀਜਿਆਂ ਲਈ ਸ਼ੁਭਕਾਮਨਾਵਾਂ ਨੂੰ ਮੁੱਖ ਰੱਖਦਿਆਂ ਅਤੇ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ,ਸਕੂਲ ਦੇ ਵਿਦਿਆਰਥੀ ਅਤੇ ਸਟਾਫ ਦੀ ਚੜ੍ਹਦੀ ਕਲ੍ਹਾ ਲਈ ਇਸ ਸਾਲ ਵੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ ਗਏ। ਉਪਰੰਤ ਭਾਈ ਗੁਰਪ੍ਰੀਤ ਸਿੰਘ ਦੇ ਰਾਗੀ ਜਥੇ ਨੇ ਨਿਰੋਲ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਇਸ ਮੌਕੇ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮਾਸਟਰ ਮਨੋਹਰ ਸਿੰਘ ਅਤੇ ਪਿੰਡ ਲੰਗੜੋਆ ਦੇ ਸਰਪੰਚ ਗੁਰਦੇਵ ਸਿੰਘ ਪਾਬਲਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ ਗਿਆ। ਕਮੇਟੀ ਚੇਅਰਮੈਨ ਅਤੇ ਸਰਪੰਚ ਵਲੋਂ ਆਪਣੀ ਜ਼ਿੰਦਗੀ ਦੇ ਤਜਰਬੇ ਸਾਂਝੇ ਕੀਤੇ ਗਏ। ਦੋਵਾਂ ਪਤਵੰਤਿਆਂ ਨੇ ਕਿਹਾ ਕਿ ਸਖਤ ਮਿਹਨਤ ਸਾਨੂੰ ਕਾਮਯਾਬ ਮੰਜ਼ਿਲ ਤੇ ਪਹੁੰਚਣ ਲਈ ਸਹਾਇਤਾ ਕਰਦੀ ਹੈ।ਸੰਸਥਾ ਦੇ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਸਟੇਟ ਅਵਾਰਡ ਜੇਤੂ ਨੇ ਬੱਚਿਆਂ ਨੂੰ ਸਲਾਨਾ ਪ੍ਰੀਖਿਆਵਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਧੀਆ ਨਤੀਜੇ ਪ੍ਰਾਪਤ ਕਰਨ ਦੀ ਉਮੀਦ ਜਤਾਈ। ਉਨ੍ਹਾਂ ਨਵੇਂ ਵਿਦਿਅਕ ਸੈਸ਼ਨ ਦੌਰਾਨ ਬੱਚਿਆਂ ਨੂੰ ਵਧ ਤੋਂ ਵਧ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਣ ਦਾ ਸੁਨੇਹਾ ਦਿੱਤਾ।ਮੰਚ ਸੰਚਾਲਨ ਦੀ ਭੂਮਿਕਾ ਮਨਮੋਹਨ ਸਿੰਘ ਨੇ ਬਾਖੂਬੀ ਨਿਭਾਈ। ਸੰਸਥਾ ਦੇ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਆਏ ਹੋਏ ਮਹਿਮਾਨਾਂ ਅਤੇ ਬੱਚਿਆਂ ਦੇ ਮਾਪਿਆਂ ਨਾਲ ਸਕੂਲ ਵਿੱਚ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਅਤੇ ਸਰਕਾਰ ਵੱਲੋਂ ਮਿਲ ਰਹੀਆਂ ਸੁਵਿਧਾਵਾਂ ਬਾਰੇ ਸਾਂਝ ਪਾਈ। ਸਕੂਲ ਮੁਖੀ ਅਤੇ ਸਟਾਫ ਵਲੋਂ ਆਏ ਹੋਏ ਮਹਿਮਾਨਾਂ ਨੂੰ ਸਿਰੋਪਾਓ ਦਿੱਤੇ ਗਏ। ਬੱਚਿਆਂ ਅਤੇ ਮਾਪਿਆਂ ਲਈ ਚਾਹ ਦੇ ਨਾਲ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਅਖੀਰ ਵਿੱਚ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ।ਇਸ ਮੌਕੇ ਤੇ ਸਕੂਲ ਦਾ ਸਮੂਹ ਸਟਾਫ ਸਕੂਲ ਮੈਨੇਜਮੈਂਟ ਕਮੇਟੀ ਮੈਂਬਰ, ਸਾਬਕਾ ਸੇਵਾ ਮੁਕਤ ਕਰਮਚਾਰੀ ਅਤੇ ਵਿਦਿਆਰਥੀ ਹਾਜ਼ਰ ਸਨ।

Leave a Reply

Your email address will not be published. Required fields are marked *

error: Content is protected !!