5 ਅਪ੍ਰੈਲ ਨੂੰ ਹੋ ਰਹੀ ਸੁਬਾਰਡੀਨੇਟ ਸਰਵਿਸ ਸਲੈਕਸ਼ਨ ਬੋਰਡ ਗਰੁੱਪ-ਡੀ ਦੀ ਪ੍ਰੀਖਿਆ ਦੌਰਾਨ ਬਣਾਏ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਦੇ ਦਾਖਲ ਹੋਣ ਤੇ ਪਾਬੰਦੀ -ਜ਼ਿਲ੍ਹਾ ਮੈਜਿਸਟ੍ਰੇਟ

ਨਵਾਂਸ਼ਹਿਰ, 3 ਅਪ੍ਰੈਲ: (ਹਰਿੰਦਰ ਸਿੰਘ) ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ), ਸ਼ਹੀਦ ਭਗਤ ਸਿੰਘ ਨਗਰ ਦੇ ਪੱਤਰ ਨੰਬਰ ਪ੍ਰੀਖਿਆਵਾਂ 110/2026 ਮਿਤੀ 30.03.2026 ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 (The Bharatiya Nagarik Suraksha Sanhita, 2023) ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਇੱਕ ਹੁਕਮ ਜਾਰੀ ਕੀਤੀ ਹੈ ਕਿ ਜ਼ਿਲ੍ਹੇ ਵਿੱਚ 5 ਅਪ੍ਰੈਲ 2026 (ਐਤਵਾਰ) ਨੂੰ ਹੋ ਰਹੀ Subordinate Services Selection Board, Punjab (SSSB GROUP-D) ਦੀ ਪ੍ਰੀਖਿਆ ਦੌਰਾਨ ਬਣਾਏ 17 ਪਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਰੋਕਣ ਵਾਸਤੇ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਨੂੰ ਦਾਖਲ ਨਾ ਹੋਣ ਦਿੱਤਾ ਜਾਵੇ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕੁੱਲ 17 ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਇਹ ਪ੍ਰੀਖਿਆ ਕੇਂਦਰ ਸਕੂਲ ਚੰਡੀਗੜ੍ਹ ਰੋਡ ਨਵਾਂ ਸ਼ਹਿਰ ਬਲਾਕ -1 ਅਤੇ ਬਲਾਕ-2, ਸਕਾਲਰ ਪਬਲਿਕ ਸਕੂਲ ਜਾਡਲਾ, ਸਿਵਾਲਿਕ ਪਬਲਿਕ ਸਕੂਲ ਨੇੜੇ ਆਈਟੀਆਈ ਚੰਡੀਗੜ੍ਹ ਰੋਡ ਨਵਾਂਸ਼ਹਿਰ, ਡਾਕਟਰ ਆਸਾਨੰਦ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਰੋਡ ਨਵਾਂਸ਼ਹਿਰ, ਕੈਮਬਰਿਜ ਇੰਟਰਨੈਸ਼ਨਲ ਸਕੂਲ ਕਰੀਹਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਰਾਹੋ, ਜੇ ਐਸ ਐਫ ਐਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਚੰਡੀਗੜ੍ਹ ਰੋਡ ਨਵਾਂਸ਼ਹਿਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ, ਦੁਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਰਾਹੋ ਰੋਡ ਨਵਾਂਸ਼ਹਿਰ, ਦੁਆਬਾ ਸਿੱਖ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸਲੋਹ ਰੋਡ ਨਵਾਂਸ਼ਹਿਰ, ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਰਾਹੋ ਰੋਡ, ਆਰ ਐਮ ਬੀ ਡੀ ਏ ਵੀ ਸੈਂਟਨਰੀ ਪਬਲਿਕ ਸਕੂਲ ਮੂਸਾਪੁਰ ਰੋਡ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਾਡਲਾ, ਸੈਂਟ ਸੋਲਜਰ ਸੀਨੀਅਰ ਸੈਕੰਡਰੀ ਸਕੂਲ ਕਲਾਮ, ਆਰ ਕੇ ਆਰੀਆ ਕਾਲਜ ਰਾਹੋਂ ਰੋਡ ਨਵਾਂਸ਼ਹਿਰ, ਡਬਲਯੂ ਐਲ ਆਰੀਆ ਸੀਨੀਅਰ ਸੈਕੰਡਰੀ ਸਕੂਲ ਰਾਹੋ ਰੋਡ ਨਵਾਂਸ਼ਹਿਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਿਆਲਾ ਵਿੱਚ ਬਣਾਏ ਗਏ ਹਨl ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ‘ਤੇ ਦਾਖਲ ਹੋਣ ‘ਤੇ ਪਾਬੰਦੀ ਲਗਾਈ ਗਈ ਹੈ।

Leave a Reply

Your email address will not be published. Required fields are marked *

error: Content is protected !!