ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ਬੀ.ਡੀ.ਸੀ ਵਿਖੇ 8 ਮਾਰਚ ਨੂੰ।

ਨਵਾਂਸ਼ਹਿਰ 07 ਮਾਰਚ ( ਹਰਿੰਦਰ ਸਿੰਘ) ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਸਵੈ ਇਛੁੱਕ ਖੂਨਦਾਨ ਕੈਂਪ ਸਥਾਨਕ ਬੀ.ਡੀ.ਸੀ.ਬਲੱਡ ਸੈਂਟਰ ਵਿਖੇ ਐਤਵਾਰ 8 ਮਾਰਚ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ ਜੋ ਕਿ ਸਵੇਰੇ 10 ਵਜੇ ਆਰੰਭ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਡਾ.ਅਜੇ ਬੱਗਾ ਤੇ ਡਾ.ਨਿੱਕੀਤਾ ਪੁਰੀ ਨੇ ਦੱਸਿਆ ਕਿ ਸਵ: ਕਾ: ਮੁਕੰਦ ਲਾਲ ਯਾਦਗਾਰੀ ਇਸ ਕੈਂਪ ਲਈ ਪ੍ਰੀਵਾਰ ਅਤੇ ਇਲਾਕੇ ਦੇ ਸਮਾਜ ਸੇਵੀਆਂ ਵਲੋਂ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਉਹਨਾਂ ਆਖਿਆ ਕਿ 18 ਸਾਲ ਤੋਂ 65 ਸਾਲ ਤੱਕ ਦੀ ਉਮਰ ਦੇ ਤੰਦਰੁਸਤ ਵਿਅਕਤੀ ਜਿਹਨਾਂ ਦਾ ਸਰੀਰਕ ਵਜਨ ਘੱਟੋ ਘੱਟ 45 ਕਿਲੋ ਹੋਵੇ, ਹੀਮੋਗਲੋਬਿਨ 12.5 ਗ੍ਰਾਮ ਪ੍ਰਤੀਸ਼ਤ ਹੋਵੇ ਤਿੰਨ ਮਹੀਨੇ ਦੇ ਫਰਕ ਉਪ੍ਰੰਤ ਡਾਕਟਰੀ ਪ੍ਰਵਾਨਗੀ ਨਾਲ੍ਹ ਖੂਨਦਾਨ ਕਰ ਸਕਦੇ ਹਨ। ਬੀ.ਡੀ.ਸੀ ਦੇ ਪ੍ਰਧਾਨ ਐਸ ਕੇ ਸਰੀਨ, ਸਕੱਤਰ ਜੇ.ਐਸ ਗਿੱਦਾ, ਵਿੱਤ ਸਕੱਤਰ ਪ੍ਰਵੇਸ਼ ਕੁਮਾਰ ਤੇ ਮੈਨੇਜਰ ਮਨਮੀਤ ਸਿੰਘ ਵਲੋਂ ਖੂਨਦਾਨੀ ਫ਼ਰਿਸ਼ਤਿਆਂ ਨੂੰ ਕੌਮਾਂਤਰੀ ਮਹਿਲਾ ਦਿਵਸ ਤੇ ਖੂਨਦਾਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *

error: Content is protected !!