ਨਵਾਂਸ਼ਹਿਰ 16 ਮਾਰਚ (ਹਰਿੰਦਰ ਸਿੰਘ) ਪੰਜਾਬ ਸਰਕਾਰ ਵਿਰੁੱਧ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਆਈ ਟੀ ਆਈ ਦੇ ਠੇਕਾ ਇੰਸਟਰਕਟਰਜ ਵੱਲੋਂ ਅੱਜ ਪੰਜਾਬ ਸਰਕਾਰ ਵਿਰੁੱਧ ਤਿੰਨ ਦਿਨਾਂ ਲਈ ਗੇਟ ਰੈਲੀਆਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ 20 ਨੂੰ ਪੰਜਾਬ ਸਰਕਾਰ ਦੀ ਅਰਥੀ ਫੂਕੀ ਜਾਵੇਗੀ। ਇਸ ਤੋਂ ਪਹਿਲਾਂ ਸੂਬਾ ਕਮੇਟੀ ਮੈੱਬਰ ਸੇਵਾ ਸਿੰਘ, ਸੁਖਰਾਜ ਸਿੰਘ ਨੇ ਦੱਸਿਆ ਕਿ ਜਥੇਬੰਦੀ ਵਲੋਂ ਦਸੰਬਰ 2025 ਤੋਂ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾਇਆ ਹੋਇਆ ਹੈ ਅਤੇ 19 ਜਨਵਰੀ ਤੋਂ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ ਪ੍ਰੰਤੂ ਸਰਕਾਰ ਵੱਲੋਂ ਕੋਈ ਵੀ ਮੀਟਿੰਗ ਕਰਨੀ ਜ਼ਰੂਰੀ ਨਹੀਂ ਸਮਝੀਂ। ਜੱਥੇਬੰਦੀ ਨੇ ਹੁਣ ਪੰਜਾਬ ਸਰਕਾਰ ਵਿਰੁੱਧ ਆਰ ਪਾਰ ਦੀ ਲੜਾਈ ਲੜਨ ਦਾ ਫੈਸਲਾ ਕਰ ਲਿਆ ਹੈ ਅਤੇ ਦਿੱਤੇ ਗਏ ਪ੍ਰੋਗਰਾਮ ਨੂੰ ਕਾਮਯਾਬ ਕਰਨ ਲਈ ਅੱਜ ਪੂਰੇ ਪੰਜਾਬ ਵਿੱਚ ਗੇਟ ਰੈਲੀਆਂ ਸ਼ੁਰੂ ਕੀਤੀਆਂ ਗਈਆਂ ਅਤੇ 20 ਨੂੰ ਪੰਜਾਬ ਸਰਕਾਰ ਦੀ ਅਰਥੀਆਂ ਸਾੜੀਆਂ ਜਾਣਗੀਆਂ। ਜੇਕਰ ਸਰਕਾਰ ਨਹੀਂ ਮੰਨਦੀ ਤਾਂ ਉਹ 28 ਮਾਰਚ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ। ਜਥੇਬੰਦੀ ਦੀਆਂ ਮੁੱਖ ਮੰਗਾਂ ਪੰਜਾਬ ਸਰਕਾਰ ਸਰਕਾਰੀ ਆਈ ਟੀ ਆਈਜ ਵਿੱਚ ਠੇਕੇ ਉੱਪਰ ਕੰਮ ਕਰ ਰਹੇ ਕੱਚੇ ਇੰਸਟਰਕਟਰਜ ਨੂੰ ਰੈਗੂਲਰ ਅਸਾਮੀਆਂ ਭਰਨ ਤੋਂ ਪਹਿਲਾਂ ਪੱਕੇ ਕਰਨ, ਬੇਸਿਕ ਤਨਖ਼ਾਹ ਲਾਗੂ ਕਰਨ ਅਤੇ ਪੈਡਿੰਗ ਪਈ ਫਾਈਲਾਂ ਕੀਲੀਅਰ ਕਰਨ ਦੀ ਮੰਗ ਕੀਤੀ ਗਈ ਹੈ।ਇਸ ਮੌਕੇ ਰਣਜੀਤ ਕੌਰ, ਅਮਨਦੀਪ ਕੌਰ, ਅੰਜਨਾ ਕੁਮਾਰੀ, ਮਿਸ ਸਰਬਜੀਤ ਤੇ ਪੂਜਾ ਸ਼ਰਮਾ ਨੇ ਵੀ ਸਰਕਾਰ ਤੋਂ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਹੈ।


