ਨਵਾਂਸ਼ਹਿਰ 12 ਫਰਵਰੀ (ਹਰਿੰਦਰ ਸਿੰਘ) ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਗੁਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਸ ਮੀਡੀਆ ਵਿੰਗ ਤੋਂ ਤਰਸੇਮ ਲਾਲ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵਲੋਂ ਰੇਲਵੇ ਰੋਡ ਨਵਾਂਸ਼ਹਿਰ ਵਿਖੇ ਵੱਖ ਵੱਖ ਸਿਹਤ ਪ੍ਰੋਗਰਾਮਾਂ ਤਹਿਤ ਜਾਗਰੂਕ ਕੀਤਾ ਗਿਆ।ਇਸ ਦੌਰਾਨ ਜਾਣਕਾਰੀ ਦਿੰਦਿਆ ਡਿਪਟੀ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਤਰਸੇਮ ਲਾਲ ਵਲੋਂ ਸਿਹਤ ਪ੍ਰੋਗਰਾਮਾਂ ਸਬੰਧੀ ਜਾਗਰੂਕ ਕਰਦਿਆਂ ਹਮੇਸ਼ਾ ਸਾਫ਼ ਅਤੇ ਸੁਰੱਖਿਅਤ ਪੀਣ ਵਾਲੇ ਪਾਣੀ ਅਤੇ ਭੋਜਨ ਦਾ ਸੇਵਨ ਕਰਨ ਸਬੰਧੀ ਜਾਗਰੂਕ ਕੀਤਾ ਗਿਆ,ਸੱਪ ਤੇ ਕੁੱਤੇ ਦੇ ਕੱਟੇ ਦਾ ਮੁਫ਼ਤ ਇਲਾਜ ਨੇੜੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਤੋਂ ਕਰਵਾਉਣ ਸਬੰਧੀ ਸਿਹਤ ਸਿੱਖਿਆ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਹੈਪਾਟਾਈਟਿਸ ਤੋਂ ਬਚਾਅ, ਮੁਫ਼ਤ ਟੇਸਟ ਅਤੇ ਇਲਾਜ ਸਬੰਧੀ,ਏਡਜ਼ ਕੰਟਰੋਲ ਪ੍ਰੋਗਰਾਮ ਤਹਿਤ ਜਾਗਰੂਕ ਕਰਦਿਆਂ ਕਿਹਾ ਕਿ ਇਸ ਦੀ ਜਾਣਕਾਰੀ ਤੇ ਜਾਗਰੂਕਤਾ ਅਤਿ ਜ਼ਰੂਰੀ ਹੈ ਤਾਂ ਜੋਂ ਬੱਚੇ ਇਹਨਾਂ ਬਿਮਾਰੀਆਂ ਤੋਂ ਬਚਾਅ ਕਰ ਸਕਣ।ਇਸ ਦੇ ਨਾਲ ਹੀ ਉਹਨਾਂ ਨੇ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਤਹਿਤ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦਾ ਲਾਭ ਲੈਣ ਸਬੰਧੀ ਸਿਹਤ ਸਿੱਖਿਆ ਦਿੱਤੀ। ਇਸ ਦੇ ਨਾਲ ਹੀ ਨੇਸ਼ਨਲ ਵੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ , ਰਾਸ਼ਟਰੀ ਟੀਕਾਕਰਨ ਪ੍ਰੋਗਰਾਮ ,ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕ ਕਰਦਿਆਂ ਖੇਡਾਂ ਵੱਲ ਪ੍ਰੇਰਿਤ ਕੀਤਾ ਕਿਉਂਕਿ ਕਿ ਜੇਕਰ ਬੱਚਿਆਂ ਨੂੰ ਛੋਟੀ ਉਮਰ ਸਮੇਂ ਤੋਂ ਖੇਡਾਂ ਤੇ ਗਰਾਉਡਾ ਨਾਲ਼ ਜੋੜ ਦਿੱਤਾ ਜਾਵੇ ਤਾਂ ਯੁੱਧ ਨਸ਼ਿਆਂ ਵਿਰੁੱਧ ਦੇ ਅਸਲ ਮਨੋਰਥ ਨੂੰ ਆਪਾਂ ਰੱਲ ਮਿਲ ਕੇ ਪੂਰਾਂ ਕਰ ਸਕਦੇ ਹਾਂ।ਇਸ ਦੇ ਨਾਲ ਹੀ ਉਨ੍ਹਾਂ ਨੇ ਨੇਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਤੰਬਾਕੂ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਖ਼ਾਸ ਕਰਕੇ ਪੈਸਿਵ ਸਮੋਕਿੰਗ ਤੋਂ ਬਚਣ ਲਈ ਸਿਹਤ ਸਿੱਖਿਆ ਦਿੱਤੀ ਕਿ ਜਦੋਂ ਵੀ ਕੋਈ ਵਿਅਕਤੀ ਸਾਂਝੀਆਂ ਥਾਵਾਂ ਤੇ ਸਮੋਕਿੰਗ ਕਰਦਾਂ ਹੈਂ ਤਾਂ ਕੋਲ ਖੜ੍ਹੇ ਬੱਚਿਆਂ ਔਰਤਾ ਅਤੇ ਬਜ਼ੁਰਗਾਂ ਨੂੰ ਸਮੋਕਿੰਗ ਕਰਨ ਵਾਲੇ ਨਾਲੋਂ ਜ਼ਿਆਦਾ ਨੁਕਸਾਨ ਹੁੰਦਾ ਹੈ।ਇਸ ਦੇ ਨਾਲ ਹੀ ਉਨ੍ਹਾਂ ਨੇ ਹੋਰ ਸਿਹਤ ਪ੍ਰੋਗਰਾਮਾਂ ਸਬੰਧੀ ਵੀ ਜਾਗਰੂਕ ਕੀਤਾ।ਇਸ ਮੌਕੇ ਮੋਡਰਨ ਹੈਅਰ ਸਲੂਨ ਤੋਂ ਹਰਦੀਪ ਕੁਮਾਰ , ਆਸਾਂ ਰਾਣੀ, ਅਸ਼ਵਨੀ ਕੁਮਾਰ, ਅਰਸ਼ਦੀਪ,ਕਾਰਤਿਕ, ਅਨੁਰਾਗ, ਹਰਜੀਤ ਸਿੰਘ, ਭੁਪਿੰਦਰ ਸਿੰਘ, ਅਰੋੜਾ ਲਿਫ਼ਾਫ਼ਾ ਸਟੋਰ ਤੋਂ ਕਿਸ਼ਨ ਲਾਲ,ਪ੍ਰਦੀਪ ਕੁਮਾਰ, ਪਰਮਜੀਤ ਸਿੰਘ ਅਤੇ ਹੋਰ ਵੀਰਾਂ ਵਲੋਂ ਸੰਪੂਰਨ ਸਹਿਯੋਗ ਦਿੱਤਾ ਗਿਆ ।

