ਨਵਾਂਸ਼ਹਿਰ 06 ਅਪ੍ਰੈਲ (ਹਰਿੰਦਰ ਸਿੰਘ ) ਚੇਅਰਮੈਨ ਜਿਲਾ ਯੋਜਨਾ ਬੋਰਡ ਅਤੇ ਜਿਲਾ ਪ੍ਰਧਾਨ ਸਤਨਾਮ ਚੇਚੀ ਵੱਲੋਂ ਗ੍ਰਾਮ ਪੰਚਾਇਤ ਜਲਵਾਹਾ ਹਲਕਾ ਨਵਾਂ ਸ਼ਹਿਰ ਨੂੰ ਆਪਣੇ ਅਖਤਿਆਰੀ ਕੋਟੇ ਵਿੱਚੋਂ ਡੇਢ਼ ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀl ਇਸ ਮੌਕੇ ਉਹਨਾਂ ਨੇ ਵਿਸ਼ੇਸ਼ ਤੌਰ ਉੱਤੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਦੇ ਘਰ ਵਿਸ਼ੇਸ਼ ਮੀਟਿੰਗ ਕੀਤੀ ਅਤੇ ਗ੍ਰਾਮ ਪੰਚਾਇਤ ਜਲਵਾਹਾ ਨੂੰ ਜਿੰਮ ਦਾ ਸਮਾਨ ਖਰੀਦਣ ਅਤੇ ਨੌਜਵਾਨਾਂ ਨੂੰ ਖੇਡਾਂ ਦਾ ਹਰ ਤਰ੍ਹਾਂ ਦਾ ਸਾਮਾਨ ਲੈਣ ਲਈ ਗ੍ਰਾਂਟ ਜਾਰੀ ਕੀਤੀ ਗਈ। ਇਸ ਮੌਕੇ ਕੁਲਵੰਤ ਸਿੰਘ ਰਕਾਸਣ ਜਿਲਾ ਇੰਚਾਰਜ ਸੋਸ਼ਲ ਮੀਡੀਆ ਵੀ ਸ਼ਾਮਿਲ ਸਨ, ਜਲਵਾਹਾ ਨੇ ਕਿਹਾ ਕਿ ਇਹ ਗਰਾਂਟ ਪਿੰਡ ਦੇ ਨੌਜਵਾਨਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਹੋਏ ਖੇਡਾਂ ਦੇ ਸਮਾਨ ਲਈ ਅਤੇ ਨਵਾਂ ਜਿੰਮ ਖਰੀਦਣ ਲਈ ਦਿੱਤੀ ਗਈ ਹੈ ਤਾਂ ਜੋ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਵੱਧ ਤੋਂ ਵੱਧ ਗਿਣਤੀ ਵਿਚ ਜੋੜਿਆ ਜਾਵੇ ਅਤੇ ਨਸ਼ਿਆਂ ਦੇ ਕੌਹੜ ਤੋਂ ਬਚਾਇਆ ਜਾ ਸਕੇ। ਇਸ ਸਮੇਂ ਗ੍ਰਾਮ ਪੰਚਾਇਤ ਜਲਵਾਹਾ ਦੇ ਸਰਪੰਚ ਸੰਤੋਖ ਕੌਰ, ਪੰਚ ਨਿਰਮਲ ਸਿੰਘ,ਸਨੀ ਕੁਮਾਰ, ਮਨਜਿੰਦਰ ਕੌਰ, ਮਨਜੀਤ ਕੌਰ, ਹੰਸ ਰਾਜ, ਆਦਿ ਪੰਚਾਂ ਤੋਂ ਇਲਾਵਾ ਮਹਿੰਦਰ ਪਾਲ ਸਿੰਘ ਜਲਵਾਹਾ, ਸੁਰਿੰਦਰ ਪਾਲ ਠੇਕੇਦਾਰ, ਅਤੇ ਦਸ਼ਮੇਸ਼ ਸਪੋਰਟਸ ਕਲੱਬ ਦੇ ਮੈਂਬਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਚੇਅਰਮੈਨ ਸਤਨਾਮ ਜਲਵਾਹਾ ਵੱਲੋਂ ਚੇਅਰਮੈਨ ਸਤਨਾਮ ਚੇਚੀ ਦਾ ਅਤੇ ਕੁਲਵੰਤ ਰਕਾਸਣ ਦਾ ਆਪਣੇ ਗ੍ਰਹਿ ਵਿਖੇ ਪਹੁੰਚਣ ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਪਿੰਡ ਦੇ ਜਿੰਮ ਅਤੇ ਖੇਡਾਂ ਲਈ ਦਿੱਤੀ ਗ੍ਰਾਂਟ ਲਈ ਸਮੂਹ ਗ੍ਰਾਮ ਪੰਚਾਇਤ ਜਲਵਾਹਾ ਵੱਲੋਂ ਚੇਅਰਮੈਨ ਸਤਨਾਮ ਜੀ ਦਾ ਧੰਨਵਾਦ ਕੀਤਾ ਗਿਆ।


