ਸਿੱਖ ਵਿਸ਼ਵ ਵਾਤਾਵਰਣ ਦਿਵਸ ਮੌਕੇ ਬੂਟੇ ਲਗਾਏ

ਨਵਾਂਸ਼ਹਿਰ 14 ਨਵਾਂਸ਼ਹਿਰ (ਹਰਿੰਦਰ ਸਿੰਘ)ਵਾਤਾਵਰਣ ਸੰਭਾਲ ਸੁਸਾਇਟੀ ਵੱਲੋਂ ਸਿੱਖ ਵਿਸ਼ਵ ਵਾਤਾਵਰਣ ਦਿਹਾੜਾ ਰਾਧਾ ਕ੍ਰਿਸ਼ਨ ਆਰੀਆ ਕਾਲਜ ਦੇ ਖੇਡ ਮੈਦਾਨ ਵਿੱਚ ਬੂਟੇ ਲਗਾ ਕੇ ਮਨਾਇਆ। ਇਸ ਮੋਕੇ ਤੇ ਸੁਸਾਇਟੀ ਮੈਂਬਰਾਂ ਅਤੇ ਮੈਦਾਨ ਵਿੱਚ ਕ੍ਰਿਕਟ ਖੇਡਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਕਿਸਮਾਂ ਦੇ 11 ਬੂਟੇ ਲਗਾਏ ਗਏ।ਸੁਸਾਇਟੀ ਦੇ ਵਾਈਸ ਪ੍ਰਧਾਨ ਤਰਸੇਮ ਲਾਲ ਨੇ ਕਿਹਾ ਕਿ ਗੁਰੂ ਹਰਿਰਾਇ ਸਾਹਿਬ ਜੀ ਵਾਤਾਵਰਨ ਅਤੇ ਕੁਦਰਤ ਪ੍ਰੇਮੀ ਸਨ। ਉਨ੍ਹਾਂ ਨੇ ਆਪਣੇ ਜੀਵਨ ਕਾਲ ਦੌਰਾਨ ਬਹੁਤ ਸਾਰੇ ਬਾਗ ਅਤੇ ਜੜੀ ਬੂਟੀਆਂ ਦੇ ਬੂਟੇ ਲਗਾਏ ਅਤੇ ਸ਼੍ਰੀ ਕੀਰਤਪੁਰ ਸਾਹਿਬ ਵਿੱਖੇ ਆਯੁਰਵੈਦਿਕ ਦਵਾਖਾਨਾ(ਹਸਪਤਾਲ) ਸ਼ੁਰੂ ਕੀਤਾ ਸੀ। ਨਾਨਕਸ਼ਾਹੀ ਕਲੰਡਰ ਅਨੁਸਾਰ ਅੱਜ ਨਵਾਂ ਸਾਲ ਸ਼ੁਰੂ ਹੁੰਦਾ ਹੈ। ਅਸੀਂ ਸਮੁਚੀ ਮਾਨਵਤਾ ਦੇ ਭਲੇ ਦੀ ਕਾਮਨਾ ਕਰਦੇ ਹੋਏ ਧਰਤੀ ਤੇ ਹਰਿਆਲੀ ਵਧਾਉਣ ਵਿੱਚ ਆਪਣਾ ਯੋਗਦਾਨ ਪਾ ਰਹੇ ਹਾਂ। ਸੁਸਾਇਟੀ ਮੈਂਬਰ ਅਰੁਣ ਬਾਲੀ ਨੇ ਕ੍ਰਿਕੇਟ ਖਿਡਾਰੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਉਨਾਂ ਦੀ ਦੇਖਭਾਲ ਕਰਨ ਦੀ ਅਪੀਲ ਕੀਤੀ। ਇਸ ਮੌਕੇ ਤੇ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਭੱਟੀ, ਵਾਈਸ ਪ੍ਰਧਾਨ ਤਰਸੇਮ ਲਾਲ, ਕੈਸ਼ੀਅਰ ਕੁਲਦੀਪ ਕੁਮਾਰ, ਅਰੁਣ ਬਾਲੀ, ਧਰਮਪਾਲ ਬਾਲੀ,ਕੁਲਦੀਪ ਭੂਸ਼ਣ, ਮੱਖਣ ਸਿੰਘ ਬਿੱਲੂ ਬੁਲੇਟ ਮਕੈਨਿਕ, ਕੀਰਤਵੀਰ ਸਿੰਘ, ਜੈਸਲ ਬਾਵਾ,ਅਭਿਨੰਦਨ ਘਰਿਆਲ ਅਤੇ ਲਵਿਨ ਸਲਣ ਹਾਜ਼ਰ ਸਨ।

Leave a Reply

Your email address will not be published. Required fields are marked *

error: Content is protected !!