ਪਿੰਡ ਸਾਹਲੋਂ ਵਿਖੇ ਫੁੱਟਬਾਲ ਟੂਰਨਾਮੈਂਟ ਦਾ ਪੋਸਟਰ ਰਿਲੀਜ਼ ਕੀਤਾ

ਨਵਾਂਸ਼ਹਿਰ 16 ਫਰਵਰੀ (ਹਰਿੰਦਰ ਸਿੰਘ) ਪਿੰਡ ਸਾਹਲੋਂ ਵਿਖੇ ਸਲਾਨਾਂ ਫੁੱਟਬਾਲ ਟੂਰਨਾਮੈਂਟ ਮਿਤੀ 21 ਫਰਵਰੀ ਤੋਂ 25 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ। ਜਿਸਦਾ ਪੋਸਟਰ ਨੌਜਵਾਨ ਸਪੋਰਟਸ ਵੈਲਫੇਅਰ ਕਲੱਬ ਦੇ ਪ੍ਰਧਾਨ ਇੰਦਰਜੀਤ ਸਿੰਘ ਵਲੋਂ ਜਾਰੀ ਕੀਤਾ ਗਿਆ ਹੈ। ਪ੍ਰਧਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੁੱਟਬਾਲ ਬੀ,ਅਕੈਡਮੀ ਅੰਡਰ 17 ਵਿੱਚ 8 ਟੀਮਾਂ ਸ਼ਾਮਲ ਹੋਣਗੀਆਂ ਅਤੇ ਫੁੱਟਬਾਲ ਏ ਵਿੱਚ 16 ਟੀਮਾਂ ਸ਼ਾਮਲ ਹੋਣਗੀਆਂ।ਇਸ ਫੁੱਟਬਾਲ ਟੂਰਨਾਮੈਂਟ ਦਾ ਰਸਮੀ ਉਦਘਾਟਨ ਨਰੋਆ ਪੰਜਾਬ ਦੇ ਸਰਪ੍ਰਸਤ ਬਰਜਿੰਦਰ ਸਿੰਘ ਹੁਸੈਨਪੁਰ ਮਿਤੀ 21 ਫਰਵਰੀ ਨੂੰ ਸਵੇਰੇ ਸਾਢੇ ਨੌਂ ਵਜੇ ਕੀਤਾ ਜਾਵੇਗਾ।ਇਸ ਮੌਕੇ ਕਲੱਬ ਦੇ ਪ੍ਰਧਾਨ ਇੰਦਰਜੀਤ ਸਿੰਘ ਤੋਂ ਇਲਾਵਾ, ਕਰਨਜੀਤ ਸਿੰਘ, ਰਣਜੀਤ ਸਿੰਘ, ਜਸਵਿੰਦਰ ਸਿੰਘ, ਇੰਦਰਪਾਲ ਸਿੰਘ, ਸ਼ਿਵ ਕੁਮਾਰ, ਰਾਜੇਸ਼ ਕੁਮਾਰ, ਗੁਰਜੀਤ ਸਿੰਘ, ਨਰਿੰਦਰ ਸਿੰਘ ਅਤੇ ਜਸਵੰਤ ਸਿੰਘ ਭੱਟੀ ਆਜਿ ਹਾਜ਼ਰ ਸਨ।

Leave a Reply

Your email address will not be published. Required fields are marked *

error: Content is protected !!