ਨਸ਼ਾ ਕਰਨ ਵਾਲਿਆ ਵਿਰੁੱਧ ਔੜ ਪੁਲਿਸ ਦੀ ਵੱਡੀ ਕਾਰਵਾਈ – ਦੋ ਨੌਜਵਾਨਾਂ ਖਿਲਾਫ਼ ਮਾਮਲਾ ਦਰਜ

ਔੜ18 ਫਰਵਰੀ (ਮਨਦੀਪ ਦੁੱਗਲ ਹਰਵਿੰਦਰ ਸਿੰਘ ):ਇਲਾਕੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਲਈ ਵਿੱਢੀ ਮੁਹਿੰਮ ਤਹਿਤ ਥਾਣਾ ਔੜ ਦੀ ਪੁਲਿਸ ਵੱਲੋਂ ਦੋ ਵਿਅਕਤੀਆਂ ਖਿਲਾਫ਼ ਨਸ਼ਾ ਤਸਕਰੀ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ, ਪੁਲਿਸ ਨੇ ਮੁਕੱਦਮਾ ਨੰਬਰ 16, ਮਿਤੀ 18 ਫਰਵਰੀ ਨੂੰ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 27, 29-61-85 ਤਹਿਤ ਦਰਜ ਕੀਤਾ ਹੈ।ਨਾਮਜ਼ਦ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਤਿੰਦਰਪਾਲ ਉਰਫ਼ ਪੀਤਾ ਪੁੱਤਰ ਸਰਵਣ ਦਾਸ ਅਤੇ ਵਿਜੇ ਕੁਮਾਰ ਪੁੱਤਰ ਸਤਪਾਲ ਵਜੋਂ ਹੋਈ ਹੈ। ਇਹ ਦੋਵੇਂ ਮੁਲਜ਼ਮ ਕਸਬਾ ਔੜ ਦੇ ਹੀ ਰਹਿਣ ਵਾਲੇ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਤੇ ਪੀਣ ਵਾਲਿਆ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ ਤਾਂ ਜੋ ਨਸ਼ੇ ਦੀ ਇਸ ਸਪਲਾਈ ਲਾਈਨ ਦੇ ਹੋਰ ਵੀ ਤਾਰ ਫੜੇ ਜਾ ਸਕਣ।

Leave a Reply

Your email address will not be published. Required fields are marked *

error: Content is protected !!