ਮੰਦਬੁੱਧੀ ਦਲਿਤ ਨੌਜਵਾਨ ਨਾਲ ਕੁੱਤੇ ਤੋਂ ਕੁਕਰਮ ਕਰਵਾਉਣ ਦੇ ਮਾਮਲੇ ਵਿੱਚ ਐਸ.ਸੀ.ਕਮਿਸ਼ਨ ਵਲੋਂ ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਤੋਂ ਰਿਪੋਰਟ ਤਲਬ

ਚੰਡੀਗੜ੍ਹ/ਨਵਾਂਸ਼ਹਿਰ 16 ਫਰਵਰੀ:(ਹਰਿੰਦਰ ਸਿੰਘ) ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਫਿਲੋਰ ਵਿੱਚ ਇਕ ਮੰਦਬੁੱਧੀ ਦਲਿਤ ਨੌਜਵਾਨ ਨਾਲ ਕੁੱਤੇ ਤੋਂ ਕੁਕਰਮ ਕਰਵਾਉਣ ਦੇ ਮਾਮਲੇ ਵਿੱਚ ਸੂ ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਫਿਲੋਰ ਵਿੱਚ ਇਕ ਮੰਦਬੁੱਧੀ ਦਲਿਤ ਨੌਜਵਾਨ ਨਾਲ ਕੁੱਤੇ ਤੋਂ ਕੁਕਰਮ ਕਰਵਾਉਣ ਦੇ ਮਾਮਲੇ ਵਿੱਚ ਵੀਡੀਓ ਵਾਇਰਲ ਹੋਈ ਹੈ ਅਤੇ ਅਖ਼ਬਾਰਾਂ ਵਿਚ ਖ਼ਬਰਾਂ ਵੀ ਛਪੀਆਂ ਹਨ ਜਿਸ ਦਾ ਕਮਿਸ਼ਨ ਵਲੋਂ ਸੂ ਮੋਟੋ ਨੋਟਿਸ ਲੈਂਦਿਆਂ ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਤੋਂ 19 ਫਰਵਰੀ ਨੂੰ ਰਿਪੋਰਟ ਤਲਬ ਕਰਦਿਆਂ ਸੂਚਨਾ ਦੀ ਰਿਪੋਰਟ ਦੋ ਪੜਤਾਂ (ਇੱਕ ਅਸਲ ਅਤੇ ਇੱਕ ਫੋਟੋ ਕਾਪੀ) ਵਿੱਚ ਡੀ.ਐਸ.ਪੀ ਭਰਤ ਮਸੀਹ ਨੂੰ ਨਿੱਜੀ ਤੌਰ ਤੇ ਕਮਿਸ਼ਨ ਦਫਤਰ ਵਿਖੇ ਨਿੱਜੀ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।ਕਮਿਸ਼ਨ ਵੱਲੋਂ ਜਾਰੀ ਕੀਤੇ ਬਿਆਨ ਵਿੱਚ ਚੇਅਰਮੈਨ ਜਸਵੀਰ ਸਿੰਘ ਗੜੀ ਵੱਲੋਂ ਕਿਹਾ ਗਿਆ ਹੈ ਇਹ ਬਹੁਤ ਹੀ ਦੁੱਖਦਾਈ ਅਤੇ ਸਮਾਜ ਨੂੰ ਹਲੂਣਾ ਦੇਣ ਵਾਲੀ ਖਬਰ ਹੈ, ਜਿਸ ਵਿੱਚ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Leave a Reply

Your email address will not be published. Required fields are marked *

error: Content is protected !!