ਸਰਕਾਰੀ ਆਈ ਟੀ ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਨਵਾਂਸ਼ਹਿਰ ਵਲੋਂ ਹੱਕੀ ਮੰਗਾਂ ਲਈ ਸਰਕਾਰ ਦੀ ਅਰਥੀ ਫੂਕੀ

ਨਵਾਂਸ਼ਹਿਰ 20 ਮਾਰਚ (ਹਰਿੰਦਰ ਸਿੰਘ) ਪੰਜਾਬ ਸਰਕਾਰ ਵਿਰੁੱਧ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਆਈ ਟੀ ਆਈ ਵਿੱਚ ਕੰਮ ਕਰ ਰਹੇ ਠੇਕਾ ਇੰਸਟਰਕਟਰਾਂ ਵੱਲੋਂ ਆਪਣੀਆਂ ਜਾਇਜ਼ ਤੇ ਹੱਕੀ ਮੰਗਾਂ ਸਬੰਧੀ ਪੰਜਾਬ ਸਰਕਾਰ ਵਿਰੁੱਧ ਤਿੰਨ ਦਿਨਾਂ ਲਈ ਗੇਟ ਰੈਲੀਆਂ ਕਰਨ ਉਪਰੰਤ ਅੱਜ ਸਰਕਾਰ ਦੀ ਅਰਥੀ ਫੂਕੀ ਗਈ। ਸੂਬਾ ਕਮੇਟੀ ਮੈਂਬਰ ਸੇਵਾ ਸਿੰਘ ਦੀ ਅਗਵਾਈ ਹੇਠ ਬੀਤੇ ਦਿਨੀਂ ਮੰਗਾਂ ਸਬੰਧੀ ਗੇਟ ਰੈਲੀਆਂ ਕੀਤੀਆਂ ਗਈਆਂ ਅਤੇ ਸੇਵਾ ਸਿੰਘ ਅਨੁਸਾਰ ਜਥੇਬੰਦੀ ਵਲੋਂ ਪਿਛਲੀ 22 ਦਸੰਬਰ ਤੋਂ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾਇਆ ਹੋਇਆ ਹੈ ਅਤੇ 19 ਜਨਵਰੀ ਤੋਂ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ ਪ੍ਰੰਤੂ ਸਰਕਾਰ ਵੱਲੋਂ ਕੋਈ ਵੀ ਮੀਟਿੰਗ ਕਰਨੀ ਜ਼ਰੂਰੀ ਨਹੀਂ ਸਮਝੀਂ। ਜੱਥੇਬੰਦੀ ਨੇ ਹੁਣ ਪੰਜਾਬ ਸਰਕਾਰ ਵਿਰੁੱਧ ਆਰ ਪਾਰ ਦੀ ਲੜਾਈ ਲੜਨ ਦਾ ਫੈਸਲਾ ਕਰ ਲਿਆ ਹੈ ਅਤੇ ਦਿੱਤੇ ਗਏ ਪ੍ਰੋਗਰਾਮ ਨੂੰ ਕਾਮਯਾਬ ਕਰਨ ਲਈ ਅੱਜ ਪੂਰੇ ਪੰਜਾਬ ਵਿੱਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਠੇਕਾ ਮੁਲਾਜ਼ਮਾਂ ਵੱਲੋਂ ਕਿਹਾ ਗਿਆ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਜਿਨ੍ਹਾਂ ਵਿਚ ਸਰਕਾਰੀ ਆਈ ਟੀ ਆਈ ਵਿੱਚ ਠੇਕੇ ਉੱਪਰ ਕੰਮ ਕਰ ਰਹੇ ਕੱਚੇ ਇੰਸਟਰਕਟਰਾਂ ਨੂੰ ਰੈਗੂਲਰ ਅਸਾਮੀਆਂ ਭਰਨ ਤੋਂ ਪਹਿਲਾਂ ਪੱਕੇ ਕਰਨ, ਮੁਢਲੀ ਤਨਖ਼ਾਹ ਲਾਗੂ ਕਰਨ,ਪੈਂਡਿੰਗ ਪਈਆਂ ਫਾਈਲਾਂ ਕੀਲੀਅਰ ਕਰਨ ਆਦਿ ਮੰਗਾਂ ਨੂੰ ਨਹੀਂ ਮੰਨਦੀ ਤਾਂ ਉਹ ਆਉਣ ਵਾਲੀ 28 ਮਾਰਚ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ। ਅੱਜ ਦੀ ਇਸ ਕਾਰਵਾਈ ਦੌਰਾਨ ਸੁਖਰਾਜ ਸਿੰਘ,ਰਣਜੀਤ ਕੌਰ,‌ਅਮਨਦੀਪ ਕੌਰ,ਅੰਜਨਾ ਕੁਮਾਰੀ,ਸਰਬਜੀਤ, ਪੂਜਾ ਸ਼ਰਮਾ, ਸਮਰਿਧੀ ਰਾਓ,ਨੇਹਾ, ਆਸ਼ਨਜੀਤ,ਕਰੀਨਾ ਕੁਮਾਰੀ, ਮਨਪ੍ਰੀਤ ਕੁਮਾਰ, ਮਨਜੀਤ ਕੁਮਾਰ, ਇੰਦਰਜੀਤ ਸਿੰਘ,ਮਨੋਹਰ, ਜਤਿੰਦਰ ਕਟਲ, ਸੰਦੀਪ ਕੁਮਾਰ, ਮਨਜੀਤ ਕੌਰ, ਸੁਖਵਿੰਦਰ ਸਿੰਘ,ਜਦਵਿੰਦਰ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *

error: Content is protected !!