ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਿਖੇ ਚੇਤ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਨਵਾਂਸ਼ਹਿਰ 14 ਮਾਰਚ (ਹਰਿੰਦਰ ਸਿੰਘ)ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਿਖੇ ਚੇਤ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ।ਇਸ ਮੌਕੇ ਭਾਈ ਮਨਜੀਤ ਸਿੰਘ ਗ੍ਰੰਥੀ, ਸਿੰਘ ਸਭਾ ਗੁਰਦੁਆਰਾ, ਨਵਾਂਸ਼ਹਿਰ ਨੇ ਬਾਰਹ ਮਾਂਹ ਦਾ ਜਾਪ ਕੀਤਾ ਉਪਰੰਤ ਚੇਤ ਮਹੀਨੇ ਦੀ ਵਿਆਖਿਆ ਕੀਤੀ ਤੇ ਇਸਦੀ ਮਹੱਤਤਾ ਨੂੰ ਗੁਰਬਾਣੀ ਦੇ ਹਵਾਲੇ ਦੇ ਕੇ ਕਰਦਿਆਂ ਸਮਝਾਇਆ ਕਿ ਚੇਤ ਦਾ ਮਹੀਨਾ ਨਾਨਕਸ਼ਾਹੀ ਕੈਲੰਡਰ ਅਨੁਸਾਰ ਨਵਾਂ ਸਾਲ ਲੈਕੇ ਆਇਆ ਹੈ। ਉਨ੍ਹਾਂ ਸੰਗਤਾਂ ਨੂੰ ਨਵੇਂ ਸਾਲ ਦੀ ਵਧਾਈ ਦੀ ਸਾਂਝ ਪਾਉਂਦਿਆਂ ਕਿਹਾ ਕਿ ਚੇਤ ਮਹੀਨੇ ਵਿੱਚ ਪ੍ਰਮਾਤਮਾ ਦਾ ਸਿਮਰਨ ਕਰਨ ਨਾਲ ਆਨੰਦ ਦੀ ਪ੍ਰਾਪਤੀ ਹੁੰਦੀ ਹੈ ਅਤੇ ਮਨੁੱਖ ਨੂੰ ਆਪਣੇ ਜੀਵਨ ਵਿੱਚ ਆਨੰਦ ਲੈਣ ਲਈ ਪ੍ਰਮਾਤਮਾ ਦਾ ਨਾਮ ਸਿਮਰਨ ਕਰਨਾ ਚਾਹੀਦਾ ਹੈ।ਇਸ ਤਰ੍ਹਾਂ ਜੇ ਪਰਮਾਤਮਾ ਦੀ ਸੰਗਤ ਕਰਕੇ ਪ੍ਰਭੂ ਦੇ ਨਾਮ ਨਾਲ ਜੁੜ ਜਾਈਏ ਤਾਂ ਮਨ ਅਨੰਦ ਹੋ ਜਾਂਦਾ ਹੈ। ਉਨ੍ਹਾਂ ਨੇ ਸੰਸਥਾ ਵਿਚ ਦਾਖਲ ਨੌਜਵਾਨਾਂ ਨੂੰ ਨਾਮ ਬਾਣੀ ਨਾਲ ਜੁੜਨ ਲਈ ਕਿਹਾ ਅਤੇ ਮਾਤਾ ਪਿਤਾ ਦੇ ਆਗਿਆਕਾਰ ਬਣਨ ਲਈ ਪ੍ਰੇਰਿਤ ਕੀਤਾ। ਉਪਰੰਤ ਰੈੱਡ ਕਰਾਸ ਸਟਾਫ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।ਇਸ ਮੌਕੇ ਤੇ ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਸਮੂਹ ਸੰਗਤ ਦਾ ਧੰਨਵਾਦ ਕਰਦਿਆ ਨੌਜਵਾਨਾਂ ਨੂੰ ਸਮਝਾਇਆ ਕਿ ਸਾਨੂੰ ਰੋਜਾਨਾ ਕੁੱਝ ਸਮਾ ਕੱਢ ਕੇ ਪ੍ਰਭੂ ਨਾਲ ਜੁੜਨਾ ਚਾਹੀਦਾ ਹੈ। ਮਾ-ਬਾਪ ਦੇ ਹਮੇਸ਼ਾਂ ਆਗਿਆਕਾਰ ਰਹੀਏ ਫਿਰ ਦੇਖੋ ਜਿੰਦਗੀ ਵਿੱਚ ਕਿੰਨਾਂ ਆਨੰਦ ਪ੍ਰਾਪਤ ਹੁੰਦਾ ਹੈ ਅਤੇ ਬੁਰਾਈਆ ਤੋਂ ਛੁਟਕਾਰਾ ਮਿਲੇਗਾ । ਅਸੀ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾਂ ਕਿ ਤੁਸੀ ਤੰਦਰੁਸਤ ਰਹੋ ਚੜ੍ਹਦੀ ਕਲਾ ਵਿੱਚ ਰਹੋ ਅਤੇ ਸਮਾਜ ਦੀ ਸੇਵਾ ਕਰੋ। ਇਸ ਮੌਕੇ ਸਮਾਜ ਸੇਵੀ ਦੇਸ ਰਾਜ ਬਾਲੀ ਨੇ ਗੁਰਬਾਣੀ ਰਾਹੀਂ ਨੌਜਵਾਨਾਂ ਨੂੰ ਸਮਝਾਉਂਦਿਆਂ ਕਿਹਾ ਕਿ ਮਨੁੱਖਾ ਜਨਮ ਬੜੀ ਮੁਸ਼ੱਕਤ ਨਾਲ ਪ੍ਰਾਪਤ ਹੋਇਆ ਹੈ ਇਸ ਵਿੱਚ ਵਿਚਰਦਿਆਂ ਸਾਨੂੰ ਕੁਰਹਿਤਾਂ ਤੋਂ ਬਚਣਾ ਚਾਹੀਦਾ ਹੈ ਅਤੇ ਮਾਂ ਬਾਪ ਦੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸੰਗਰਾਂਦ ਦੇ ਦਿਹਾੜੇ ਮੌਕੇ ਪ੍ਰਣ ਕਰੀਏ ਕਿ ਅਸੀਂ ਭੈੜੀਆਂ ਆਦਤਾਂ ਛੱਡਕੇ ਪ੍ਰਮਾਤਮਾ ਦਾ ਸਿਮਰਨ ਕਰਦਿਆਂ ਉਸਦਾ ਸ਼ੁਕਰਾਨਾ ਕਰੀਏ। ਇਸ ਮੌਕੇ ਵਾਸਦੇਵ ਪਰਦੇਸੀ ਪ੍ਰਧਾਨ ਮਨੁੱਖੀ ਅਧਿਕਾਰ ਜਾਗ੍ਰਤੀ ਮੰਚ ਨਵਾਂਸ਼ਹਿਰ, ਦਿਨੇਸ਼ ਕੁਮਾਰ, ਕਮਲਜੀਤ ਕੌਰ, ਮਨਜੀਤ ਸਿੰਘ, ਮਨਜੋਤ, ਕਮਲਾ ਰਾਣੀ, ਪ੍ਰਵੇਸ਼ ਕੁਮਾਰ ਕੋਮਲਪ੍ਰੀਤ ਕੌਰ , ਮਰੀਜ ਤੇ ਉਨ੍ਹਾਂ ਦ ਪਰਿਵਾਰਕ ਮੈਂਬਰ ਹਾਜ਼ਰ ਸਨ।

Leave a Reply

Your email address will not be published. Required fields are marked *

error: Content is protected !!