ਨਵਾਂਸ਼ਹਿਰ 16 ਫਰਵਰੀ (ਹਰਿੰਦਰ ਸਿੰਘ) ਸਥਾਨਕ ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ, ਰਾਹੋਂ ਰੋਡ, ਨਵਾਂਸ਼ਹਿਰ ਵਿਖੇ ਗਿਆਰਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਲਈ ਸ਼ਾਨਦਾਰ ਵਿਦਾਇਗੀ ਪਾਰਟੀ (ਫੇਅਰਵੈੱਲ ਪਾਰਟੀ) ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਗਿੱਧਾ, ਭੰਗੜਾ, ਗੀਤ ਪੇਸ਼ ਕਰਕੇ ਮਾਹੌਲ ਨੂੰ ਖੁਸ਼ਗਵਾਰ ਬਣਾ ਕੇ ਕੀਤਾ।ਵਿਦਿਆਰਥੀਆਂ ਵਲੋਂ ਕਈ ਦਿਲਚਸਪ ਖੇਡਾਂ ਵੀ ਕਰਵਾਈਆਂ ਗਈਆਂ। ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੇ ਸਕੂਲ ਵਿੱਚ ਬਿਤਾਏ ਆਪਣੇ ਪਲਾਂ ਨੂੰ ਯਾਦ ਕੀਤਾ।ਸਕੂਲ ਦੇ ਐਮ.ਡੀ ਕੈਂਡੀ ਸੁਖਰਾਜ ਸਿੰਘ ਅਤੇ ਪ੍ਰਿੰਸੀਪਲ ਤੇਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਬੋਰਡ ਦੀਆਂ ਸਲਾਨਾ ਪ੍ਰੀਖਿਆਵਾਂ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਸਖ਼ਤ ਮਿਹਨਤ ਤੇਅਨੁਸ਼ਾਸਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸਕੂਲ ਦੇ ਸਾਬਕਾ ਪ੍ਰਿੰਸੀਪਲ ਪ੍ਰਕਾਸ਼ ਕੌਰ ਵੀ ਸ਼ਾਮਲ ਹੋਏ ਤੇ ਉਨ੍ਹਾਂ ਨੇ ਸਭ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਪਾਰਟੀ ਵਿੱਚ ਸਕੂਲ ਸਟਾਫ ਵੀ ਸਾਮਿਲ ਰਿਹਾ ਤੇ ਉਹਨਾਂ ਨੇ ਵਿਦਿਆਰਥੀਆਂ ਬੋਰਡ ਪ੍ਰੀਖਿਆਵਾਂ ਲਈ ਸ਼ੁਭ ਕਾਮਨਾਵਾਂ ਦਿਤੀਆਂ । ਸਟੇਜ ਸਕੱਤਰ ਦੀ ਭੂਮਿਕਾ ਗੀਤਾ ਦੇਵੀ ਅਤੇ ਗੁਰਿੰਦਰ ਕੈਂਥ ਦੁਆਰਾ ਨਿਭਾਈ ਗਈ ।ਇਸ ਮੌਕੇ ਸਕੂਲ ਦੇ ਮਨਜੀਤ ਯਾਦਵ, ਪੱਲਵੀ, ਨਰੇਸ਼ ਕੁਮਾਰੀ, ਸਰਬਜੀਤ ਕੌਰ, ਹਰਜਿੰਦਰ ਕੌਰ,ਰਿਤੂ ਬਾਲਾ, ਕਮਲਜੀਤ, ਬਲਜਿੰਦਰ ਕੌਰ, ਰਾਜਵਿੰਦਰ ਕੌਰ,ਮੀਨਾ ਰਾਣੀ,ਗੀਤਾ ਦੇਵੀ, ਗੁਰਿੰਦਰ ਕੈਂਥ, ਗੁਰਪ੍ਰੀਤ ਕੌਰ, ਸੁਰਿੰਦਰ ਕੌਰ, ਜਸਪ੍ਰੀਤ ਕੌਰ, ਨਵਜੋਤ ਕੌਰ, ਸੁਖਵੀਰ ਸਿੰਘ ਅਤੇ ਰਮਨਪ੍ਰੀਤ ਕੌਰ ਆਦਿ ਹਾਜ਼ਰ ਸਨ।



